September 23, 2026, 6:20 am
----------- Advertisement -----------
HomeNewsLatest Newsਮਸਕ ਦੀ ਚੇਤਾਵਨੀ ਤੋਂ ਬਾਅਦ ਸੈਂਕੜੇ ਕਰਮਚਾਰੀਆਂ ਨੇ ਸਮੂਹਿਕ ਅਸਤੀਫਾ ਦਿੱਤਾ

ਮਸਕ ਦੀ ਚੇਤਾਵਨੀ ਤੋਂ ਬਾਅਦ ਸੈਂਕੜੇ ਕਰਮਚਾਰੀਆਂ ਨੇ ਸਮੂਹਿਕ ਅਸਤੀਫਾ ਦਿੱਤਾ

Published on

----------- Advertisement -----------

ਰਿਪੋਰਟਸ ਮੁਤਾਬਕ ਵੀਰਵਾਰ ਨੂੰ ਸੈਂਕੜੇ ਕਰਮਚਾਰੀਆਂ ਨੇ ਟਵਿੱਟਰ ਤੋਂ ਅਸਤੀਫਾ ਦੇ ਦਿੱਤਾ। ਇਹ ਅਸਤੀਫਾ ਟਵਿੱਟਰ ਦੇ ਨਵੇਂ ਬੌਸ ਐਲੋਨ ਮਸਕ ਦੇ ਫ਼ਰਮਾਨ ਤੋਂ ਬਾਅਦ ਦਿੱਤਾ ਗਿਆ । ਦੱਸ ਦਈਏ ਕਿ ਮਸਕ ਦੁਆਰਾ ਭੇਜੀ ਗਈ ਇੱਕ ਈਮੇਲ ਜਿਸ ਵਿੱਚ ਉਸਨੇ ਸਾਰੇ ਕਰਮਚਾਰੀਆਂ ਨੂੰ ਕਿਹਾ ਹੈ ਕਿ ਜਾਂ ਤਾਂ ਉਹ ਤਿੰਨ ਮਹੀਨਿਆਂ ਦੀ ਤਨਖਾਹ ਲੈ ਕੇ ਅਸਤੀਫਾ ਦੇ ਸਕਦੇ ਹਨ ਜਾਂ ਫਿਰ ਉਹ ਸਖਤ ਮਿਹਨਤ ਲਈ ਤਿਆਰ ਰਹਿਣ। ਇਸ ਦੇ ਨਾਲ ਹੀ ਮਸਕ ਦੀ ਚੇਤਾਵਨੀ ਤੋਂ ਬਾਅਦ 100 ਤੋਂ ਵੱਧ ਕਰਮਚਾਰੀਆਂ ਨੇ ਸਮੂਹਿਕ ਅਸਤੀਫੇ ਦੇ ਦਿੱਤੇ ਹਨ।
ਇਸਤੋਂ ਬਾਅਦ ਐਲੋਨ ਮਸਕ ਨੇ ਇੱਕ ਯੂਜ਼ਰਸ ਨੂੰ ਜਵਾਬ ਵਿੱਚ ਕਿਹਾ ਕਿ ਅਸੀਂ ਕਰਮਚਾਰੀਆਂ ਦੇ ਅਸਤੀਫੇ ਬਾਰੇ ਚਿੰਤਤ ਨਹੀਂ ਹਾਂ ਕਿਉਂਕਿ ਉੱਚ ਪ੍ਰਦਰਸ਼ਨ ਕਰਨ ਵਾਲੇ ਕਰਮਚਾਰੀ ਸਾਡੀ ਕੰਪਨੀ ਨਹੀਂ ਛੱਡ ਰਹੇ ਹਨ।
ਦੱਸ ਦੇਈਏ ਕਿ ਮਸਕ ਨੇ ਪਹਿਲਾ ਹੀ ਟਵਿਟਰ ਦੇ ਲਗਭਗ ਅੱਧੇ ਕਰਮਚਾਰੀਆਂ ਨੂੰ ਕੰਪਨੀ ਤੋਂ ਬਰਖਾਸਤ ਕਰ ਦਿੱਤਾ ਹੈ। ਇੰਨਾ ਹੀ ਨਹੀਂ ਉਨ੍ਹਾਂ ਨੇ ਹੁਣ ਟਵਿਟਰ ‘ਤੇ ਘਰ ਤੋਂ ਕੰਮ ਕਰਨ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਹੈ। ਕਰਮਚਾਰੀ ਉਸ ਦੀ ਨੀਤੀ ਤੋਂ ਇੰਨੇ ਡਰੇ ਹੋਏ ਹਨ ਕਿ ਉਹ ਰਾਤ ਨੂੰ ਵੀ ਦਫਤਰ ਵਿਚ ਸੌਂ ਰਹੇ ਹਨ। ਮਸਕ ਦੀ ਤਰਫੋਂ, ਕਰਮਚਾਰੀਆਂ ਨੂੰ ਇੱਕ ਫਾਰਮ ਭਰਨ ਲਈ ਵੀ ਕਿਹਾ ਗਿਆ ਸੀ, ਜਿਸ ਵਿੱਚ ਕੰਮ ਦੀਆਂ ਸਥਿਤੀਆਂ ਬਾਰੇ ਲਿਖਿਆ ਗਿਆ ਸੀ। ਜੇਕਰ ਕੋਈ ਕਰਮਚਾਰੀ ਅਜਿਹਾ ਕਰਨ ਵਿੱਚ ਅਸਫਲ ਰਹਿੰਦਾ ਹੈ, ਤਾਂ ਉਸਨੂੰ ਤਿੰਨ ਮਹੀਨਿਆਂ ਦੀ ਤਨਖਾਹ ਸਮੇਤ ਕੱਢ ਦਿੱਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...