September 10, 2026, 6:47 am
----------- Advertisement -----------
HomeNewsLatest Newsਕਮਾਲ ਦੇ ਫੀਚਰਸ ਨਾਲ ਮੋਟੋਰੋਲਾ ਦਾ ਸਭ ਤੋਂ ਸਸਤਾ ਸਮਾਰਟਫੋਨ ਭਾਰਤ 'ਚ...

ਕਮਾਲ ਦੇ ਫੀਚਰਸ ਨਾਲ ਮੋਟੋਰੋਲਾ ਦਾ ਸਭ ਤੋਂ ਸਸਤਾ ਸਮਾਰਟਫੋਨ ਭਾਰਤ ‘ਚ ਹੋਇਆ ਲਾਂਚ, ਕੀਮਤ 10,000 ਰੁਪਏ ਤੋਂ ਵੀ ਘੱਟ

Published on

----------- Advertisement -----------

ਤਕਨੀਕੀ ਕੰਪਨੀ ਮੋਟੋਰੋਲਾ ਨੇ ਅੱਜ ਭਾਰਤੀ ਬਾਜ਼ਾਰ ‘ਚ ਆਪਣਾ ਸਭ ਤੋਂ ਸਸਤਾ ਸਮਾਰਟਫੋਨ Moto G14 ਲਾਂਚ ਕੀਤਾ ਹੈ। ਇਸ ਸਮਾਰਟਫੋਨ ‘ਚ 50MP ਕੈਮਰੇ ਨਾਲ 5000mAh ਦੀ ਬੈਟਰੀ ਅਤੇ 20W ਟਰਬੋ ਪਾਵਰ ਚਾਰਜਿੰਗ ਸਪੋਰਟ ਹੈ। ਕੰਪਨੀ ਦਾ ਦਾਅਵਾ ਹੈ ਕਿ ਇਕ ਵਾਰ ਸਮਾਰਟਫੋਨ ਫੁੱਲ ਚਾਰਜ ਹੋਣ ‘ਤੇ ਯੂਜ਼ਰ ਨੂੰ 34 ਘੰਟੇ ਦਾ ਟਾਕਟਾਈਮ ਪਾਵਰ ਬੈਕਅਪ ਮਿਲੇਗਾ। ਇਸ ਤੋਂ ਇਲਾਵਾ ਤੁਸੀਂ 94 ਘੰਟੇ ਸੰਗੀਤ ਸੁਣ ਸਕੋਗੇ ਜਾਂ 16 ਘੰਟੇ ਵੀਡੀਓ ਦੇਖ ਸਕੋਗੇ।
ਕੰਪਨੀ ਨੇ Moto G14 ਨੂੰ 4GB RAM + 128GB ਇੰਟਰਨਲ ਸਟੋਰੇਜ ਦੇ ਸਿੰਗਲ ਵੇਰੀਐਂਟ ‘ਚ ਪੇਸ਼ ਕੀਤਾ ਹੈ। ਇਸ ਦੀ ਕੀਮਤ 9,999 ਹੈ। ਈ-ਕਾਮਰਸ ਵੈੱਬਸਾਈਟ ਫਲਿੱਪਕਾਰਟ ‘ਤੇ ਇਸ ਦੀ ਪ੍ਰੀ-ਬੁਕਿੰਗ ਸ਼ੁਰੂ ਹੋ ਗਈ ਹੈ। ਗਾਹਕ ਇਸਨੂੰ 9,249 ਰੁਪਏ ਦੇ ਲਾਂਚਿੰਗ ਆਫਰ ‘ਤੇ ਵੀ ਆਰਡਰ ਕਰ ਸਕਦੇ ਹਨ। ਫੋਨ ਦੀ ਵਿਕਰੀ 8 ਅਗਸਤ ਤੋਂ ਸ਼ੁਰੂ ਹੋਵੇਗੀ।
ਇਹ ਸਮਾਰਟਫੋਨ ਸਟੀਲ ਗ੍ਰੇ ਅਤੇ ਸਕਾਈ ਬਲੂ ਕਲਰ ਆਪਸ਼ਨ ‘ਚ ਉਪਲੱਬਧ ਹੈ। ਮੋਟੋ ਜੀ14 ਗੋਲ ਕੋਨਿਆਂ ਦੇ ਨਾਲ ਇੱਕ ਫਲੈਟ ਫਰੇਮ ਡਿਜ਼ਾਈਨ ਵਿੱਚ ਆਵੇਗਾ। ਫੋਟੋਗ੍ਰਾਫੀ ਲਈ, ਨਵੇਂ ਮੋਟੋ ਫੋਨ ਦੇ ਪਿਛਲੇ ਪੈਨਲ ‘ਤੇ LED ਫਲੈਸ਼ ਨਾਲ ਲੈਸ ਇੱਕ ਡਿਊਲ ਰੀਅਰ ਕੈਮਰਾ ਸੈੱਟਅਪ ਉਪਲਬਧ ਹੈ, ਜਿਸ ਵਿੱਚ ਇੱਕ 50 MP ਪ੍ਰਾਇਮਰੀ ਸੈਂਸਰ ਅਤੇ ਇੱਕ ਮੈਕਰੋ ਲੈਂਸ ਸ਼ਾਮਲ ਹੈ। ਸੈਲਫੀ ਅਤੇ ਵੀਡੀਓ ਕਾਲਿੰਗ ਲਈ ਫੋਨ ‘ਚ 8MP ਦਾ ਫਰੰਟ ਕੈਮਰਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...