May 13, 2026, 6:42 am
----------- Advertisement -----------
HomeNewsBreaking Newsਸੱਜਣ ਕੁਮਾਰ ਦੋਸ਼ੀ ਕਰਾਰ,ਰਾਊਜ਼ ਅਵੈਨਿਊ ਕੋਰਟ 'ਚ ਹੋਈ ਸੁਣਵਾਈ ,ਸਰਸਵਤੀ ਵਿਹਾਰ ਚ...

ਸੱਜਣ ਕੁਮਾਰ ਦੋਸ਼ੀ ਕਰਾਰ,ਰਾਊਜ਼ ਅਵੈਨਿਊ ਕੋਰਟ ‘ਚ ਹੋਈ ਸੁਣਵਾਈ ,ਸਰਸਵਤੀ ਵਿਹਾਰ ਚ ਸਿੱਖਾਂ ਦੇ ਕਤਲ ਦਾ ਮਾਮਲਾ

Published on

----------- Advertisement -----------

ਸੱਜਣ ਕੁਮਾਰ ਦੋਸ਼ੀ ਕਰਾਰ,ਰਾਊਜ਼ ਅਵੈਨਿਊ ਕੋਰਟ ‘ਚ ਹੋਈ ਸੁਣਵਾਈ ,ਸਰਸਵਤੀ ਵਿਹਾਰ ਚ ਸਿੱਖਾਂ ਦੇ ਕਤਲ ਦਾ ਮਾਮਲਾ  ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 1984 ਸਿੱਖ ਕਤਲੇਆਮ ਦੇ ਮਾਮਲੇ ‘ਚ ਸੀਨੀਅਰ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਇਆ ਹੈ। ਰਾਊਜ਼ ਐਵੇਨਿਊ ਅਦਾਲਤ ਹੁਣ 18 ਫਰਵਰੀ ਨੂੰ ਸਜ਼ਾ ਸੁਣਾਏਗੀ। ਇਸ ਮਾਮਲੇ ਦਾ ਫੈਸਲਾ 41 ਸਾਲਾਂ ਬਾਅਦ ਆਇਆ ਹੈ। ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਸਰਸਵਤੀ ਵਿਹਾਰ ਵਿਚ ਦੋ ਸਿੱਖ ਪਿਤਾ ਪੁੱਤਰ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਸੀ, ਜਿਸ ਦਾ ਇਨਸਾਫ ਅੱਜ ਮਿਲਿਆ ਹੈ। ਸੱਜਣ ਕੁਮਾਰ ਤੇ ਦੋਸ਼ ਹੈ ਕਿ ਉਸ ਨੇ ਭੀੜ ਦੀ ਅਗਵਾਈ ਕਰਦਿਆਂ ਦੋਵੇਂ ਸਿੱਖਾਂ ਦੀ ਜਾਨ ਲਈ ਸੀ, ਜਿਸ ਤੋਂ ਬਾਅਦ ਦਿੱਲੀ ਦੇ ਸਰਸਵਤੀ ਵਿਹਾਰ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ। ਅਦਾਲਤ ਦੇ ਫੈਸਲੇ ਤੋਂ ਬਾਅਦ ਦਿੱਲੀ ਦੇ ਰਾਜ਼ੌਰੀ ਗਾਰਡਨ ਤੋਂ ਵਿਧਾਇਕ ਮਨਜਿੰਦਰ ਸਿਰਸਾ ਨੇ ਕਿਹਾ ਕਿ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦੇਣ ਉਤੇ ਸਕੂਨ ਮਿਲਿਆ ਹੈ ਤੇ ਅਜਿਹੇ ਲੋਕਾਂ ਨੂੰ ਕਾਂਗਰਸ ਅਤੇ ਗਾਂਧੀ ਪਰਿਵਾਰ ਹਮੇਸ਼ਾ ਛੱਤਰੀ ਮੁਹੱਈਆ ਕਰਵਾਉਂਦਾ ਰਿਹਾ ਹੈ ਪਰ ਅੱਜ ਅਦਾਲਤ ਨੇ ਉਸ ਨੂੰ ਪਾਪਾਂ ਦੀ ਸਜ਼ਾ ਸੁਣਾ ਦਿੱਤੀ ਹੈ। ਆਸ ਕਰਦੇ ਹਾਂ ਕਿ ਅਦਾਲਤ ਉਸ ਨੂੰ ਸਜ਼ਾ-ਏ-ਮੌਤ ਜਾਂ ਉਮਰ ਕੈਦ ਦੀ ਸਜ਼ਾ ਸੁਣਾਏਗੀ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...

ਭਾਈ ਜਗਤਾਰ ਸਿੰਘ ਹਵਾਰਾ ਨੇ ਮੰਗੀ ਚਾਰ ਹਫ਼ਤਿਆਂ ਦੀ ਪੈਰੋਲ

ਬੰਦੀ ਸਿੰਘ ਜਗਤਾਰ ਸਿੰਘ ਹਵਾਰਾ ਵੱਲੋਂ ਆਪਣੀ ਬਿਮਾਰ ਮਾਂ ਦੀ ਦੇਖਭਾਲ ਲਈ ਮੰਗੀ ਗਈ...

NTA ਨੇ NEET UG ਪ੍ਰੀਖਿਆ ਕੀਤੀ ਰੱਦ, CBI ਕਰੇਗੀ ਪੇਪਰ ਲੀਕ ਮਾਮਲੇ ਦੀ ਜਾਂਚ, ਇਸੇ ਮਹੀਨੇ ਹੋਇਆ ਸੀ ਪੇਪਰ

ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ NEET (UG) 2026 ਪ੍ਰੀਖਿਆ ਰੱਦ ਕਰ ਦਿੱਤੀ ਹੈ। ਪੇਪਰ...

*ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ...