October 8, 2026, 7:31 pm
----------- Advertisement -----------
HomeNewsBreaking Newsਰੱਖੜੀ ’ਤੇ ਜਾਰੀ ਹੋਵੇਗਾ 3 ਮਹੀਨਿਆਂ ਦਾ ਭੱਤਾ, 9 ਲੱਖ ਤੋਂ ਵੱਧ...

ਰੱਖੜੀ ’ਤੇ ਜਾਰੀ ਹੋਵੇਗਾ 3 ਮਹੀਨਿਆਂ ਦਾ ਭੱਤਾ, 9 ਲੱਖ ਤੋਂ ਵੱਧ ਔਰਤਾਂ ਨੂੰ ਮਿਲੇਗਾ ਲਾਭ

Published on

----------- Advertisement -----------

ਮੁੱਖ ਮੰਤਰੀ ਭਗਵੰਤ ਮਾਨ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤੀਜੇ ਪੜਾਅ ਦਾ ਆਗ਼ਾਜ਼ ਰੱਖੜੀ ਦੇ ਤਿਉਹਾਰ ਮੌਕੇ ਕਰਨਗੇ। ਪੰਜਾਬ ਸਰਕਾਰ ਵੱਲੋਂ ਰੱਖੜੀ ਦੇ ਤਿਉਹਾਰ ’ਤੇ ਸੂਬਾਈ ਸਮਾਗਮ ਕੀਤਾ ਜਾਵੇਗਾ ਜਿਸ ’ਚ ਤਿੰਨ ਮਹੀਨੇ ਦਾ ਸਤਿਕਾਰ ਭੱਤਾ ਉਨ੍ਹਾਂ ਔਰਤਾਂ ਨੂੰ ਜਾਰੀ ਕੀਤਾ ਜਾਵੇਗਾ ਜਿਨ੍ਹਾਂ ਦੇ ਖਾਤਿਆਂ ’ਚ ਹਾਲੇ ਤੱਕ ਰਕਮ ਨਹੀਂ ਪੁੱਜੀ। ਪਹਿਲੀ ਜੁਲਾਈ ਤੋਂ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਮਾਣ ਭੱਤਾ ਦੇਣਾ ਸ਼ੁਰੂ ਕੀਤਾ ਗਿਆ ਹੈ। ਹੁਣ ਤੱਕ ਇਸ ਯੋਜਨਾ ਦਾ ਲਾਭ ਲੈਣ ਲਈ 75.50 ਲੱਖ ਔਰਤਾਂ ਰਜਿਸਟਰਡ ਹੋਈਆਂ ਹਨ ਜਿਨ੍ਹਾਂ ’ਚੋਂ 51.62 ਲੱਖ ਜਨਰਲ ਵਰਗ ਅਤੇ 23.88 ਲੱਖ ਔਰਤਾਂ ਦਲਿਤ ਵਰਗ ਦੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੀ ਜੁਲਾਈ ਤੋਂ ਸਮਾਗਮ ਕਰ ਕੇ ਇਹ ਸਤਿਕਾਰ ਭੱਤਾ ਦੇਣਾ ਸ਼ੁਰੂ ਕੀਤਾ ਅਤੇ ਹੁਣ ਤੱਕ 65.62 ਲੱਖ ਔਰਤਾਂ ਦੇ ਖਾਤਿਆਂ ’ਚ ਪੈਸੇ ਟਰਾਂਸਫਰ ਹੋ ਚੁੱਕੇ ਹਨ ਜਦੋਂ ਕਿ 9.88 ਲੱਖ ਔਰਤਾਂ ਨੂੰ ਇਹ ਰਾਸ਼ੀ ਮਿਲਣੀ ਬਾਕੀ ਹੈ ਜਿਨ੍ਹਾਂ ਨੂੰ ਰੱਖੜੀ ਦੇ ਤਿਉਹਾਰ ਮੌਕੇ ਰਾਸ਼ੀ ਟਰਾਂਸਫਰ ਕੀਤੀ ਜਾਵੇਗੀ। ਮੁੱਢਲੇ ਪੜਾਅ ’ਤੇ ਔਰਤਾਂ ਨੂੰ ਤਿੰਨ ਮਹੀਨੇ (ਜੁਲਾਈ ਤੋਂ ਸਤੰਬਰ ਤੱਕ) ਦਾ ਸਤਿਕਾਰ ਭੱਤਾ ਇਕੱਠਾ ਦਿੱਤਾ ਜਾ ਰਿਹਾ ਹੈ। ਰੱਖੜੀ ਦੇ ਤਿਉਹਾਰ ’ਤੇ ਕਰੀਬ 348 ਕਰੋੜ ਰੁਪਏ ਔਰਤਾਂ ਦੇ ਖਾਤਿਆਂ ’ਚ ਭੇਜੇ ਜਾਣੇ ਹਨ। ਪੰਜਾਬ ਸਰਕਾਰ ਹੁਣ ਤੱਕ ਇਸ ਸਕੀਮ ਤਹਿਤ ਔਰਤਾਂ ਦੇ ਖਾਤਿਆਂ ’ਚ ਕਰੀਬ 2,275 ਕਰੋੜ ਰੁਪਏ ਭੇਜ ਚੁੱਕੀ ਹੈ।

ਮੌਜੂਦਾ ਰਜਿਸਟ੍ਰੇਸ਼ਨ ਦੇ ਲਿਹਾਜ਼ ਨਾਲ ਇਸ ਸਕੀਮ ’ਤੇ ਸਾਲਾਨਾ 10,492.80 ਕਰੋੜ ਦਾ ਖ਼ਰਚਾ ਆਵੇਗਾ ਜੋ ਪ੍ਰਤੀ ਮਹੀਨਾ 874.40 ਕਰੋੜ ਰੁਪਏ ਬਣਦਾ ਹੈ। ਔਸਤਨ ਦੇਖੀਏ ਤਾਂ ਔਰਤਾਂ ਦੀ ਝੋਲੀ ’ਚ ਰੋਜ਼ਾਨਾ 28.74 ਕਰੋੜ ਦਾ ਸਤਿਕਾਰ ਭੱਤਾ ਪਏਗਾ। ਜਾਣਕਾਰੀ ਅਨੁਸਾਰ ਇਸ ਸਕੀਮ ਲਈ ਔਰਤਾਂ ਦੀ ਰਜਿਸਟ੍ਰੇਸ਼ਨ 75.50 ਲੱਖ ’ਤੇ ਰੁਕ ਗਈ ਹੈ ਜਦੋਂ ਕਿ ਇਸ ਸਕੀਮ ਦਾ ਲਾਭ 90 ਲੱਖ ਔਰਤਾਂ ਨੂੰ ਮਿਲਣ ਦੇ ਅੰਦਾਜ਼ੇ ਲਾਏ ਗਏ ਸਨ। ਪੰਜਾਬ ’ਚ ਔਰਤ ਵੋਟਰਾਂ ਦੀ ਗਿਣਤੀ ਇੱਕ ਕਰੋੜ ਤੋਂ ਵੱਧ ਹੈ। ਵੱਡੀ ਗਿਣਤੀ ’ਚ ਔਰਤਾਂ ਹਾਲੇ ਇਸ ਸਕੀਮ ਨਾਲ ਜੁੜੀਆਂ ਵੀ ਨਹੀਂ ਹਨ। ਅਗਸਤ ਮਹੀਨੇ ’ਚ ਇਸ ਸਕੀਮ ਲਈ ਨਵੀਂ ਰਜਿਸਟ੍ਰੇਸ਼ਨ ਕਾਫ਼ੀ ਸੁਸਤ ਹੋ ਗਈ ਹੈ। ਇਸ ਯੋਜਨਾ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਤੇ ਦਲਿਤ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਸਤਿਕਾਰ ਭੱਤਾ ਦਿੱਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...