ਭਾਰਤੀ ਰਿਜ਼ਰਵ ਬੈਂਕ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਚੇਤਾਵਨੀ ਜਾਰੀ ਕੀਤੀ ਹੈ ਜਿਨ੍ਹਾਂ ਦੇ ਬੈਂਕ ਖਾਤੇ ਹਨ। RBI ਨੇ ਕਿਹਾ ਹੈ ਕਿ ਸੋਸ਼ਲ ਮੀਡੀਆ ‘ਤੇ ਕਈ ਤਰ੍ਹਾਂ ਦੇ ਵੈੱਬ ਲਿੰਕ ਸ਼ੇਅਰ ਕੀਤੇ ਜਾ ਰਹੇ ਹਨ, ਜਿਨ੍ਹਾਂ ‘ਤੇ ਕਲਿੱਕ ਕਰਨਾ ਖ਼ਤਰੇ ਤੋਂ ਖਾਲੀ ਨਹੀਂ ਹੈ। ਆਰਬੀਆਈ ਦੇ ਅਨੁਸਾਰ, ਇਹ ਲਿੰਕ ਫੇਸਬੁੱਕ ਅਤੇ ਇੰਸਟਾਗ੍ਰਾਮ ਵਰਗੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇਸ਼ਤਿਹਾਰਾਂ ਦੇ ਰੂਪ ਵਿੱਚ ਸਾਂਝੇ ਕੀਤੇ ਜਾ ਰਹੇ ਹਨ।
RBI ਨੇ ਆਪਣੀ ਸਾਈਟ ‘ਤੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਨੋਟੀਫਿਕੇਸ਼ਨ ‘ਚ ਲਿਖਿਆ ਗਿਆ ਹੈ ਕਿ ਸੋਸ਼ਲ ਮੀਡੀਆ ‘ਤੇ ਕਰਜ਼ਾ ਮੁਆਫੀ ਸਬੰਧੀ ਕਈ ਤਰ੍ਹਾਂ ਦੇ ਇਸ਼ਤਿਹਾਰ ਸ਼ੇਅਰ ਕੀਤੇ ਜਾ ਰਹੇ ਹਨ ਜੋ ਫਰਜ਼ੀ ਹਨ। RBI ਵੱਲੋਂ ਅਜਿਹਾ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਹੈ। ਆਰਬੀਆਈ ਨੇ ਇੱਕ ਬਿਆਨ ਵਿੱਚ ਕਿਹਾ ਕਿ ਕਰਜ਼ਾ ਮੁਆਫ਼ੀ ਬਾਰੇ ਕੁਝ ਇਸ਼ਤਿਹਾਰਾਂ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ ਜੋ ਆਰਬੀਆਈ ਦੁਆਰਾ ਜਾਰੀ ਨਹੀਂ ਕੀਤੇ ਗਏ ਹਨ। ਇਨ੍ਹਾਂ ਇਸ਼ਤਿਹਾਰਾਂ ਵਿੱਚ ਕਰਜ਼ਾ ਮੁਆਫ਼ੀ ਲਈ ਕਾਨੂੰਨੀ ਫੀਸ ਵਜੋਂ ਵੀ ਪੈਸੇ ਲਏ ਜਾ ਰਹੇ ਹਨ।
ਆਰਬੀਆਈ ਨੇ ਕਿਹਾ ਹੈ ਕਿ ਅਜਿਹੇ ਇਸ਼ਤਿਹਾਰਾਂ ਤੋਂ ਦੂਰ ਰਹੋ, ਕਿਉਂਕਿ ਇਹ ਧੋਖਾਧੜੀ ਦਾ ਨਵਾਂ ਤਰੀਕਾ ਹੈ। ਬੈਂਕ ਨਾਲ ਸਬੰਧਤ ਕਿਸੇ ਵੀ ਕਿਸਮ ਦੀ ਜਾਣਕਾਰੀ ਲਈ, ਸਿਰਫ ਬੈਂਕ ਸ਼ਾਖਾ ਨਾਲ ਸੰਪਰਕ ਕਰੋ।
----------- Advertisement -----------
RBI ਨੇ ਆਨਲਾਈਨ ਧੋਖਾਧੜੀ ਤੋਂ ਬਚਣ ਲਈ ਦਿੱਤੀ ਵੱਡੀ ਚੇਤਾਵਨੀ; ਇਨ੍ਹਾਂ ਸੋਸ਼ਲ ਮੀਡੀਆ ਲਿੰਕਾਂ ‘ਤੇ ਕਲਿੱਕ ਨਾ ਕਰਨ ਲਈ ਕਿਹਾ
Published on
----------- Advertisement -----------
----------- Advertisement -----------












