September 10, 2026, 4:15 am
----------- Advertisement -----------
HomeNewsLatest Newsਗੂਗਲ ਪਲੇ ਸਟੋਰ ਤੋਂ ਹਟਾਏ ਜਾਣਗੇ 15 ਲੱਖ ਤੋਂ ਵੱਧ ਮੋਬਾਈਲ ਐਪਸ...

ਗੂਗਲ ਪਲੇ ਸਟੋਰ ਤੋਂ ਹਟਾਏ ਜਾਣਗੇ 15 ਲੱਖ ਤੋਂ ਵੱਧ ਮੋਬਾਈਲ ਐਪਸ !

Published on

----------- Advertisement -----------

ਗੂਗਲ ਅਤੇ ਐਪਲ ਨੇ ਬਹੁਤ ਸਾਰੀਆਂ ਐਪਸ ਨੂੰ ਸਟੋਰ ਤੋਂ ਹਟਾਉਣ ਦਾ ਫੈਸਲਾ ਕੀਤਾ ਹੈ। ਸੂਤਰਾਂ ਮੁਤਾਬਿਕ ਐਪਲ ਅਤੇ ਗੂਗਲ ਨੇ ਸਾਰੇ ਡਿਵੈਲਪਰਾਂ ਨੂੰ ਨੋਟਿਸ ਭੇਜ ਕੇ ਕਿਹਾ ਹੈ ਕਿ ਜਿਨ੍ਹਾਂ ਐਪਸ ਨੂੰ ਅਪਡੇਟ ਨਹੀਂ ਕੀਤਾ ਜਾ ਰਿਹਾ ਹੈ, ਉਨ੍ਹਾਂ ਨੂੰ ਐਪ ਸਟੋਰ ਤੋਂ ਹਟਾ ਦਿੱਤਾ ਜਾਵੇਗਾ।ਇਕ ਰਿਪੋਰਟ ਅਨੁਸਾਰ ਐਪਲ ਦੇ ਐਪ ਸਟੋਰ ਅਤੇ ਗੂਗਲ ਦੇ ਪਲੇ-ਸਟੋਰ ਤੋਂ ਲਗਭਗ 30 ਫੀਸਦੀ ਯਾਨੀ ਕਿ 15 ਲੱਖ ਤੋਂ ਵੱਧ ਐਪਸ ਨੂੰ ਹਟਾਇਆ ਜਾ ਸਕਦਾ ਹੈ।
ਰਿਪੋਰਟ ‘ਚ ਕਿਹਾ ਗਿਆ ਹੈ ਕਿ ਚਿਤਾਵਨੀ ਤੋਂ ਬਾਅਦ ਪਿਛਲੇ 6 ਮਹੀਨਿਆਂ ‘ਚ 13 ਲੱਖ ਐਪਸ ਨੂੰ ਅਪਡੇਟ ਕੀਤਾ ਗਿਆ ਹੈ। ਗੂਗਲ ਅਤੇ ਐਪਲ ਨੇ ਸਟੋਰ ਤੋਂ ਅਜਿਹੇ ਸਾਰੇ ਐਪਸ ਨੂੰ ਹਟਾਉਣ ਦਾ ਫੈਸਲਾ ਕੀਤਾ ਹੈ ਜਿਨ੍ਹਾਂ ਨੂੰ ਸਾਲਾਂ ਤੋਂ ਕੋਈ ਅਪਡੇਟ ਨਹੀਂ ਮਿਲਿਆ ਹੈ। ਜਿਨ੍ਹਾਂ ਐਪਸ ਨੂੰ ਅਪਡੇਟ ਨਹੀਂ ਮਿਲ ਰਿਹਾ ਹੈ, ਉਨ੍ਹਾਂ ‘ਚ ਐਜੂਕੇਸ਼ਨ, ਰੈਫਰੈਂਸ ਅਤੇ ਗੇਮਜ਼ ਵਰਗ ਦੀਆ ਕਾਫੀ ਐਪਸ ਸ਼ਾਮਿਲ ਹਨ। ਇਨ੍ਹਾਂ ਵਿੱਚੋਂ 3,14,000 ਐਪਸ ਨੂੰ ਤੁਰੰਤ ਪ੍ਰਭਾਵ ਨਾਲ ਹਟਾਇਆ ਜਾ ਸਕਦਾ ਹੈ। ਇਨ੍ਹਾਂ ਐਪਸ ਨੂੰ ਪਿਛਲੇ ਪੰਜ ਸਾਲਾਂ ਤੋਂ ਕੋਈ ਅਪਡੇਟ ਨਹੀਂ ਮਿਲੀ ਹੈ।
ਦੱਸਿਆ ਜਾ ਰਿਹਾ ਹੈ ਕਿ ਗੂਗਲ ਪਲੇਅ-ਸਟੋਰ ਅਤੇ ਐਪਲ ਦੇ ਐਪ-ਸਟੋਰ ਤੋਂ ਅਪਡੇਟ ਨਾ ਹੋਣ ਵਾਲੇ ਐਪਸ ਨੂੰ 1 ਨਵੰਬਰ ਤੋਂ ਹਟਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਦੱਸ ਦਈਏ ਕਿ ਜੋ ਐਪਸ ਲੰਬੇ ਸਮੇਂ ਤੋਂ ਅਪਡੇਟ ਨਹੀਂ ਹੁੰਦੀਆਂ ਹਨ, ਉਨ੍ਹਾਂ ਦੇ ਨਾਲ ਅਸੁਰੱਖਿਆ ਦਾ ਖਤਰਾ ਪੈਦਾ ਹੋ ਜਾਂਦਾ ਹੈ। ਇਸ ਤੋਂ ਇਲਾਵਾ ਅਪਡੇਟ ਨਾ ਮਿਲਣ ‘ਤੇ ਐਪਸ ‘ਚ ਬਗਸ ਆਉਣ ਦੀ ਸੰਭਾਵਨਾ ਵੀ ਵੱਧ ਜਾਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...