November 16, 2026, 12:48 am
----------- Advertisement -----------
HomeNewsLatest Newsਵਾਇਰਸ ਤੋਂ ਸੁਰੱਖਿਅਤ ਰੱਖਣ ਲਈ ਆਪਣੇ ਸਮਾਰਟਫੋਨ 'ਚ ਅੱਜ ਹੀ ਇੰਸਟਾਲ ਕਰੋ...

ਵਾਇਰਸ ਤੋਂ ਸੁਰੱਖਿਅਤ ਰੱਖਣ ਲਈ ਆਪਣੇ ਸਮਾਰਟਫੋਨ ‘ਚ ਅੱਜ ਹੀ ਇੰਸਟਾਲ ਕਰੋ ਇਹ ਸਰਕਾਰੀ ਐਂਟੀਵਾਇਰਸ ਐਪ

Published on

----------- Advertisement -----------

ਭਾਰਤ ਸਰਕਾਰ ਦੀ ਇਸ ਐਂਟੀਵਾਇਰਸ ਐਪ ਬਾਰੇ ਬਹੁਤ ਘੱਟ ਲੋਕ ਜਾਣਦੇ ਹਨ, ਪਰ ਇਹ ਐਪ ਬਹੁਤ ਉਪਯੋਗੀ ਹੈ। ਭਾਰਤ ਸਰਕਾਰ ਦੇ ‘ਸਾਈਬਰ ਸੈਨੀਟੇਸ਼ਨ ਸੈਂਟਰ’, ਜਿਸ ਨੂੰ ਬੋਟਨੈੱਟ ਕਲੀਨਿੰਗ ਅਤੇ ਮਾਲਵੇਅਰ ਵਿਸ਼ਲੇਸ਼ਣ ਕੇਂਦਰ ਵੀ ਕਿਹਾ ਜਾਂਦਾ ਹੈ, ਨੇ ਇੱਕ ਮੁਫਤ ਬੋਟਨੈੱਟ ਰਿਸਰਚ ਅਤੇ ਰਿਮੁਵਲ ਟੂਲ ਤਿਆਰ ਕੀਤਾ ਹੈ। ਇਹ ਐਪ ਕਿਸੇ ਵੀ ਤਰ੍ਹਾਂ ਦੇ ਬੋਟ ਐਪ, ਮਾਲਵੇਅਰ ਅਤੇ ਵਾਇਰਸ ਦੀ ਪਛਾਣ ਕਰਨ ਦੇ ਸਮਰੱਥ ਹੈ।
ਇਸ ਐਪ ਲਈ ਇੰਟਰਨੈੱਟ ਸੇਵਾ ਪ੍ਰਦਾਤਾ, ਐਂਟੀਵਾਇਰਸ ਨਿਰਮਾਣ ਕੰਪਨੀ ਅਤੇ ਭਾਰਤੀ ਕੰਪਿਊਟਰ ਰਿਸਪਾਂਸ ਟੀਮ (CERT-In) ਵਿਚਕਾਰ ਸਾਂਝੇਦਾਰੀ ਹੋਈ ਹੈ। ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ‘ਬੋਟ’ ਇਕ ਤਰ੍ਹਾਂ ਦਾ ਮਾਲਵੇਅਰ ਹੈ ਅਤੇ ਇਸ ਦੀ ਮਦਦ ਨਾਲ ਹੈਕਰ ਤੁਹਾਡੇ ਫੋਨ ਦਾ ਪੂਰਾ ਡਾਟਾ ਕਾਪੀ ਕਰ ਸਕਦਾ ਹੈ। ਫੋਨ ਤੋਂ ਅਜਿਹੇ ਮਾਲਵੇਅਰ ਅਤੇ ਵਾਇਰਸ ਨੂੰ ਹਟਾਉਣ ਅਤੇ ਉਨ੍ਹਾਂ ਦੀ ਪਛਾਣ ਕਰਨ ਲਈ, ਸਰਕਾਰ ਨੇ eScan CERT-In Bot Removal ਐਪ ਲਾਂਚ ਕੀਤੀ ਹੈ।
ਗੂਗਲ ਪਲੇ ਸਟੋਰ ਤੋਂ eScan CERT-In Bot Removal ਐਪ ਨੂੰ ਮੁਫ਼ਤ ਵਿੱਚ ਡਾਊਨਲੋਡ ਕੀਤਾ ਜਾ ਸਕਦਾ ਹੈ। ਇਹ ਐਪ ਤੁਹਾਨੂੰ ਕਿਸੇ ਵੀ ਗਲਤ ਅਤੇ ਸਪੈਮ ਸਾਈਟ ‘ਤੇ ਜਾਣ ਤੋਂ ਰੋਕੇਗਾ। ਇਸ ਤੋਂ ਇਲਾਵਾ ਇਹ ਐਪ ਤੁਹਾਡੇ ਫ਼ੋਨ ਨੂੰ ਸਕੈਨ ਕਰਕੇ ਦੱਸ ਸਕਦੀ ਹੈ ਕਿ ਤੁਹਾਡੇ ਫ਼ੋਨ ‘ਚ ਵਾਇਰਸ ਜਾਂ ਮਾਲਵੇਅਰ ਹੈ ਜਾਂ ਨਹੀਂ। ਜੇਕਰ ਤੁਹਾਨੂੰ ਇਹ ਵੀ ਸ਼ੱਕ ਹੈ ਕਿ ਤੁਹਾਡੇ ਫ਼ੋਨ ਵਿੱਚ ਵਾਇਰਸ ਜਾਂ ਮਾਲਵੇਅਰ ਹੋ ਸਕਦਾ ਹੈ, ਤਾਂ ਆਪਣੇ ਫ਼ੋਨ ‘ਤੇ eScan CERT-In Bot Removal ਜਾਂ ‘M-Kavach 2’ ਐਪ ਡਾਊਨਲੋਡ ਕਰੋ। ਇਹ ਐਪ ਤੁਹਾਨੂੰ ਗੋਪਨੀਯਤਾ ਲਈ ਬਿਹਤਰ ਸੁਝਾਅ ਵੀ ਦਿੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...