November 16, 2026, 2:16 am
----------- Advertisement -----------
HomeNewsਸੂਬੇ ਦੀ ਪਹਿਲੀ ਸੁਜਾਤਾ ਐਪ ਹੋਈ ਲਾਂਚ, ਗਰਭਵਤੀ ਔਰਤਾਂ ਦੀਆਂ ਲਈ ਹੈ...

ਸੂਬੇ ਦੀ ਪਹਿਲੀ ਸੁਜਾਤਾ ਐਪ ਹੋਈ ਲਾਂਚ, ਗਰਭਵਤੀ ਔਰਤਾਂ ਦੀਆਂ ਲਈ ਹੈ ਵਰਦਾਨ

Published on

----------- Advertisement -----------

ਸੂਬੇ ਦੀ ਪਹਿਲੀ ਵਿਸ਼ੇਸ਼ ਮੋਬਾਈਲ ਐਪ ਸੁਜਾਤਾ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਵਿੱਚ ਲਾਂਚ ਕੀਤੀ ਗਈ ਹੈ। ਐਪ ਨਵਜੰਮੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੀਆਂ ਪਰੇਸ਼ਾਨੀਆਂ ਨੂੰ ਘੱਟ ਕਰੇਗੀ। ਜਿੱਥੇ ਸਰਕਾਰੀ ਹਸਪਤਾਲਾਂ ਵਿੱਚ ਗਰਭਵਤੀ ਮਾਵਾਂ ਦੇ ਦਾਖਲੇ ਵਿੱਚ ਵਾਧਾ ਹੋਵੇਗਾ, ਉੱਥੇ ਇਸ ਨਾਲ ਜਣੇਪੇ ਵਿੱਚ ਵੀ ਵਾਧਾ ਹੋਵੇਗਾ। ਜਣੇਪੇ ਦੌਰਾਨ ਮੌਤ ਦਰ ਵਿੱਚ ਵੀ ਕਮੀ ਆਵੇਗੀ। 

ਸਿਹਤ ਵਿਭਾਗ ਦੇ ਇਸ ਵਿਸ਼ੇਸ਼ ਉਪਰਾਲੇ ਦੀ ਸ਼ੁਰੂਆਤ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੀਤੀ ਗਈ। ਨਾਲ ਹੀ ਦੱਸਿਆ ਕਿ ਇਸ ਐਪ ਵਿੱਚ ਰਜਿਸਟਰਡ ਔਰਤਾਂ ਦੇ ਨਾਵਾਂ ਦੇ ਨਾਲ-ਨਾਲ ਸਿਹਤ ਵਿਭਾਗ ਵੱਲੋਂ ਦਿੱਤੇ ਜਾਣ ਵਾਲੇ ਮੁੱਢਲੇ ਇਲਾਜ ਅਤੇ ਨਵਜੰਮੇ ਬੱਚੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਵੀ ਦਰਜ ਕੀਤੀ ਜਾਵੇਗੀ। 

ਇਸਤੋਂ ਇਲ਼ਾਵਾ ਸੰਧਵਾਂ ਕਿਹਾ ਕਿ ਇਸ ਐਪ ਵਿੱਚ ਜਿੱਥੇ ANM ਪੱਧਰ ‘ਤੇ ਨਿਗਰਾਨੀ ਕੀਤੀ ਜਾਵੇਗੀ, ਉੱਥੇ CMO ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਦੀ ਪੂਰੀ ਜਾਣਕਾਰੀ ਵੀ ਦਰਜ ਕਰੇਗਾ। ਇਸ ਸਬੰਧੀ ਏ.ਐਨ.ਐਮ ਵੱਲੋਂ ਸਾਰੇ ਮਰੀਜ਼ਾਂ ਦਾ ਡਾਟਾ ਭਰਿਆ ਜਾਵੇਗਾ। ਇਸ ਐਪ ਰਾਹੀਂ ਇਹ ਵੀ ਪਤਾ ਲੱਗੇਗਾ ਕਿ ਇਲਾਜ ਲਈ ਆਉਣ ਵਾਲਾ ਮਰੀਜ਼ ਆਯੁਸ਼ਮਾਨ ਯੋਜਨਾ ਲਈ ਯੋਗ ਹੈ ਜਾਂ ਨਹੀਂ। 

ਉਨ੍ਹਾਂ ਇਹ ਵੀ ਦੱਸਿਆ ਕਿ ਇਹ ਐਪ ਮੋਬਾਈਲ ‘ਤੇ ਖੁੱਲ੍ਹੇਗੀ। ਇਹ ਬੱਚੇ ਨੂੰ ਨਿਰਧਾਰਤ ਸਮੇਂ ਅਨੁਸਾਰ ਦਵਾਈਆਂ ਅਤੇ ਟੈਸਟ ਦੇਣ ਵਿੱਚ ਬਹੁਤ ਸਹਾਈ ਸਿੱਧ ਹੋਵੇਗਾ। ਸਲਾਈਡ ਸ਼ੋਅ ਰਾਹੀਂ ਸਾਰੀ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਚੰਗਾ ਹੋਵੇਗਾ, ਜੇਕਰ ਇਸ ਐਪ ਨੂੰ ਪੰਜਾਬੀ ਭਾਸ਼ਾ ਵਿੱਚ ਵੀ ਜਾਰੀ ਕੀਤਾ ਜਾਵੇ। ਡੀਆਈਓ ਗੁਰਿੰਦਰ ਸਿੰਘ ਨੇ ਕਿਹਾ ਕਿ ਹੁਕਮਾਂ ਦੀ ਪਾਲਣਾ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। 

ਨਾਲ ਹੀ ਇਸ ਐਪ ਦੇ ਦਿਲਚਸਪ ਤੱਥਾਂ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਅਨਿਲ ਗੋਇਲ ਨੇ ਦੱਸਿਆ ਕਿ ਇਸ ਐਪ ਨੂੰ ਤਿਆਰ ਕਰਨ ਲਈ ਡੀ.ਆਈ.ਓ ਗੁਰਿੰਦਰ ਸਿੰਘ ਨੇ 3 ਮਹੀਨੇ ਦੀ ਮਿਹਨਤ ਕੀਤੀ ਹੈ | ਉਸ ਨੇ ਆਪਣੀ ਮਾਂ ਦੇ ਚੰਡੀਗੜ੍ਹ ਵਿੱਚ ਇਲਾਜ ਦੌਰਾਨ ਵੀ ਇਹ ਕੰਮ ਬੰਦ ਨਹੀਂ ਕੀਤਾ, ਜਿਸ ਕਾਰਨ ਇਹ ਸਮੇਂ ਸਿਰ ਪੂਰਾ ਹੋ ਸਕਿਆ।

 ਇਸ ਮੌਕੇ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਜੈਤੋ ਦੇ ਵਿਧਾਇਕ ਅਮੋਲਕ ਸਿੰਘ, ਸਹਾਇਕ ਸਿਵਲ ਸਰਜਨ ਡਾ: ਮਨਦੀਪ ਕੌਰ, ਫ਼ਰੀਦਕੋਟ ਦੇ ਡਿਪਟੀ ਮੈਡੀਕਲ ਕਮਿਸ਼ਨਰ ਡਾ: ਜੋਤੀ, ਐਸ.ਐਮ.ਓ ਫ਼ਰੀਦਕੋਟ ਡਾ: ਚੰਦਰਸ਼ੇਖਰ, ਐਮ.ਸੀ.ਐਚ ਐਪ ਨੋਡਲ ਅਫ਼ਸਰ ਡਾ: ਦੀਪਤੀ ਅਰੋੜਾ, ਡਾ: ਸਰਵਦੀਪ ਰੋਮਾਣਾ , ਡਾ: ਹਿਮਾਂਸ਼ੂ ਗੁਪਤਾ ਅਤੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਵੀ ਹਾਜ਼ਰ ਸਨ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...