November 11, 2026, 12:38 pm
----------- Advertisement -----------
HomeNewsBreaking Newsਸੰਤ ਸੀਚੇਵਾਲ ਨੇ ਪ੍ਰਧਾਨਮੰਤਰੀ ਮੋਦੀ ਨੂੰ ਚਿੱਠੀ ਲਿਖ ਕੇ ਕੀਤੀ ਅਪੀਲ, 'ਕੌਮੀ...

ਸੰਤ ਸੀਚੇਵਾਲ ਨੇ ਪ੍ਰਧਾਨਮੰਤਰੀ ਮੋਦੀ ਨੂੰ ਚਿੱਠੀ ਲਿਖ ਕੇ ਕੀਤੀ ਅਪੀਲ, ‘ਕੌਮੀ ਪੱਧਰ ‘ਤੇ ਮਨਾਇਆ ਜਾਵੇ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ’

Published on

----------- Advertisement -----------

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਸਾਲ 2027 ਵਿੱਚ ਸ਼੍ਰੀ ਗੁਰੂ ਰਵੀਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਕੌਮੀ ਪੱਧਰ ‘ਤੇ ਮਨਾਇਆ ਜਾਵੇ। ਸੰਤ ਸੀਚੇਵਾਲ ਨੇ 12 ਫਰਵਰੀ ਨੂੰ ਆ ਰਹੇ ਸ੍ਰੀ ਗੁਰੁ ਰਵੀਦਾਸ ਜੀ ਦੇ 648ਵੇਂ ਪ੍ਰਕਾਸ਼ ਪੁਰਬ ਤੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ।  

ਸੰਤ ਸੀਚੇਵਾਲ ਨੇ ਆਪਣੇ ਪੱਤਰ ਵਿੱਚ ਦੱਸਿਆ ਕਿ ਸ਼੍ਰੀ ਗੁਰੂ ਰਵੀਦਾਸ ਜੀ ਦਾ ਜਨਮ 15ਵੀਂ ਸਦੀ ਵਿੱਚ ਹੋਇਆ, ਜਦੋਂ ਭਾਰਤ ਵਿੱਚ ਭਗਤੀ ਲਹਿਰ ਜ਼ੋਰਾਂ ‘ਤੇ ਸੀ ਅਤੇ ਇਸ ਲਹਿਰ ਵਿੱਚ ਗੁਰੂ ਰਵੀਦਾਸ ਜੀ ਦੀ ਮਹੱਤਵਪੂਰਣ ਭੂਮਿਕਾ ਸੀ। ਉਨ੍ਹਾਂ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ 16 ਰਾਗਾਂ ਵਿੱਚ ਦਰਜ ਹੈ। ਗੁਰੂ ਰਵੀਦਾਸ ਜੀ ਨੇ ਭਾਰਤ ਦੇ ਕਈ ਇਲਾਕਿਆਂ ਵਿੱਚ ਯਾਤਰਾਵਾਂ ਕੀਤੀਆਂ, ਜਿਨ੍ਹਾਂ ਵਿੱਚ ਲੁਧਿਆਣਾ, ਚੱਕ ਹਕੀਮ (ਨੇੜੇ ਫਗਵਾੜਾ), ਖੁਰਾਲਗੜ੍ਹ, ਜਲੰਧਰ, ਸੁਲਤਾਨਪੁਰ ਲੋਧੀ ਅਤੇ ਮੁਲਤਾਨ ਸਮੇਤ ਹੋਰ ਅਸਥਾਨਾਂ ਸ਼ਾਮਲ ਹਨ।  

ਸੰਤ ਸੀਚੇਵਾਲ ਨੇ ਕਿਹਾ ਕਿ 1999 ਵਿੱਚ ਖਾਲਸਾ ਸਾਜਨਾ ਦੇ 300 ਸਾਲਾਂ ਸਮਾਗਮਾਂ ਵਿੱਚ ਤਦਕਾਲੀਨ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪਾਈ ਨੇ ਹਾਜ਼ਰੀ ਭਰੀ ਸੀ ਅਤੇ ਕੇਂਦਰ ਸਰਕਾਰ ਨੇ ਸ਼੍ਰੀ ਆਨੰਦਪੁਰ ਸਾਹਿਬ ਦੇ ਵਿਕਾਸ ਲਈ 100 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ। ਇਸੇ ਤਰ੍ਹਾਂ, ਸਾਲ 2017 ਵਿੱਚ ਪਟਨਾ ਸਾਹਿਬ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ ਸੀ, ਜਿਸ ਵਿੱਚ ਬਿਹਾਰ ਦੇ ਮੁੱਖ ਮੰਤਰੀ ਸ਼੍ਰੀ ਨਿਤੀਸ਼ ਕੁਮਾਰ ਦੀ ਅਦ੍ਭੁਤ ਕੋਸ਼ਿਸ਼ਾਂ ਦੀ ਦੁਨੀਆ ਭਰ ਵਿੱਚ ਚਰਚਾ ਹੋਈ ਸੀ।  

ਸੰਤ ਸੀਚੇਵਾਲ ਨੇ ਇਹ ਵੀ ਯਾਦ ਦਿਲਾਇਆ ਕਿ ਸਾਲ 2019 ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਦੁਨੀਆਂ ਭਰ ਵਿੱਚ ਮਨਾਇਆ ਗਿਆ ਸੀ ਅਤੇ ਇਸ ਸਮਾਗਮ ਵਿੱਚ ਰਾਸ਼ਟਰਪਤੀ ਸ਼੍ਰੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਿਰਕਤ ਕਰਨ ਲਈ ਪਧਾਰੇ ਸਨ।  

ਸੰਤ ਸੀਚੇਵਾਲ ਨੇ ਇਹ ਅਪੀਲ ਕੀਤੀ ਕਿ ਸ਼੍ਰੀ ਗੁਰੂ ਰਵੀਦਾਸ ਜੀ ਦੀ ਯਾਦ ਨੂੰ ਸਦੀਵੀ ਬਣਾਈ ਰੱਖਣ ਲਈ ਉਨ੍ਹਾਂ ਦੇ ਨਾਮ ‘ਤੇ ਇੱਕ ਕੌਮਾਂਤਰੀ ਪੱਧਰ ਦੀ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇ, ਆਦਮਪੁਰ ਹਵਾਈ ਅੱਡੇ ਦਾ ਨਾਮ ਸ਼੍ਰੀ ਗੁਰੂ ਰਵੀਦਾਸ ਜੀ ਦੇ ਨਾਮ ‘ਤੇ ਰੱਖਿਆ ਜਾਵੇ ਅਤੇ ਦੇਸ਼ ਦੀਆਂ ਯੂਨੀਵਰਸਿਟੀਆਂ ਵਿੱਚ ਉਨ੍ਹਾਂ ਦੇ ਨਾਮ ‘ਤੇ ਚੇਅਰਾਂ ਸਥਾਪਿਤ ਕੀਤੀਆਂ ਜਾਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...