November 14, 2026, 5:08 pm
----------- Advertisement -----------
HomeNewsBreaking Newsਪੰਜਾਬ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਵਾਪਸ ਲਈ ਹੜਤਾਲ...

ਪੰਜਾਬ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਵਾਪਸ ਲਈ ਹੜਤਾਲ : ਹਰਪਾਲ ਚੀਮਾ

Published on

----------- Advertisement -----------

ਚੰਡੀਗੜ੍ਹ, 21 ਮਈ:ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਭਰ ਦੀਆਂ ਵੱਖ-ਵੱਖ ਸ਼ਹਿਰੀ ਸਥਾਨਕ ਇਕਾਈਆਂ, ਨਗਰ ਕੌਂਸਲਾਂ, ਨਗਰ ਕਮੇਟੀਆਂ ਅਤੇ ਨਗਰ ਪੰਚਾਇਤਾਂ ਦੇ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਨਾਲ ਸਫਲ ਗੱਲਬਾਤ ਤੋਂ ਬਾਅਦ ਆਪਣੀ ਚੱਲ ਰਹੀ ਹੜਤਾਲ ਵਾਪਸ ਲੈਣ ਦਾ ਫੈਸਲਾ ਕੀਤਾ ਹੈ।

ਵੀਰਵਾਰ ਨੂੰ ਸਫਾਈ ਕਰਮਚਾਰੀਆਂ ਦੀਆਂ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕਰਮਚਾਰੀਆਂ ਦੀ 35 ਮੈਂਬਰੀ ਕਮੇਟੀ ਦੇ ਪੰਜ ਮੈਂਬਰੀ ਵਫ਼ਦ ਨੇ ਕੈਬਨਿਟ ਮੰਤਰੀ ਹਰਜੋਤ ਬੈਂਸ, ਸਰਕਾਰ ਦੇ ਸੀਨੀਅਰ ਅਧਿਕਾਰੀਆਂ ਅਤੇ ਮੇਰੇ ਨਾਲ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ।

ਉਨ੍ਹਾਂ ਸਾਂਝਾ ਕੀਤਾ ਕਿ ਗੱਲਬਾਤ ਦੌਰਾਨ ਕਈ ਮੰਗਾਂ ਦਾ ਹੱਲ ਕਰ ਲਿਆ ਗਿਆ, ਜਦੋਂ ਕਿ ਕਾਨੂੰਨੀ ਅਤੇ ਚੋਣ ਜ਼ਾਬਤੇ ਨਾਲ ਸਬੰਧਤ ਕੁਝ ਮੁੱਦਿਆਂ ‘ਤੇ ਅਗਲੇਰੀ ਪ੍ਰਕਿਰਿਆਤਮਕ ਵਿਚਾਰ ਵਟਾਂਦਰੇ ਦੀ ਲੋੜ ਹੈ। ਸਰਕਾਰ ਅਤੇ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਸੀ ਸਹਿਮਤੀ ਨਾਲ ਇੱਕ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਹੈ ਜੋ ਸਾਰੀਆਂ ਲੰਬਿਤ ਮੰਗਾਂ ਦੀ ਜਾਂਚ ਕਰੇਗੀ ਅਤੇ ਇੱਕ ਸਥਾਈ ਤੇ ਵਿਵਹਾਰਕ ਹੱਲ ਲਈ ਕੰਮ ਕਰੇਗੀ।

ਮੰਤਰੀ ਨੇ ਕਿਹਾ ਕਿ ਸਰਕਾਰ ਨੇ ਬਾਕੀ ਰਹਿੰਦੇ ਮੁੱਦਿਆਂ ‘ਤੇ ਹਮਦਰਦੀ ਨਾਲ ਵਿਚਾਰ ਕਰਨ ਅਤੇ ਉਨ੍ਹਾਂ ਨੂੰ ਹੱਲ ਕਰਨ ਲਈ ਇੱਕ ਮਹੀਨੇ ਦੀ ਸਮਾਂ-ਸੀਮਾ ਤੈਅ ਕੀਤੀ ਹੈ। ਪਿਛਲੇ ਦੋ-ਤਿੰਨ ਦਿਨਾਂ ਦੌਰਾਨ ਹੋਈ ਵਿਸਤ੍ਰਿਤ ਚਰਚਾ ਤੋਂ ਬਾਅਦ, ਸਾਰੀਆਂ ਯੂਨੀਅਨਾਂ ਸਰਕਾਰ ਨੂੰ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਗੰਭੀਰ ਅਤੇ ਯੋਜਨਾਬੱਧ ਤਰੀਕੇ ਨਾਲ ਹੱਲ ਕਰਨ ਲਈ ਸਮਾਂ ਦੇਣ ‘ਤੇ ਸਹਿਮਤ ਹੋ ਗਈਆਂ ਹਨ।

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਈਐਸਆਈ ਏਜੰਟ ਕਹਿਣ ਬਾਰੇ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਇਸ ਬਿਆਨ ਦੀ ਸਖ਼ਤ ਨਿਖੇਧੀ ਕੀਤੀ ਅਤੇ ਇਸ ਨੂੰ ਪੰਜਾਬ ਦੇ ਲੋਕਾਂ ਅਤੇ ਉਨ੍ਹਾਂ ਦੇ ਜਨਾਦੇਸ਼ ਦਾ ਅਪਮਾਨ ਕਰਾਰ ਦਿੱਤਾ।

ਉਨ੍ਹਾਂ ਕਿਹਾ ਕਿ ਇਹ ਨਾ ਸਿਰਫ਼ ਮੁੱਖ ਮੰਤਰੀ ਦਾ ਸਗੋਂ ਸਮੁੱਚੇ 3 ਕਰੋੜ ਪੰਜਾਬੀਆਂ ਦਾ ਅਪਮਾਨ ਹੈ। ਭਾਜਪਾ ਨੇ ਹਮੇਸ਼ਾ ਹੀ ਪੰਜਾਬ ਵਿਰੋਧੀ ਮਾਨਸਿਕਤਾ ਦਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਸਵਾਲ ਚੁੱਕਿਆ ਕਿ ਪਿਛਲੀ ਕਾਂਗਰਸ ਸਰਕਾਰ ਦੌਰਾਨ ਜਦੋਂ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ‘ਤੇ ਅਰੂਸਾ ਆਲਮ ਦੀ ਮੌਜੂਦਗੀ ਨੂੰ ਲੈ ਕੇ ਵਾਰ-ਵਾਰ ਦੋਸ਼ ਲੱਗ ਰਹੇ ਸਨ, ਉਦੋਂ ਭਾਜਪਾ ਆਗੂ ਚੁੱਪ ਕਿਉਂ ਰਹੇ?

ਹਰਪਾਲ ਸਿੰਘ ਚੀਮਾ ਨੇ ਪੁੱਛਿਆ ਕਿ ਜੇਕਰ ਰਵਨੀਤ ਸਿੰਘ ਬਿੱਟੂ ਅਤੇ ਸੁਨੀਲ ਜਾਖੜ ਵਰਗੇ ਆਗੂਆਂ ਨੂੰ ਰਾਸ਼ਟਰੀ ਸੁਰੱਖਿਆ ਦੀ ਸੱਚਮੁੱਚ ਚਿੰਤਾ ਸੀ ਤਾਂ ਉਨ੍ਹਾਂ ਨੇ ਉਸ ਸਮੇਂ ਸਵਾਲ ਕਿਉਂ ਨਹੀਂ ਉਠਾਏ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਹੁਣ ਸਿਆਸੀ ਲਾਹੇ ਲਈ ਬੇਬੁਨਿਆਦ ਦੋਸ਼ ਲਗਾ ਰਹੇ ਹਨ।

‘ਕਾਕਰੋਚ ਜਨਤਾ ਪਾਰਟੀ’ ਬਾਰੇ ਮੀਡੀਆ ਦੇ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤ ਦਾ ਲੋਕਤੰਤਰ ਅਤੇ ਸੰਵਿਧਾਨ ਹਰ ਨਾਗਰਿਕ ਨੂੰ ਸਿਆਸੀ ਪਾਰਟੀ ਬਣਾਉਣ ਅਤੇ ਆਪਣੇ ਵਿਚਾਰ ਖੁੱਲ੍ਹ ਕੇ ਪ੍ਰਗਟ ਕਰਨ ਦਾ ਅਧਿਕਾਰ ਦਿੰਦਾ ਹੈ। ਜੇਕਰ ਨੌਜਵਾਨ, ਵਿਦਿਆਰਥੀ ਜਾਂ ਸਮਾਜਿਕ ਸਮੂਹ ਸਮਾਜ ਨਾਲ ਜੁੜੇ ਮੁੱਦੇ ਉਠਾ ਰਹੇ ਹਨ, ਤਾਂ ਉਨ੍ਹਾਂ ਨੂੰ ਨਿਸ਼ਾਨਾ ਨਹੀਂ ਬਣਾਇਆ ਜਾਣਾ ਚਾਹੀਦਾ ਜਾਂ ਉਨ੍ਹਾਂ ਦਾ ਮਜ਼ਾਕ ਨਹੀਂ ਉਡਾਇਆ ਜਾਣਾ ਚਾਹੀਦਾ। ਹਰ ਵਿਅਕਤੀ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਅਤੇ ਲੋਕਤੰਤਰੀ ਰਾਜਨੀਤੀ ਵਿੱਚ ਹਿੱਸਾ ਲੈਣ ਦਾ ਸੰਵਿਧਾਨਕ ਅਧਿਕਾਰ ਹੈ। ਆਵਾਜ਼ਾਂ ਨੂੰ ਦਬਾਉਣਾ ਅਤੇ ਲੋਕਾਂ ‘ਤੇ ਗਲਤ ਤਰੀਕੇ ਨਾਲ ਲੇਬਲ ਲਗਾਉਣਾ ਲੋਕਤੰਤਰੀ ਕਦਰਾਂ-ਕੀਮਤਾਂ ਦੇ ਖਿਲਾਫ ਹੈ।

ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ ਕਿ ਭਾਜਪਾ ਸਰਕਾਰ ਦੇ ਰਾਜ ਵਿੱਚ ਦੇਸ਼ ਵਿੱਚ ਅਸਹਿਮਤੀ ਦੀਆਂ ਆਵਾਜ਼ਾਂ ਨੂੰ ਖਾਮੋਸ਼ ਕਰਨ ਅਤੇ ਲੋਕਤੰਤਰਿਕ ਪ੍ਰਗਟਾਵੇ ਨੂੰ ਸੀਮਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...