October 5, 2026, 12:19 pm
----------- Advertisement -----------
HomeNewsBreaking NewsSC ਦੇ ਵਕੀਲਾਂ ਦਾ ਦਾਅਵਾ, SFJ ਨੇ ਫੋਨ ਕਾਲ 'ਤੇ ਮੋਦੀ ਦੀ...

SC ਦੇ ਵਕੀਲਾਂ ਦਾ ਦਾਅਵਾ, SFJ ਨੇ ਫੋਨ ਕਾਲ ‘ਤੇ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦੀ ਲਈ ਜ਼ਿੰਮੇਵਾਰੀ

Published on

----------- Advertisement -----------

ਨਵੀਂ ਦਿੱਲੀ: ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੀ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਤੋਂ ਪਹਿਲਾਂ, ਸੁਪਰੀਮ ਕੋਰਟ ਦੇ ਕੁਝ ਵਕੀਲਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ‘ਸਿੱਖਸ ਫਾਰ ਜਸਟਿਸ’ ਤੋਂ ਇੱਕ ਕਾਲ ਆਈ, ਜਿਸ ਵਿੱਚ ਕਿਹਾ ਗਿਆ ਕਿ ਸੰਗਠਨ PM ਦੀ ਸੁਰੱਖਿਆ ‘ਚ ਹੋਈ ਅਣਗਹਿਲੀ ਦੀ ਪੂਰੀ ਜ਼ਿੰਮੇਵਾਰੀ ਲੈਂਦਾ ਹੈ।

ਵਕੀਲ ਨੇ ਦੱਸਿਆ ਕਿ ਕਾਲ ‘ਚ ਉਨ੍ਹਾਂ ਨੂੰ ਕਿਹਾ ਗਿਆ ਕਿ ਅਸੀਂ ਮੋਦੀ ਨੂੰ ਪੰਜਾਬ ਵਿੱਚ ਰੋਕਣ ਦੀ ਜ਼ਿੰਮੇਵਾਰੀ ਲੈਂਦੇ ਹਾਂ,ਇਹ ਅਮਰੀਕਾ ਤੋਂ ਸਿੱਖਸ ਫਾਰ ਜਸਟਿਸ ਦੀ ਜਨਰਲ ਕੌਂਸਲ ਦਾ ਸੰਦੇਸ਼ ਹੈ। ਉਨ੍ਹਾਂ ਦੱਸਿਆ ਕਿ ਕਾਲ ‘ਤੇ ਬੋਲਣ ਵਾਲੇ ਵਿਅਕਤੀ ਨੇ ਸੁਪਰੀਮ ਕੋਰਟ ਦੇ ਵਕੀਲਾਂ ਨੂੰ ਕਿਹਾ ਕਿ ਅਤੀਤ ਵਿੱਚ ਸਿੱਖ ਭਾਈਚਾਰੇ ਨਾਲ ਹੋਈਆਂ ਸਾਰੀਆਂ ਬੇਇਨਸਾਫ਼ੀਆਂ ਨੂੰ ਯਾਦ ਕਰਦੇ ਹੋਏ ਮੋਦੀ ਸਰਕਾਰ ਦੀ ਮਦਦ ਨਾਂ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਮਾਰਨ ਲਈ ਪ੍ਰਧਾਨ ਮੰਤਰੀ ਦੀ ਪਾਰਟੀ ਵਿਰੁੱਧ ਕੇਸ ਦਰਜ ਕੀਤਾ ਜਾਵੇ।

ਇਸ ਤੋਂ ਇਲਾਵਾ ਵਕੀਲਾਂ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਜੱਜਾਂ ਨੂੰ ਕਿਹਾ ਗਿਆ, ‘ਤੁਹਾਨੂੰ 1984 ਦੀ ਸਿੱਖ ਨਸਲਕੁਸ਼ੀ ਯਾਦ ਹੋਣੀ ਚਾਹੀਦੀ ਹੈ। ਤੁਸੀਂ ਉਸ ਸਮੇਂ ਇੱਕ ਵੀ ਕਾਤਲ ਨੂੰ ਲੱਭ ਕੇ ਸਜ਼ਾ ਨਹੀਂ ਦੇ ਸਕੇ। ਤੁਸੀਂ ਹਜ਼ਾਰਾਂ ਸਿੱਖ ਕਿਸਾਨਾਂ ਦੀ ਮੌਤ ‘ਤੇ ਵੀ ਚੁੱਪ ਹੋ। ਜੇਕਰ ਤੁਸੀਂ ਅੱਜ ਫਿਰ ਮੋਦੀ ਦੀ ਮਦਦ ਕਰਦੇ ਹੋ, ਤਾਂ ਤੁਹਾਡੇ ਦੁਆਰਾ ਕੀਤੀ ਗਈ ਇਹ ਸਭ ਤੋਂ ਘਿਨਾਉਣੀ ਕਾਰਵਾਈ ਹੋਵੇਗੀ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਮਿੱਠੂ ਮਦਾਨ ‘ਤੇ ਲਾਏ ਖਿੱਚ-ਧੂਹ ਅਤੇ ਧੱਕੇਸ਼ਾਹੀ ਦੇ ਦੋਸ਼

ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਪਾਰਟੀ ਦੀ ਸਾਬਕਾ ਮਹਿਲਾ ਜ਼ਿਲ੍ਹਾ...

ਲਾਢੋਵਾਲ ’ਚ ਮਾਨੇਵਾਲ ਦੇ ਸਾਬਕਾ ਸਰਪੰਚ ਨਵਜੀਤ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ

ਲਾਢੋਵਾਲ ਇਲਾਕੇ ਦੇ ਸਾਊਥ ਸਿਟੀ ਰੋਡ ’ਤੇ ਸ਼ਨੀਵਾਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ...

ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਦਾਅਵਾ, ਸਾਜ਼ਿਸ਼ਕਰਤਾਵਾਂ ਦੀ ਹੋਈ ਪਛਾਣ

ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ ‘ਚ ਪੁਲਿਸ ਕਮਿਸ਼ਨਰ (ਸੀਪੀ) ਹਰਮਨਵੀਰ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...