June 10, 2026, 10:21 pm
----------- Advertisement -----------
HomeNewsBreaking Newsਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

Published on

----------- Advertisement -----------

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ ਕਾਨੂੰਨੀ ਰਾਹਤ ਮਿਲੀ ਹੈ। ਦਿੱਲੀ ਦੀ ਦਵਾਰਕਾ ਮਹਿਲਾ ਅਦਾਲਤ ਨੇ ਸਪਨਾ ਚੌਧਰੀ ਨੂੰ ਅੰਤਰਿਮ ਸੁਰੱਖਿਆ ਪ੍ਰਦਾਨ ਕੀਤੀ ਹੈ, ਜਿਸ ਨਾਲ ਉਸਦੇ ਪਤੀ ਯਸ਼ਵੀਰ ਸਾਹੂ ਨੂੰ ਕਿਸੇ ਵੀ ਤਰ੍ਹਾਂ ਨਾਲ ਸੰਪਰਕ ਕਰਨ ਜਾਂ ਉਸਦੇ ਨੇੜੇ ਆਉਣ ਤੋਂ ਰੋਕਿਆ ਗਿਆ ਹੈ।

ਇਹ ਹੁਕਮ ਸਪਨਾ ਦੀ ਆਉਣ ਵਾਲੀ ਫਿਲਮ “ਮੋਮਾਕੂ” ਦੇ ਪ੍ਰੀਮੀਅਰ ਤੋਂ ਠੀਕ ਪਹਿਲਾਂ ਆਇਆ ਹੈ। ਅਦਾਲਤ ਨੇ ਯਸ਼ਵੀਰ ਸਾਹੂ ਨੂੰ ਸਪਨਾ ਦੇ ਘਰ, ਦਫਤਰ, ਜਾਂ ਇੱਥੋਂ ਤੱਕ ਕਿ ਫਿਲਮ ਦੇ ਪ੍ਰੀਮੀਅਰ ਸਥਾਨ ‘ਤੇ ਜਾਣ ਤੋਂ ਵੀ ਰੋਕ ਦਿੱਤਾ ਹੈ। ਇਹ ਹੁਕਮ ਅਗਲੀ ਸੁਣਵਾਈ ਤੱਕ ਲਾਗੂ ਰਹੇਗਾ।ਰਿਪੋਰਟਾਂ ਮੁਤਾਬਕ ਚਾਰ ਸਾਲਾਂ ਦੀ ਦੋਸਤੀ ਤੋਂ ਬਾਅਦ ਦੋਹਾਂ ਨੇ ਜਨਵਰੀ 2020 ਵਿੱਚ ਵਿਆਹ ਕਰਵਾਇਆ। ਹਿਸਾਰ ਦਾ ਰਹਿਣ ਵਾਲੇ ਵੀਰ ਸਾਹੂ ਇੱਕ ਗਾਇਕ, ਸੰਗੀਤਕਾਰ, ਲੇਖਕ, ਨਿਰਮਾਤਾ ਅਤੇ ਅਦਾਕਾਰ ਹੈ। ਉਸ ਨੇ “ਖਲਨਾਇਕ” ਅਤੇ “ਰਸੁਕ ਆਲਾ ਜਾਟ” ਵਰਗੀਆਂ ਫਿਲਮਾਂ ਵਿੱਚ ਕੰਮ ਕੀਤਾ ਹੈ, ਪਰ ਵਿਆਹ ਤੋਂ ਬਾਅਦ ਉਨ੍ਹਾਂ ਦਾ ਰਿਸ਼ਤਾ ਵਿਗੜ ਗਿਆ।

ਕਈ ਦਿਨਾਂ ਤੋਂ ਸਪਨਾ ਦੇ ਵਿਆਹ ਵਿੱਚ ਝਗੜੇ ਦੀਆਂ ਖਬਰਾਂ ਆ ਰਹੀਆਂ ਸਨ। ਕਈ ਇੰਟਰਵਿਊਆਂ ਵਿੱਚ ਉਸ ਨੇ ਆਪਣੇ ਵਿਆਹ ਦੇ ਟੁੱਟਣ ਦਾ ਸੰਕੇਤ ਦਿੱਤਾ ਸੀ। ਹੁਣ ਉਨ੍ਹਾਂ ਦੀ ਪੁਸ਼ਟੀ ਹੁੰਦੀ ਲੱਗ ਰਹੀ ਹੈ।ਮਹਿਲਾ ਅਦਾਲਤ ਵਿੱਚ ਦਾਇਰ ਆਪਣੀ ਪਟੀਸ਼ਨ ਵਿੱਚ, ਸਪਨਾ ਚੌਧਰੀ ਨੇ ਦੋਸ਼ ਲਗਾਇਆ ਹੈ ਕਿ ਉਸ ਦੇ ਪਤੀ ਨੇ ਉਸ ਨਾਲ ਕਈ ਵਾਰ ਕੁੱਟਮਾਰ ਕੀਤੀ ਅਤੇ ਜਨਤਕ ਥਾਵਾਂ ‘ਤੇ ਹੰਗਾਮਾ ਕੀਤਾ। ਸਪਨਾ ਦਾ ਕਹਿਣਾ ਹੈ ਕਿ ਲਗਾਤਾਰ ਹੋ ਰਹੀ ਹਿੰਸਾ ਕਾਰਨ ਉਸ ਨੂੰ ਆਪਣੇ ਦੋ ਨਾਬਾਲਿਗ ਬੱਚਿਆਂ ਨਾਲ ਸਹੁਰਾ ਘਰ ਛੱਡਣ ਲਈ ਮਜਬੂਰ ਹੋਣਾ ਪਿਆ। ਉਸਨੇ ਘਰੇਲੂ ਹਿੰਸਾ ਦੀ ਸ਼ਿਕਾਇਤ ਵੀ ਦਰਜ ਕਰਵਾਈ ਹੈ।

ਸਪਨਾ ਦੀ ਨੁਮਾਇੰਦਗੀ ਕਰ ਰਹੀ ਵਕੀਲ ਪ੍ਰੀਤੀ ਸਿੰਘ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੁਬਾਰਾ ਹੋਣ ਦੀ ਸੰਭਾਵਨਾ ਹੈ। ਖਾਸ ਕਰਕੇ 10 ਜੂਨ ਨੂੰ ਹੋਣ ਵਾਲੇ ਫਿਲਮ ਪ੍ਰੀਮੀਅਰ ਨੂੰ ਦੇਖਦੇ ਹੋਏ ਇਹ ਡਰ ਸੀ ਕਿ ਯਸ਼ਵੀਰ ਉਥੇ ਪਹੁੰਚ ਕੇ ਹੰਗਾਮਾ ਕਰ ਸਕਦਾ ਹੈ ਅਤੇ ਸਪਨਾ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਸਕਦਾ ਹੈ।

ਅਦਾਲਤ ਨੇ ਮੈਡੀਕਲ ਰਿਪੋਰਟ, ਸੱਟਾਂ ਦੀਆਂ ਤਸਵੀਰਾਂ ਅਤੇ ਕਥਿਤ ਧਮਕੀਆਂ ਦੀਆਂ ਰਿਕਾਰਡਿੰਗ ਸਣੇ ਪੇਸ਼ ਕੀਤੇ ਗਏ ਦਸਤਾਵੇਜਾਂ ‘ਤੇ ਗੌਰ ਕਰਨ ਤੋਂ ਬਾਅਦ ਇਹ ਅੰਤਰਿਮ ਹੁਕਮ ਜਾਰੀ ਕੀਤਾ।

ਮਹਿਲਾ ਅਦਾਲਤ ਨੇ ਆਪਣੇ ਹੁਕਮ ਵਿੱਚ ਕਿਹਾ ਕਿ ਯਸ਼ਵੀਰ ਸਾਹੂ ਅਗਲੀ ਸੁਣਵਾਈ ਤੱਕ ਸਪਨਾ ਚੌਧਰੀ ਨਾਲ ਕਿਸੇ ਵੀ ਤਰ੍ਹਾਂ ਸੰਪਰਕ ਨਹੀਂ ਕਰ ਸਕਦਾ। ਉਸਨੂੰ ਸਪਨਾ ਦੇ ਘਰ, ਕੰਮ ਵਾਲੀ ਥਾਂ ਜਾਂ ਫਿਲਮ ਪ੍ਰੀਮੀਅਰ ਵਾਲੀ ਥਾਂ ‘ਤੇ ਜਾਣ ਦੀ ਵੀ ਇਜਾਜ਼ਤ ਨਹੀਂ ਹੋਵੇਗੀ।

ਅਦਾਲਤ ਨੇ ਇਹ ਵੀ ਨਿਰਦੇਸ਼ ਦਿੱਤਾ ਕਿ ਸਪਨਾ ਨੂੰ ਕਿਸੇ ਵੀ ਘਰੇਲੂ ਹਿੰਸਾ ਦਾ ਸ਼ਿਕਾਰ ਨਹੀਂ ਬਣਾਇਆ ਜਾਣਾ ਚਾਹੀਦਾ। ਜੁਡੀਸ਼ੀਅਲ ਮੈਜਿਸਟ੍ਰੇਟ ਨਿਧੀ ਸਿੰਘ ਨੇ ਸਬੰਧਤ ਸੁਰੱਖਿਆ ਅਧਿਕਾਰੀ ਅਤੇ ਇਲਾਕੇ ਦੇ ਐਸਐਚਓ ਨੂੰ ਹੁਕਮ ਦੀ ਇੱਕ ਕਾਪੀ ਯਸ਼ਵੀਰ ਸਾਹੂ ਨੂੰ ਪਹੁੰਚਾਉਣ ਅਤੇ ਸਪਨਾ ਚੌਧਰੀ ਨੂੰ ਹਰ ਲੋੜੀਂਦੀ ਸੁਰੱਖਿਆ ਅਤੇ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...