July 24, 2026, 4:11 pm
----------- Advertisement -----------
HomePunjabbusinessSwiggy ਆਪਣੇ ਕਰਮਚਾਰੀਆਂ ਲਈ ਲਿਆਈ ਮੂਨਲਾਈਟ ਪਾਲਿਸੀ, ਹੁਣ ਕਰਮਚਾਰੀ ਕਰ ਸਕਣਗੇ ਦੁੱਗਣੀ...

Swiggy ਆਪਣੇ ਕਰਮਚਾਰੀਆਂ ਲਈ ਲਿਆਈ ਮੂਨਲਾਈਟ ਪਾਲਿਸੀ, ਹੁਣ ਕਰਮਚਾਰੀ ਕਰ ਸਕਣਗੇ ਦੁੱਗਣੀ ਕਮਾਈ!

Published on

----------- Advertisement -----------

ਮੰਨੀ ਪ੍ਰਮੰਨੀ ਆਨਲਾਈਨ ਫੂਡ ਡਿਲੀਵਰੀ ਕੰਪਨੀ Swiggy ਆਪਣੇ ਕਰਮਚਾਰੀਆਂ ਲਈ ਆਕਰਸ਼ਕ ਆਫਰ ਲੈ ਕੇ ਆਈ ਹੈ, ਜਿਸ ਨਾਲ ਕੰਪਨੀ ਦੇ ਕਰਮਚਾਰੀ ਦੁੱਗਣੀ ਕਮਾਈ ਕਰ ਸਕਣਗੇ। ਹਾਲਾਂਕਿ ਕੰਪਨੀਆਂ ਅਕਸਰ ਆਪਣੇ ਗਾਹਕਾਂ ਨੂੰ ਲੁਭਾਉਣ ਲਈ ਆਫਰ ਲੈ ਕੇ ਆਉਂਦੀਆਂ ਹਨ ਪਰ ਇਸ ਵਾਰ ਇਹ ਆਫਰ ਕੰਪਨੀ ਦੇ ਕਰਮਚਾਰੀਆਂ ਲਈ ਲਿਆਂਦਾ ਗਿਆ ਹੈ। ਫੂਡ ਡਿਲੀਵਰੀ ਕੰਪਨੀ Swiggy ਆਪਣੇ ਕਰਮਚਾਰੀਆਂ ਲਈ ਮੂਨਲਾਈਟ ਪਾਲਿਸੀ ਲੈ ਕੇ ਆਈ ਹੈ। ਇਸ ਯੋਜਨਾ ਦੇ ਤਹਿਤ, ਕੰਪਨੀ ਦੇ ਕਰਮਚਾਰੀ ਆਪਣੀ ਨੌਕਰੀ ਦੇ ਨਾਲ-ਨਾਲ ਕਿਤੇ ਹੋਰ ਵੀ ਕੰਮ ਕਰ ਸਕਣਗੇ। ਇਸ ਦੇ ਲਈ ਕੰਪਨੀ (ਆਨਲਾਈਨ ਫੂਡ ਡਿਲੀਵਰੀ ਕੰਪਨੀ Swiggy) ਨੇ ਕੁਝ ਸ਼ਰਤਾਂ ਵੀ ਰੱਖੀਆਂ ਹਨ।

ਇਸ ਪਾਲਿਸੀ ਦੇ ਅਨੁਸਾਰ, ਕਰਮਚਾਰੀ ਆਪਣੇ ਕੰਮ ਦੇ ਸਮੇਂ ਤੋਂ ਬਾਅਦ ਹੋਰ ਪ੍ਰੋਜੈਕਟਾਂ ਲਈ ਕੰਮ ਕਰ ਸਕਦੇ ਹਨ Swiggy ਨੇ ਇੰਡਸਟਰੀ ‘ਚ ਪਹਿਲੀ ਵਾਰ ਅਜਿਹੀ ਨੀਤੀ ਲਿਆਉਣ ਦਾ ਦਾਅਵਾ ਕੀਤਾ ਹੈ। ਕੰਪਨੀ ਵੱਲੋਂ ਇੱਕ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ਕੰਪਨੀ ਦੇ ਕਰਮਚਾਰੀ ਆਪਣੇ ਕੰਮ ਦੇ ਘੰਟੇ ਪੂਰੇ ਹੋਣ ਤੋਂ ਬਾਅਦ ਜਾਂ ਵੀਕਐਂਡ ‘ਤੇ ਕੋਈ ਹੋਰ ਕੰਮ ਕਰ ਸਕਣਗੇ। ਇਸ ਦੇ ਲਈ ਸਿਰਫ ਸ਼ਰਤ ਇਹ ਹੋਵੇਗੀ ਕਿ ਜਿਸ ਪ੍ਰੋਜੈਕਟ ਲਈ ਉਹ ਕੰਮ ਕਰ ਰਹੇ ਹਨ, ਉਸ ਦੀ ਉਤਪਾਦਕਤਾ ‘ਤੇ ਕੋਈ ਅਸਰ ਨਾ ਪਵੇ ਅਤੇ ਨਾ ਹੀ ਉਸ ਪ੍ਰੋਜੈਕਟ ਲਈ ਸਵਿਗੀ ਨਾਲ ਹਿੱਤਾਂ ਦਾ ਟਕਰਾਅ ਹੋਵੇ।

ਸਵਿਗੀ ਨੇ ਕਿਹਾ ਹੈ ਕਿ ਮੂਨਲਾਈਟਿੰਗ ਪਾਲਿਸੀ ਬਹੁਤ ਧਿਆਨ ਨਾਲ ਤਿਆਰ ਕੀਤੀ ਗਈ ਹੈ। ਕੰਪਨੀ ਨੇ ਕਿਹਾ ਹੈ ਕਿ ਕੋਵਿਡ 19 ਕਾਰਨ ਲੌਕਡਾਊਨ ਦੌਰਾਨ ਦੇਸ਼ ਦੀ ਵੱਡੀ ਆਬਾਦੀ ਨੇ ਨਵੀਆਂ ਚੀਜ਼ਾਂ ਸਿੱਖੀਆਂ ਹਨ। ਉਹ ਇਹਨਾਂ ਹੁਨਰਾਂ ਦੀ ਵਰਤੋਂ ਆਪਣੇ ਪਰਿਵਾਰ ਦੀ ਆਰਥਿਕ ਸਹਾਇਤਾ ਲਈ ਕਰ ਸਕਦੇ ਹਨ। ਉਨ੍ਹਾਂ ਨੂੰ ਇਹ ਮੌਕਾ ਮੂਨਲਾਈਟਿੰਗ ਸਕੀਮ ਤਹਿਤ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...