November 18, 2026, 2:21 am
----------- Advertisement -----------
HomeNewsBreaking Newsਸਰਪੰਚ ਜਸ਼ਨ ਦੀ ਮੌਤ ਮਾਮਲੇ ਲੋਕਾਂ ਦਾ ਵਧਿਆ ਗੁੱਸਾ, ਪਿੰਡਾਂ 'ਚ ਆਪ...

ਸਰਪੰਚ ਜਸ਼ਨ ਦੀ ਮੌਤ ਮਾਮਲੇ ਲੋਕਾਂ ਦਾ ਵਧਿਆ ਗੁੱਸਾ, ਪਿੰਡਾਂ ‘ਚ ਆਪ ਆਗੂਆਂ ਦੀ ‘ਨੋ ਐਂਟਰੀ’ ਦੇ ਲਾਏ ਪੋਸਟਰ

Published on

----------- Advertisement -----------

 ਆਮ ਆਦਮੀ ਪਾਰਟੀ ਦੇ ਨੌਜਵਾਨ ਸਰਪੰਚ ਜਸ਼ਨ ਬਾਵਾ ਦੀ ਮੌਤ ਦੇ ਮਾਮਲੇ ਨੇ ਹੁਣ ਹੋਰ ਤੀਬਰ ਰੂਪ ਧਾਰ ਲਿਆ ਹੈ। ਪਿੰਡ ਤਰਿਡਾ ਨਿਵਾਸੀ ਜਸ਼ਨ ਦੀ ਮੌਤ ਤੋਂ ਬਾਅਦ ਲੋਕਾਂ ਵਿਚ ਪਾਰਟੀ ਪ੍ਰਤੀ ਗੁੱਸਾ ਵਧਦਾ ਜਾ ਰਿਹਾ ਹੈ। ਸੋਮਵਾਰ ਨੂੰ ਵਿਧਾਇਕ ਫੌਜਾ ਸਿੰਘ ਸਰਾਰੀ ਅਤੇ ਉਨ੍ਹਾਂ ਦੇ ਪੀਏ ਬਚਿੱਤਰ ਸਿੰਘ ਲਾਡੀ ਖ਼ਿਲਾਫ ਮਾਮਲਾ ਦਰਜ ਕਰਕੇ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਥਾਣਾ ਲੱਖੋ ਕੇ ਬਹਿਰਾਮ ਦਾ ਘਿਰਾਓ ਕੀਤਾ ਜਾ ਰਿਹਾ ਹੈ। ਦੂਜੇ ਪਾਸੇ, ਆਮ ਆਦਮੀ ਪਾਰਟੀ ਖ਼ਿਲਾਫ ਲੋਕਾਂ ’ਚ ਗੁੱਸਾ ਇੰਨਾ ਵਧ ਗਿਆ ਹੈ ਕਿ ਪਿੰਡ ਜੁਆਏ ਸਿੰਘ ਵਾਲਾ ਦੀ ਪੰਚਾਇਤ ਅਤੇ ਭਾਰਤ ਨੌਜਵਾਨ ਸਭਾ ਵੱਲੋਂ ਪਿੰਡ ਦੇ ਚਾਰੇ ਪਾਸੇ ਨੋ ਐਂਟਰੀ ਵਾਲੇ ਫਲੈਕਸ ਬੋਰਡ ਲਗਾਏ ਗਏ ਹਨ। ਇਨ੍ਹਾਂ ਬੋਰਡਾਂ ‘ਤੇ ਸਾਫ਼ ਲਿਖਿਆ ਹੋਇਆ ਹੈ ਕਿ “ਜਦ ਤੱਕ ਨੌਜਵਾਨ ਸਰਪੰਚ ਜਸ਼ਨ ਬਾਵਾ ਦੀ ਮੌਤ ਦਾ ਇਨਸਾਫ ਨਹੀਂ ਮਿਲਦਾ, ਤਦ ਤੱਕ ਆਮ ਆਦਮੀ ਪਾਰਟੀ ਦੇ ਕਿਸੇ ਵੀ ਆਗੂ ਦਾ ਪਿੰਡ ਵਿਚ ਪ੍ਰਵੇਸ਼ ਮਨਾ ਹੈ। ਜੇਕਰ ਕੋਈ ਆਉਂਦਾ ਹੈ, ਤਾਂ ਉਹ ਆਪਣੀ ਕੀਤੀ ਦਾ ਆਪ ਜਿੰਮੇਵਾਰ ਹੋਵੇਗਾ।” ਭਾਰਤ ਨੌਜਵਾਨ ਸਭਾ ਦੇ ਸੂਬਾ ਆਗੂ ਨੌਨਿਹਾਲ ਸਿੰਘ ਅਤੇ ਪਿੰਡ ਦੀ ਸਰਪੰਚ ਦੇ ਪਤੀ ਜਸਵੰਤ ਸਿੰਘ ਨੇ ਦੱਸਿਆ ਕਿ ਜਸ਼ਨ, ਜੋ ਕਿ ਆਪ ਪਾਰਟੀ ਦਾ ਵਫਾਦਾਰ ਵਰਕਰ ਸੀ, ਲੰਬੇ ਸਮੇਂ ਤੋਂ ਵਿਧਾਇਕ ਅਤੇ ਉਸ ਦੇ ਪੀਏ ਵੱਲੋਂ ਹੋ ਰਹੀ ਲੁੱਟ ਅਤੇ ਦਬਾਅ ਦਾ ਸ਼ਿਕਾਰ ਸੀ। ਜਸ਼ਨ ਉੱਤੇ ਲੱਖਾਂ ਰੁਪਏ ਦੀ ਲੁੱਟ ਸਹਿਣ ਦਾ ਦਬਾਅ ਬਣਾਇਆ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸੇ ਤਣਾਅ ਕਰਕੇ ਜਸ਼ਨ ਨੇ ਆਖ਼ਰਕਾਰ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪਰਿਵਾਰ ਵੱਲੋਂ ਐਸ.ਐਸ.ਪੀ. ਨੂੰ ਲਿਖਤੀ ਸ਼ਿਕਾਇਤ ਦੇਣ ਬਾਵਜੂਦ ਵੀ, ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ।v3men

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...