June 8, 2026, 8:52 am
----------- Advertisement -----------
HomeNewsLatest Newsਭਾਰਤ ਦੇ Moon ਮਿਸ਼ਨ ਦੇ ਬਜਟ 'ਤੇ ਐਲੋਨ ਮਸਕ ਨੇ ਦਿੱਤਾ ਅਜਿਹਾ...

ਭਾਰਤ ਦੇ Moon ਮਿਸ਼ਨ ਦੇ ਬਜਟ ‘ਤੇ ਐਲੋਨ ਮਸਕ ਨੇ ਦਿੱਤਾ ਅਜਿਹਾ ਬਿਆਨ, ਸੋਸ਼ਲ ਮੀਡੀਆ ‘ਤੇ ਛਿੜ ਗਈ ਚਰਚਾ

Published on

----------- Advertisement -----------

ਚੰਦਰਯਾਨ-3 ਦਾ ਲੈਂਡਰ ਮਾਡਿਊਲ ਬੁੱਧਵਾਰ ਸ਼ਾਮ ਨੂੰ ਚੰਦਰਮਾ ਦੇ ਦੱਖਣੀ ਧਰੁਵ ‘ਤੇ ਸਫਲਤਾਪੂਰਵਕ ਉਤਰਿਆ। ਇੰਡੀਅਨ ਸਪੇਸ ਰਿਸਰਚ ਆਰਗੇਨਾਈਜ਼ੇਸ਼ਨ (ਇਸਰੋ) ਦੁਆਰਾ ਸੰਚਾਲਿਤ ਇਸ ਮਿਸ਼ਨ ‘ਤੇ ਦੁਨੀਆ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਸਨ। ਦੁਨੀਆ ‘ਚ ਸਭ ਤੋਂ ਵੱਡੀ ਚਰਚਾ ਚੰਦਰਯਾਨ-3 ਦੇ ਬਜਟ ਨੂੰ ਲੈ ਕੇ ਹੈ। ਐਕਸ ਦੇ ਸੀਈਓ ਐਲਨ ਮਸਕ ਨੇ ਵੀ ਵਿਗਿਆਨੀਆਂ ਅਤੇ ਖੋਜਕਰਤਾਵਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਹੈ। ਇਸ ਦੌਰਾਨ ਇਕ ਟਵੀਟ ਵਾਇਰਲ ਹੋ ਰਿਹਾ ਹੈ, ਜਿਸ ‘ਚ ਕਿਹਾ ਗਿਆ ਹੈ ਕਿ ਚੰਦਰਯਾਨ-3 ਦਾ ਬਜਟ ਹਾਲੀਵੁੱਡ ਦੇ ਕ੍ਰਿਸਟੋਫਰ ਨੋਲਨ ਦੀ ਫਿਲਮ ‘ਇੰਟਰਸਟੈਲਰ’ ਤੋਂ ਘੱਟ ਹੈ। ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਐਲੋਨ ਮਸਕ ਨੇ ਇਸ ‘ਤੇ ਪ੍ਰਤੀਕਿਰਿਆ ਦਿੱਤੀ ਹੈ।
ਦੱਸ ਦੇਈਏ ਕਿ X ‘ਤੇ ਕਿਸੇ ਵਿਅਕਤੀ ਵੱਲੋਂ ਚੰਦਰਯਾਨ-3 ਅਤੇ ਇੰਟਰਸਟੇਲਰ ਫਿਲਮ ਦਾ ਪੋਸਟਰ ਪੋਸਟ ਕੀਤਾ ਗਿਆ ਹੈ। ਐਕਸ ‘ਤੇ ਇਸ ਪੋਸਟ ‘ਚ ਲਿਖਿਆ ਹੈ ਕਿ ‘ਤੁਸੀਂ ਹੈਰਾਨ ਹੋਵੋਗੇ, ਚੰਦਰਯਾਨ-3 ਦਾ ਬਜਟ (75 ਮਿਲੀਅਨ ਡਾਲਰ) ਹੈ। ਇਹ ਹਾਲੀਵੁੱਡ ਫਿਲਮ ਇੰਟਰਸਟੇਲਰ ($165 ਮਿਲੀਅਨ) ਤੋਂ ਵੀ ਘੱਟ ਹੈ।ਇਹ ਟਵੀਟ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।
ਹੁਣ ਐਲਨ ਮਸਕ ਨੇ ਵੀ ਇਸ ਟਵੀਟ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਟੇਸਲਾ ਅਤੇ ਸਪੇਸਐਕਸ ਦੇ ਮਾਲਕ ਐਲੋਨ ਮਸਕ ਨੇ ਐਕਸ ‘ਤੇ ਇੱਕ ਪੋਸਟ ਦੇ ਜਵਾਬ ਵਿੱਚ ਚੰਦਰਯਾਨ-3 ਮਿਸ਼ਨ ਦੀ ਪ੍ਰਸ਼ੰਸਾ ਕੀਤੀ। ਇਹ ਤਾਰੀਫ ਚੰਦਰਯਾਨ-3 ਮਿਸ਼ਨ ਨੂੰ ਲਾਂਚ ਕਰਨ ‘ਚ ਸ਼ਾਮਲ ਬਜਟ ਨੂੰ ਲੈ ਕੇ ਦਿੱਤੀ ਗਈ ਹੈ। ਐਕਸ (ਪਹਿਲਾਂ ਟਵਿੱਟਰ) ‘ਤੇ ਇਕ ਪੋਸਟ ਦੇ ਜਵਾਬ ਵਿਚ ਉਨ੍ਹਾਂ ਕਿਹਾ, “ਮਿਸ਼ਨ ਭਾਰਤ ਲਈ ਚੰਗਾ ਹੈ।” ਐਲੋਨ ਮਸਕ ਦੇ ਇਸ ਜਵਾਬ ਨੂੰ 60,000 ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਇਸ ਦੇ ਨਾਲ ਹੀ ਸ਼ੇਅਰ ‘ਤੇ 1,900 ਤੋਂ ਵੱਧ ਲਾਈਕਸ ਵੀ ਆ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...