November 14, 2026, 8:35 pm
----------- Advertisement -----------
HomeNewsBreaking Newsਚੰਡੀਗੜ੍ਹ ਦੇ ਕਈ ਪ੍ਰਾਈਵੇਟ ਸਕੂਲਾਂ ਨੂੰ ਮਿਲੀ ਧਮਕੀ

ਚੰਡੀਗੜ੍ਹ ਦੇ ਕਈ ਪ੍ਰਾਈਵੇਟ ਸਕੂਲਾਂ ਨੂੰ ਮਿਲੀ ਧਮਕੀ

Published on

----------- Advertisement -----------

ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਸਕੂਲਾਂ ਨੂੰ ਬੰਬ ਧਮਾਕੇ ਦੀ ਗੰਭੀਰ ਧਮਕੀ ਮਿਲੀ ਹੈ। ਦਿੱਲੀ ਪਬਲਿਕ ਸਕੂਲ (ਡੀਪੀਐਸ) ਸੈਕਟਰ 40, ਸੈਕਟਰ 25 ਦੇ ਚਿਤਕਾਰਾ ਇੰਟਰਨੈਸ਼ਨਲ ਸਕੂਲ ਅਤੇ ਨਿਊ ਚੰਡੀਗੜ੍ਹ-ਮੋਹਾਲੀ ਦੇ ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਨੂੰ ਈਮੇਲ ਰਾਹੀਂ ਧਮਕੀ ਭਰੀਆਂ ਈਮੇਲਾਂ ਭੇਜੀਆਂ ਗਈਆਂ। ਧਮਕੀਆਂ ਵਿੱਚ ਦੁਪਹਿਰ 1 ਵਜੇ ਸਕੂਲਾਂ ਨੂੰ ਉਡਾਉਣ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਦਫ਼ਤਰ ਵਿੱਚ ਦੁਪਹਿਰ 3:11 ਵਜੇ ਧਮਾਕਾ ਕਰਨ ਦੀ ਗੱਲ ਕਿਹਾ ਗਿਆ ਸੀ।

ਈਮੇਲਾਂ ਇਨ੍ਹਾਂ ਵਿੱਚ ਲਿਖਿਆ ਗਿਆ ਸੀ ਕਿ “ਚੰਡੀਗੜ੍ਹ ਖਾਲਿਸਤਾਨ ਬਣ ਜਾਵੇਗਾ। ਖਾਲਿਸਤਾਨ ਬੱਚਿਆਂ ਦੇ ਵਿਰੁੱਧ ਨਹੀਂ ਹੈ, ਆਪਣੇ ਬੱਚਿਆਂ ਨੂੰ ਬਚਾਓ।” ਧਮਕੀ ਵਿੱਚ ਇਹ ਵੀ ਕਿਹਾ ਗਿਆ ਕਿ ਜੂਨ 1984 ਵਿੱਚ ਦਰਬਾਰ ਸਾਹਿਬ ਉੱਤੇ ਹਮਲੇ ਦਾ ਬਦਲਾ ਲਿਆ ਜਾਵੇਗਾ ਅਤੇ 6 ਜੂਨ 2026 ਤੱਕ ਅੰਬਾਲਾ ਤੋਂ ਦਿੱਲੀ ਤੱਕ ਰੇਲਵੇ ਟਰੈਕਾਂ ’ਤੇ ਲਗਾਤਾਰ ਆਈਈਡੀ ਧਮਾਕੇ ਹੋਣਗੇ। ਇਸ ਲਈ ਕਿਸੇ ਨੂੰ ਵੀ ਰੇਲ ਗੱਡੀ ਰਾਹੀਂ ਯਾਤਰਾ ਨਾ ਕਰਨ ਦੀ ਚਿਤਾਵਨੀ ਦਿੱਤੀ ਗਈ।

ਧਮਕੀ ਮਿਲਦੇ ਹੀ ਸਕੂਲ ਪ੍ਰਬੰਧਨ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਚੰਡੀਗੜ੍ਹ ਅਤੇ ਐਸਏਐਸ ਨਗਰ ਪੁਲਿਸ ਨੇ ਤਤਕਾਲ ਕਾਰਵਾਈ ਕਰਦਿਆਂ ਬੰਬ ਸਕੁਐਡ, ਡੌਗ ਸਕੁਐਡ ਅਤੇ ਫੋਰੈਂਸਿਕ ਟੀਮਾਂ ਨੂੰ ਮੌਕੇ ’ਤੇ ਭੇਜਿਆ। ਸਾਰੇ ਸਕੂਲਾਂ ਨੂੰ ਖਾਲੀ ਕਰਵਾਇਆ ਗਿਆ ਅਤੇ ਉੱਪਰੀ ਤੋਂ ਹੇਠਾਂ ਤੱਕ ਤਲਾਸ਼ੀ ਲਈ ਗਈ। ਕਈ ਘੰਟਿਆਂ ਦੀ ਤਲਾਸ਼ੀ ਤੋਂ ਬਾਅਦ ਪੁਲਿਸ ਨੂੰ ਕੋਈ ਸ਼ੱਕੀ ਵਸਤੂ ਜਾਂ ਵਿਸਫੋਟਕ ਸਮੱਗਰੀ ਨਹੀਂ ਮਿਲੀ। ਪੁਲਿਸ ਨੇ ਬੱਚਿਆਂ ਅਤੇ ਅਧਿਆਪਕਾਂ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਦੱਸਿਆ ਹੈ।

ਮੁੱਲਾਪੁਰ ਪੁਲਿਸ ਸਟੇਸ਼ਨ ਇੰਚਾਰਜ ਅਮਨਦੀਪ ਸਿੰਘ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ ਅਤੇ ਪੁਲਿਸ ਪੂਰੀ ਚੌਕਸੀ ਨਾਲ ਡਿਊਟੀ ਨਿਭਾ ਰਹੀ ਹੈ।

ਪਹਿਲਾਂ ਵੀ ਮਿਲ ਚੁੱਕੀਆਂ ਹਨ ਧਮਕੀਆਂ

ਇਹ ਧਮਕੀਆਂ ਪਹਿਲੀ ਵਾਰ ਨਹੀਂ ਹਨ। ਪਿਛਲੇ ਕੁਝ ਸਮੇਂ ਤੋਂ ਚੰਡੀਗੜ੍ਹ ਅਤੇ ਆਸ-ਪਾਸ ਦੇ ਸਕੂਲਾਂ, ਪੰਜਾਬ-ਹਰਿਆਣਾ ਹਾਈ ਕੋਰਟ, ਜ਼ਿਲ੍ਹਾ ਅਦਾਲਤਾਂ, ਬੱਸ ਸਟੈਂਡ ਅਤੇ ਪਾਸਪੋਰਟ ਦਫ਼ਤਰ ਨੂੰ ਵੀ ਅਜਿਹੀਆਂ ਝੂਠੀਆਂ ਧਮਕੀਆਂ ਮਿਲ ਚੁੱਕੀਆਂ ਹਨ। ਹਰ ਵਾਰ ਭਰਪੂਰ ਤਲਾਸ਼ੀ ਤੋਂ ਬਾਅਦ ਕੋਈ ਵੀ ਖਤਰਨਾਕ ਚੀਜ਼ ਬਰਾਮਦ ਨਹੀਂ ਹੋਈ।

ਪੁਲਿਸ ਇਸ ਵਾਰ ਵੀ ਈਮੇਲਾਂ ਦੀ ਟ੍ਰੇਸਿੰਗ ਅਤੇ ਮੂਲ ਸਰੋਤ ਲੱਭਣ ਲਈ ਜਾਂਚ ਜਾਰੀ ਰੱਖੀ ਹੋਈ ਹੈ। ਇਸ ਘਟਨਾ ਨੇ ਇੱਕ ਵਾਰ ਫਿਰ ਸਕੂਲੀ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਵਿੱਚ ਚਿੰਤਾ ਪੈਦਾ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...