September 21, 2026, 4:43 am
----------- Advertisement -----------
HomeNewsBreaking Newsਨਹੀਂ ਰਹੇ ਰਾੜਾ ਸਾਹਿਬ ਵਾਲੇ ਸੰਤ ਬਾਬਾ ਬਲਜਿੰਦਰ ਸਿੰਘ, ਜਥੇਦਾਰ ਸ੍ਰੀ ਅਕਾਲ...

ਨਹੀਂ ਰਹੇ ਰਾੜਾ ਸਾਹਿਬ ਵਾਲੇ ਸੰਤ ਬਾਬਾ ਬਲਜਿੰਦਰ ਸਿੰਘ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਿਤਾਇਆ ਦੁੱਖ

Published on

----------- Advertisement -----------

ਗੁਰਦੁਆਰਾ ਰਾੜਾ ਸਾਹਿਬ ਦੇ ਸੰਪਰਦਾਇਕ ਮੁਖੀ ਸੰਤ ਬਲਜਿੰਦਰ ਸਿੰਘ ਜੀ ਦਾ 25 ਅਗਸਤ 2025 ਨੂੰ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਹੋ ਗਿਆ। ਉਹ ਬੀਤੀ ਰਾਤ ਸੰਤ ਈਸ਼ਰ ਸਿੰਘ ਜੀ ਦੀ 50ਵੀਂ ਬਰਸੀ ਸਮਾਗਮ ਵਿੱਚ ਕੀਰਤਨ ਕਰਕੇ ਆਰਾਮ ਕਰਨ ਗਏ ਸਨ, ਪਰ ਸਵੇਰੇ ਨਹੀਂ ਉੱਠੇ। ਉਨ੍ਹਾਂ ਦੇ ਦੇਹਾਂਤ ਦੀ ਖਬਰ ਨਾਲ ਸੰਗਤ ਅਤੇ ਸੰਪਰਦਾਇ ਵਿੱਚ ਸੋਗ ਦੀ ਲਹਿਰ ਫੈਲ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਡੂੰਘੀਆਂ ਸੰਵੇਦਨਾਵਾਂ ਪ੍ਰਗਟ ਕਰਦਿਆਂ ਕਿਹਾ ਕਿ ਸੰਤ ਬਲਜਿੰਦਰ ਸਿੰਘ ਜੀ ਦਾ ਜੀਵਨ ਸਿੱਖ ਧਰਮ ਦੇ ਪ੍ਰਚਾਰ, ਗੁਰਬਾਣੀ ਨਾਲ ਪ੍ਰੇਮ ਅਤੇ ਕੌਮੀ ਸੇਵਾ ਲਈ ਸਮਰਪਿਤ ਸੀ।

ਜਥੇਦਾਰ ਨੇ ਕਿਹਾ ਕਿ ਉਨ੍ਹਾਂ ਨੇ ਜਿੱਥੇ ਰਵਾਇਤਾਂ ਅਨੁਸਾਰ ਸਿੱਖੀ ਦਾ ਚਾਨਣ ਦੇਸ਼-ਵਿਦੇਸ਼ ਵਿੱਚ ਫੈਲਾਇਆ, ਉੱਥੇ ਹੀ ਸਮੇਂ ਦੀ ਲੋੜ ਅਨੁਸਾਰ ਗੁਰਬਾਣੀ ਦੇ ਪ੍ਰਚਾਰ ਲਈ ਡਿਜੀਟਲ ਮਾਧਿਅਮ ਦੀ ਵਰਤੋਂ ਕਰਕੇ ਨਵਾਂ ਰਾਹ ਦਰਸਾਇਆ। ਉਹ ਹਮੇਸ਼ਾ ਹੀ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਹਿਯੋਗ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਆਪਣੀਆਂ ਸੇਵਾਵਾਂ ਦਿੰਦੇ ਰਹੇ। ਉਨ੍ਹਾਂ ਵੱਲੋਂ ਤਿਆਰ ਕੀਤਾ ਗਿਆ ਗੁਰਬਾਣੀ ਦਾ ਸਾਫ਼ਟਵੇਅਰ ਈਸ਼ਰ ਮਾਈਕਰੋ ਮੀਡੀਆ ਦਾ ਵਿਸ਼ੇਸ਼ ਯੋਗਦਾਨ ਹੈ, ਜੋ ਸਿੱਖ ਕੌਮ ਲਈ ਇਕ ਅਨਮੋਲ ਖਜ਼ਾਨਾ ਹੈ। ਇਸ ਰਾਹੀਂ ਨਾ ਸਿਰਫ਼ ਵਿਦਵਾਨ ਅਤੇ ਖੋਜੀ, ਸਗੋਂ ਦੇਸ਼ਾਂ ਵਿਦੇਸ਼ਾਂ ਵਿੱਚ ਬੈਠੇ ਆਮ ਸਿੱਖ ਪਰਿਵਾਰ ਵੀ ਗੁਰਬਾਣੀ ਨਾਲ ਜੁੜੇ ਅਤੇ ਗੁਰਮਤਿ ਅਨੁਸਾਰ ਜੀਵਨ ਜਿਉਣ ਦੀ ਪ੍ਰੇਰਣਾ ਲੈ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਅੱਜ ਦੇ ਇੰਟਰਨੈੱਟ ਅਤੇ ਤਕਨੀਕ ਦੇ ਯੁੱਗ ਵਿੱਚ, ਜਿੱਥੇ ਮਨੁੱਖ ਅਕਸਰ ਮਾਇਆ ਅਤੇ ਭਟਕਾਵੇ ਦੇ ਜਾਲ ਵਿੱਚ ਫਸਦਾ ਹੈ, ਬਾਬਾ ਜੀ ਦੀ ਇਹ ਦੇਣ ਸਾਨੂੰ ਸੱਚ ਦੇ ਰਾਹ ‘ਤੇ ਕੇਂਦ੍ਰਿਤ ਕਰਦੀ ਹੈ। ਬਾਬਾ ਬਲਜਿੰਦਰ ਸਿੰਘ ਨੇ ਆਪਣੀ ਪੂਰੀ ਉਮਰ ਕੌਮ ਦੀ ਭਲਾਈ ਲਈ ਸਮਰਪਿਤ ਕੀਤੀ। ਉਨ੍ਹਾਂ ਦੀ ਨਿਮਰਤਾ, ਉੱਚ ਆਦਰਸ਼ਾਂ ਲਈ ਨਿਸ਼ਠਾ ਅਤੇ ਗੁਰਬਾਣੀ ਨਾਲ ਡੂੰਘਾ ਪਿਆਰ ਸਾਨੂੰ ਹਮੇਸ਼ਾ ਯਾਦ ਰਹੇਗਾ। ਉਹ ਸਿਰਫ਼ ਧਾਰਮਿਕ ਪ੍ਰਚਾਰਕ ਹੀ ਨਹੀਂ ਸਨ, ਸਗੋਂ ਨੌਜਵਾਨ ਪੀੜ੍ਹੀ ਨੂੰ ਗੁਰਮਤਿ ਸੰਗੀਤ, ਗੁਰਮਤਿ ਰਹਿਣੀ ਨਾਲ ਜੋੜਨ ਵਾਲੇ ਮਾਰਗਦਰਸ਼ਕ ਵੀ ਸਨ।

ਬਾਬਾ ਜੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦਾ ਵਿਛੋੜਾ ਖ਼ਾਲਸਾ ਪੰਥ ਲਈ ਵੱਡਾ ਘਾਟਾ ਹੈ। ਉਨ੍ਹਾਂ ਵੱਲੋਂ ਕੀਤੇ ਕਾਰਜ ਅਤੇ ਸਿਖਲਾਈਆਂ ਸਾਨੂੰ ਸਦੀਵਾਂ ਪ੍ਰੇਰਿਤ ਕਰਦੀਆਂ ਰਹਿਣਗੀਆਂ। ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਸੰਪਰਦਾ, ਪਰਿਵਾਰਕ ਮੈਂਬਰਾਂ ਤੇ ਸੰਗੀ ਸਾਥੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...