June 18, 2026, 6:00 am
----------- Advertisement -----------
HomeNewsLatest Newsਐਲੋਨ ਮਸਕ ਨੇ ਫਿਰ ਤੋਂ ਹਜ਼ਾਰਾਂ ਕਰਮਚਾਰੀਆਂ ਨੂੰ ਕੱਢਿਆ, ਬਿਨਾਂ ਨੋਟਿਸ ਦਿੱਤੇ...

ਐਲੋਨ ਮਸਕ ਨੇ ਫਿਰ ਤੋਂ ਹਜ਼ਾਰਾਂ ਕਰਮਚਾਰੀਆਂ ਨੂੰ ਕੱਢਿਆ, ਬਿਨਾਂ ਨੋਟਿਸ ਦਿੱਤੇ ਕੀਤਾ ਬਰਖਾਸਤ

Published on

----------- Advertisement -----------

ਕੰਪਨੀਆਂ ਵਿੱਚ ਕਰਮਚਾਰੀਆਂ ਦੀ ਛਾਂਟੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਟਵਿੱਟਰ ਦੇ ਨਵੇਂ ਮਾਲਕ ਐਲੋਨ ਮਸਕ ਨੇ ਹਾਲ ਹੀ ਵਿੱਚ ਆਪਣੀ ਕੰਪਨੀ ਦੇ ਲਗਭਗ ਅੱਧੇ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ, ਹੁਣ ਕੰਪਨੀ ਨੇ ਹਜ਼ਾਰਾਂ ਹੋਰ ਕਰਮਚਾਰੀਆਂ ਨੂੰ ਬਿਨਾਂ ਕਿਸੇ ਨੋਟਿਸ ਦੇ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਰਿਪੋਰਟ ਮੁਤਾਬਕ ਮਸਕ ਨੇ ਸ਼ਨੀਵਾਰ ਨੂੰ ਕੰਪਨੀ ਤੋਂ ਵੱਡੀ ਗਿਣਤੀ ‘ਚ ਕੰਟਰੈਕਟ ਕਰਮਚਾਰੀਆਂ ਨੂੰ ਕੱਢ ਦਿੱਤਾ ਹੈ। ਕੱਢੇ ਗਏ ਮੁਲਾਜ਼ਮਾਂ ਦੀ ਗਿਣਤੀ 5 ਹਜ਼ਾਰ ਤੋਂ ਵੱਧ ਦੱਸੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਲੋਕਾਂ ਨੂੰ ਮਸਕ ਨੇ ਕੱਢਿਆ ਹੈ, ਉਨ੍ਹਾਂ ਨੂੰ ਪਹਿਲਾਂ ਤੋਂ ਕੋਈ ਸੂਚਨਾ ਅਤੇ ਨੋਟਿਸ ਨਹੀਂ ਦਿੱਤਾ ਗਿਆ। ਜਾਣਕਾਰੀ ਅਨੁਸਾਰ ਜਿਨ੍ਹਾਂ ਮੁਲਾਜ਼ਮਾਂ ਨੂੰ ਹਟਾਇਆ ਗਿਆ ਹੈ, ਉਨ੍ਹਾਂ ਦੀ ਅਧਿਕਾਰਤ ਈਮੇਲ ਅਤੇ ਅੰਦਰੂਨੀ ਸੰਚਾਰ ਪ੍ਰਣਾਲੀ ਨੂੰ ਬੰਦ ਕਰ ਦਿੱਤਾ ਗਿਆ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ। ਬਰਖਾਸਤ ਕੀਤੇ ਗਏ ਕਰਮਚਾਰੀਆਂ ਵਿੱਚ ਕੰਟੈਂਟ ਸੰਚਾਲਨ, ਰੀਅਲ ਅਸਟੇਟ, ਮਾਰਕੀਟਿੰਗ, ਇੰਜੀਨੀਅਰਿੰਗ ਅਤੇ ਹੋਰ ਵਿਭਾਗਾਂ ਵਿੱਚ ਕੰਮ ਕਰ ਰਹੇ ਕਰਮਚਾਰੀ ਸ਼ਾਮਲ ਹਨ। ਦੱਸ ਦੇਈਏ ਕਿ ਹਾਲ ਹੀ ‘ਚ ਫੇਸਬੁੱਕ ਦੀ ਪੇਰੈਂਟ ਕੰਪਨੀ ਮੇਟਾ ਨੇ ਆਪਣੇ 11,000 ਕਰਮਚਾਰੀਆਂ ਨੂੰ ਬਾਹਰ ਦਾ ਰਸਤਾ ਦਿਖਾਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...