September 10, 2026, 6:47 am
----------- Advertisement -----------
HomeNewsNational-Internationalਭਾਰਤ ਦਾ ਪਹਿਲਾ fully ਫੋਲਡੇਬਲ ਸਮਾਰਟਫੋਨ ਲਾਂਚ, ਜਾਣੋ ਇਸ ਸਟਾਈਲਿਸ਼ ਫੋਨ ਦੀ...

ਭਾਰਤ ਦਾ ਪਹਿਲਾ fully ਫੋਲਡੇਬਲ ਸਮਾਰਟਫੋਨ ਲਾਂਚ, ਜਾਣੋ ਇਸ ਸਟਾਈਲਿਸ਼ ਫੋਨ ਦੀ ਕੀਮਤ ਅਤੇ ਫੀਚਰਸ

Published on

----------- Advertisement -----------

ਤਕਨੀਕੀ ਕੰਪਨੀ Techno ਨੇ ਮੰਗਲਵਾਰ 11 ਅਪ੍ਰੈਲ ਨੂੰ ਭਾਰਤੀ ਬਾਜ਼ਾਰ ਵਿੱਚ ਫੋਲਡੇਬਲ 5G ਸਮਾਰਟਫੋਨ ਫੈਂਟਮ V ਫੋਲਡ ਲਾਂਚ ਕੀਤਾ ਹੈ। ਕੰਪਨੀ ਦਾ ਦਾਅਵਾ ਹੈ ਕਿ ਇਹ ਫ਼ੋਨ ਭਾਰਤ ਦਾ ਪਹਿਲਾ ਫੁੱਲ ਫੋਲਡ ਮੋਬਾਈਲ ਹੈ। ਟੈਕਨੋ ਨੇ ਇਸ ਮੋਬਾਈਲ ਨੂੰ ਮੋਬਾਈਲ ਵਰਲਡ ਕਾਂਗਰਸ (MWC) 2023 ਈਵੈਂਟ ਵਿੱਚ ਪੇਸ਼ ਕੀਤਾ ਸੀ।
ਕੰਪਨੀ ਨੇ ਇਸ ਸਟਾਈਲਿਸ਼ ਅਤੇ ਐਡਵਾਂਸ ਡਿਜ਼ਾਈਨ ਵਾਲੇ ਸਮਾਰਟਫੋਨ ਨੂੰ ਭਾਰਤ ‘ਚ ਦੋ ਵੇਰੀਐਂਟ ‘ਚ ਲਾਂਚ ਕੀਤਾ ਹੈ। ਭਾਰਤ ‘ਚ ਇਸ ਦੇ 12GB+256GB ਵੇਰੀਐਂਟ ਦੀ ਕੀਮਤ 89,999 ਰੁਪਏ ਅਤੇ 12GB+512GB ਵੇਰੀਐਂਟ ਦੀ ਕੀਮਤ 99,999 ਰੁਪਏ ਰੱਖੀ ਗਈ ਹੈ। ਖਰੀਦਦਾਰ 12 ਅਪ੍ਰੈਲ ਤੋਂ ਅਧਿਕਾਰਤ ਵੈੱਬਸਾਈਟ ਅਤੇ ਈ-ਕਾਮਰਸ ਸਾਈਟ ਤੋਂ ਫੋਨ ਖਰੀਦ ਸਕਣਗੇ। ਬੈਂਕ ਆਫਰ ਤੋਂ ਬਾਅਦ ਤੁਸੀਂ 77,777 ਹਜ਼ਾਰ ਰੁਪਏ ‘ਚ ਫੋਨ ਖਰੀਦ ਸਕੋਗੇ। ਫੋਨ ਵਾਈਟ ਅਤੇ ਬਲੈਕ ਕਲਰ ਆਪਸ਼ਨ ਦੇ ਨਾਲ ਉਪਲੱਬਧ ਹੈ।
ਟੈਕਨੋ ਫੋਨ ‘ਚ ਅਲਟਰਾ ਕਲੀਅਰ 5 ਲੈਂਸ ਫੋਟੋਗ੍ਰਾਫੀ ਸਿਸਟਮ ਦੀ ਵਰਤੋਂ ਕੀਤੀ ਗਈ ਹੈ। ਫੋਨ ਨੂੰ ਫੋਲਡ ਕਰਨ ਤੋਂ ਬਾਅਦ ਬਾਹਰੀ ਸਕਰੀਨ ‘ਤੇ 32MP ਦਾ ਫਰੰਟ ਸੈਂਸਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਫੋਨ ਨੂੰ ਖੋਲ੍ਹਣ ਤੋਂ ਬਾਅਦ ਇੱਕ 16MP ਫਰੰਟ ਕੈਮਰਾ ਸੈਂਸਰ ਉਪਲਬਧ ਹੈ। ਫੋਨ ਦੇ ਰੀਅਰ ਪੈਨਲ ‘ਤੇ ਟ੍ਰਿਪਲ ਕੈਮਰਾ ਸੈੱਟਅਪ ਉਪਲਬਧ ਹੈ। ਇਸ ਵਿੱਚ ਇੱਕ 50MP ਪ੍ਰਾਇਮਰੀ ਸੈਂਸਰ, 50MP ਪੋਰਟਰੇਟ ਟੈਲੀ ਫੋਟੋ ਲੈਂਜ਼, ਅਤੇ 13MP ਅਲਟਰਾ ਵਾਈਡ ਐਂਗਲ ਲੈਂਸ ਸ਼ਾਮਲ ਹਨ।
ਪਾਵਰ ਬੈਕਅਪ ਲਈ ਫੋਨ ਵਿੱਚ 45W ਫਾਸਟ ਚਾਰਜਿੰਗ ਤਕਨੀਕ ਦੇ ਨਾਲ 5000mAh ਦੀ ਬੈਟਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...