October 29, 2026, 11:09 am
----------- Advertisement -----------
HomeNewsBreaking Newsਸੰਤ ਸੀਚੇਵਾਲ ਨੇ CM ਮਾਨ ਨਾਲ ਕੀਤੀ ਮੁਲਾਕਾਤ, ਬੁੱਢਾ ਦਰਿਆ; ਕਾਲਾ ਸੰਘਿਆਂ...

ਸੰਤ ਸੀਚੇਵਾਲ ਨੇ CM ਮਾਨ ਨਾਲ ਕੀਤੀ ਮੁਲਾਕਾਤ, ਬੁੱਢਾ ਦਰਿਆ; ਕਾਲਾ ਸੰਘਿਆਂ ਡਰੇਨ ਤੇ ਧੁੱਸੀ ਬੰਨ੍ਹ ਦੇ ਚੁੱਕੇ ਅਹਿਮ ਮੁੱਦੇ

Published on

----------- Advertisement -----------

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੌਰੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਇੱਕ ਉੱਚ ਪੱਧਰੀ ਮੁਲਾਕਾਤ ਕੀਤੀ। ਇਸ ਬੈਠਕ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਪਾਣੀਆਂ ਦੀ ਸੰਭਾਲ, ਬੁੱਢਾ ਦਰਿਆ, ਕਾਲਾ ਸੰਘਿਆਂ ਡਰੇਨ, ਚਿੱਟੀ ਵੇਈਂ ਵਿੱਚ ਪਾਣੀ ਦੀ ਨਿਕਾਸੀ ਅਤੇ ਧੁੱਸੀ ਬੰਨ੍ਹ ‘ਤੇ ਸੜਕ ਨਿਰਮਾਣ ਨਾਲ ਜੁੜੀਆਂ ਅਹਿਮ ਸਮੱਸਿਆਵਾਂ ਨੂੰ ਮੁੱਖ ਮੰਤਰੀ ਸਾਹਮਣੇ ਪੁਰਜ਼ੋਰ ਢੰਗ ਨਾਲ ਰੱਖਿਆ। ਲੁਧਿਆਣਾ ‘ਚ ਡੇਅਰੀਆਂ ਦੇ ਗੋਹੇ ਦੀ ਨਿਕਾਸੀ ਦਾ ਮਾਮਲਾ ਗੰਭੀਰ

ਸੰਤ ਸੀਚੇਵਾਲ ਨੇ ਲੁਧਿਆਣਾ ਦੀਆਂ ਡੇਅਰੀਆਂ ਵਿੱਚੋਂ ਨਿਕਲਣ ਵਾਲੇ ਗੋਹੇ ਦੀ ਸਮੱਸਿਆ ਵੱਲ ਧਿਆਨ ਦਿਵਾਉਂਦਿਆਂ ਦੱਸਿਆ ਕਿ ਪਹਿਲਾਂ ਡੇਅਰੀ ਸੰਚਾਲਕ ਪ੍ਰਤੀ ਪਸ਼ੂ 13 ਰੁਪਏ ਅਦਾ ਕਰਕੇ ਨਿਯਮਤ ਤੌਰ ‘ਤੇ ਗੋਹਾ ਚੁਕਵਾਉਂਦੇ ਸਨ। ਪਰ ਨਗਰ ਨਿਗਮ ਲੁਧਿਆਣਾ ਵੱਲੋਂ ਗੋਹਾ ਚੁੱਕਣ ਦਾ ਕੰਮ ਤਿੰਨ ਸਾਲਾਂ ਲਈ 22 ਕਰੋੜ ਰੁਪਏ ਦੇ ਠੇਕੇ ‘ਤੇ ਦੇਣ ਮਗਰੋਂ ਡੇਅਰੀ ਮਾਲਕਾਂ ਨੇ ਗੋਹਾ ਚੁਕਵਾਉਣਾ ਬਿਲਕੁਲ ਬੰਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਨਗਰ ਨਿਗਮ ਵੱਲੋਂ ਇਹ ਕੰਮ ਮੁਫ਼ਤ ਵਿੱਚ ਕਰਵਾਇਆ ਜਾ ਰਿਹਾ ਸੀ। ਸੰਤ ਸੀਚੇਵਾਲ ਨੇ ਇਲਜ਼ਾਮ ਲਾਇਆ ਕਿ ਵਿਭਾਗੀ ਅਧਿਕਾਰੀਆਂ ਨੇ ਇਸ ਅਹਿਮ ਮਾਮਲੇ ਦੀ ਸਹੀ ਜਾਣਕਾਰੀ ਮੁੱਖ ਮੰਤਰੀ ਤੱਕ ਨਹੀਂ ਪਹੁੰਚਾਈ।

28 ਕਰੋੜ ਖ਼ਰਚਣ ਦੇ ਬਾਵਜੂਦ ਡਿੱਗ ਰਿਹਾ ਗੰਦਾ ਪਾਣੀ

ਕਾਲਾ ਸੰਘਿਆਂ ਡਰੇਨ ਦੀ ਤਰਸਯੋਗ ਹਾਲਤ ਬਾਰੇ ਜਾਣਕਾਰੀ ਦਿੰਦਿਆਂ ਰਾਜ ਸਭਾ ਮੈਂਬਰ ਨੇ ਦੱਸਿਆ ਕਿ ਸਮਾਰਟ ਸਿਟੀ ਪ੍ਰਾਜੈਕਟ ਤਹਿਤ 28 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਵਿੱਚੋਂ ਗੁਜ਼ਰਨ ਵਾਲੀ 15 ਕਿਲੋਮੀਟਰ ਲੰਮੀ ਡਰੇਨ ਦੇ ਦੋਵੇਂ ਪਾਸੇ ਪੱਥਰ ਲਗਾਏ ਗਏ ਸਨ। ਇਸ ਦੇ ਬਾਵਜੂਦ ਅੱਜ ਵੀ ਸੀਵਰੇਜ ਅਤੇ ਫੈਕਟਰੀਆਂ ਦਾ ਗੰਦਾ ਪਾਣੀ ਲਗਾਤਾਰ ਇਸ ਡਰੇਨ ਵਿੱਚ ਸੁੱਟਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਡਰੇਨ ਦੀ ਦੇਖਭਾਲ ਲਈ 5 ਕਰੋੜ ਰੁਪਏ ਦਾ ਵੱਖਰਾ ਫੰਡ ਵੀ ਰਾਖਵਾਂ ਰੱਖਿਆ ਹੋਇਆ ਹੈ।

ਚਿੱਟੀ ਵੇਈਂ ‘ਚ ਸਾਫ਼ ਪਾਣੀ ਛੱਡਣ ਦੀ ਵਿਵਸਥਾ ਫ਼ੇਲ੍ਹ

ਸੰਤ ਸੀਚੇਵਾਲ ਨੇ ਚਿੱਟੀ ਵੇਈਂ ਵਿੱਚ ਸਾਫ਼ ਪਾਣੀ ਛੱਡਣ ਦੇ ਪ੍ਰਬੰਧਾਂ ‘ਤੇ ਸਵਾਲ ਉਠਾਉਂਦਿਆਂ ਦੱਸਿਆ ਕਿ ਵੇਈਂ ਵਿੱਚ 200 ਕਿਊਸਿਕ ਪਾਣੀ ਛੱਡਣ ਦੇ ਮਕਸਦ ਨਾਲ 1 ਕਰੋੜ 19 ਲੱਖ ਰੁਪਏ ਖ਼ਰਚ ਕੇ ਇੱਕ ਵਿਸ਼ੇਸ਼ ਰੈਗੂਲੇਟਰ ਤਿਆਰ ਕੀਤਾ ਗਿਆ ਸੀ। ਇਸ ਨੂੰ ਬਣੇ ਦੋ ਸਾਲਾਂ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਪਰ ਸਬੰਧਤ ਵਿਭਾਗ ਵੱਲੋਂ ਅਜੇ ਤੱਕ ਨੇਮਬੱਧ ਤਰੀਕੇ ਨਾਲ ਪਾਣੀ ਛੱਡਣ ਦੀ ਪ੍ਰਕਿਰਿਆ ਲਾਗੂ ਨਹੀਂ ਕੀਤੀ ਗਈ। ਇਸ ਤੋਂ ਇਲਾਵਾ ਸਿੰਜਾਈ ਵਿਭਾਗ ਨੇ ਬਿਸਤ ਦੋਆਬ ਨਹਿਰ ਰਾਹੀਂ ਡਰੇਨ ਵਿੱਚ 100 ਕਿਊਸਿਕ ਪਾਣੀ ਛੱਡਣਾ ਸੀ, ਪਰ ਅੱਜ ਤੱਕ ਇਹ ਪਾਣੀ ਵੀ ਨਹੀਂ ਛੱਡਿਆ ਗਿਆ।

ਗਿੱਦੜਪਿੰਡੀ ਤੋਂ ਫ਼ਿਲੌਰ ਤੱਕ ਧੁੱਸੀ ਬੰਨ੍ਹ ਦੀ ਸੜਕ ਅਧੂਰੀ

ਧੁੱਸੀ ਬੰਨ੍ਹ ਦੀ ਮਜ਼ਬੂਤੀ ਅਤੇ ਆਵਾਜਾਈ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਗਿੱਦੜਪਿੰਡੀ ਤੋਂ ਲੈ ਕੇ ਫ਼ਿਲੌਰ ਤੱਕ ਬੰਨ੍ਹ ‘ਤੇ 16 ਫੁੱਟ ਚੌੜੀ ਪੱਕੀ ਸੜਕ ਬਣਾਈ ਜਾਣੀ ਸੀ। ਪ੍ਰੰਤੂ ਡਰੇਨੇਜ ਵਿਭਾਗ ਨੇ ਬੰਨ੍ਹ ‘ਤੇ ਮਿੱਟੀ ਪਾਉਣ ਦੇ ਕੰਮ ਤੋਂ ਹੱਥ ਪਿੱਛੇ ਖਿੱਚ ਲਏ ਹਨ, ਜਦਕਿ ਸੜਕ ਦੀ ਉਸਾਰੀ ਦਾ ਕੰਮ ਮੰਡੀ ਬੋਰਡ ਵੱਲੋਂ ਨੇਪਰੇ ਚਾੜ੍ਹਿਆ ਜਾਣਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਵਾ ਚੌਥ ਤੋਂ ਪਹਿਲਾਂ ਪਤਨੀ ਨੇ ਜਿੰਮ ਟ੍ਰੇਨਰ ਪ੍ਰੇਮੀ ਨਾਲ ਮਿਲ ਕੇ ਰਚੀ ਪਤੀ ਦੇ ਕਤਲ ਦੀ ਸਾਜ਼ਿਸ਼

ਕਰਵਾ ਚੌਥ ਤੋਂ ਪਹਿਲਾਂ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ-1 ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ...

ਲੁਧਿਆਣਾ: ਸਾਬਕਾ ਕਾਂਗਰਸੀ ਆਗੂ ‘ਤੇ ਫਾਇਰਿੰਗ, ਵਾਲ-ਵਾਲ ਬਚੀ ਜਾਨ; ਮਾਂ ਤੇ ਸਾਢੇ 3 ਸਾਲ ਦਾ ਪੁੱਤਰ ਵੀ ਸੀ ਨਾਲ

ਲੁਧਿਆਣਾ ‘ਚ ਇੱਕ ਰੈਸਟੋਰੈਂਟ ਤੋਂ ਖਾਣਾ ਖਾਣ ਮਗਰੋਂ ਆਪਣੀ ਮਾਂ ਤੇ ਸਾਢੇ 3 ਸਾਲ...

ਪੁਲਿਸ ਵਲੋਂ ਅਕਾਲੀ ਆਗੂ ਤੇ ਕਿਸਾਨ ਆਗੂ ਗ੍ਰਿਫ਼ਤਾਰ ਤੇ ਨਜ਼ਰਬੰਦ

ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ...

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਮਾਨਸਾ ਪੁਲਿਸ ਨੇ ਦਲਜੀਤ ਸਿੰਘ ਦਾ ਕਰਵਾਇਆ ਪੋਸਟਮਾਰਟਮ;  ਸਸਕਾਰ ਦਾ ਖਦਸ਼ਾ

ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ...

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਮਿਲੇਗੀ Z+ ਸੁਰੱਖਿਆ? ਪਰਿਵਾਰ ਨੇ ਅਮਿਤ ਸ਼ਾਹ ਤੋਂ ਕੀਤੀ ਮੰਗ, ਜਾਣੋ ਨਿਯਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਜਿਸ ਦੀ ਛੋਟੀ ਉਮਰ ਵਿੱਚ ਹੱਤਿਆ ਕਰ ਦਿੱਤੀ ਗਈ ਸੀ,...

*ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 28 ਅਕਤੂਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ...

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...