September 11, 2026, 7:08 am
----------- Advertisement -----------
HomeNewsLatest Newsਭਾਰਤ ਵਿੱਚ ਇੱਕ ਵਾਰ ਫਿਰ ਦਸਤਕ ਦੇਣ ਦੀ ਤਿਆਰੀ 'ਚ TikTok !

ਭਾਰਤ ਵਿੱਚ ਇੱਕ ਵਾਰ ਫਿਰ ਦਸਤਕ ਦੇਣ ਦੀ ਤਿਆਰੀ ‘ਚ TikTok !

Published on

----------- Advertisement -----------

ਵੀਡੀਓ ਐਪ TikTok ਦੇ ਬੈਨ ਹੋਣ ਤੋਂ ਬਾਅਦ ਯੂਜ਼ਰਸ ਕਾਫੀ ਨਿਰਾਸ਼ ਸਨ। ਹਾਲਾਂਕਿ, (ਭਾਰਤ ਵਿੱਚ ਚੀਨੀ ਐਪ ਬੈਨ) ਇਸ ਤੋਂ ਬਾਅਦ ਕਈ ਹੋਰ ਛੋਟੀਆਂ ਵੀਡੀਓ ਐਪਸ ਨੇ ਮਾਰਕੀਟ ਵਿੱਚ ਦਸਤਕ ਦਿੱਤੀ ਹੈ ਅਤੇ ਉਹਨਾਂ ਨੂੰ ਬਹੁਤ ਪਸੰਦ ਕੀਤਾ ਜਾ ਰਿਹਾ ਹੈ। ਪਰ ਉਨ੍ਹਾਂ ਨਾਲ TikTok ਦੀ ਤੁਲਨਾ ਕਰਨਾ ਗਲਤ ਹੋਵੇਗਾ। ਅਜਿਹੇ ‘ਚ ਅੱਜ ਅਸੀਂ ਤੁਹਾਡੇ ਲਈ ਵੱਡੀ ਖਬਰ ਲੈ ਕੇ ਆਏ ਹਾਂ। ਤੁਹਾਨੂੰ ਇਹ ਜਾਣ ਕੇ ਖੁਸ਼ੀ ਹੋਵੇਗੀ ਕਿ TikTok ਭਾਰਤ ਵਿੱਚ ਇੱਕ ਵਾਰ ਫਿਰ ਦਸਤਕ ਦੇਣ ਦੀ ਤਿਆਰੀ ਕਰ ਰਿਹਾ ਹੈ।
ਰਿਪੋਰਟ ਮੁਤਾਬਕ TikTok ਦੀ ਪੇਰੈਂਟ ਕੰਪਨੀ Bytedance ਭਾਰਤ ‘ਚ ਵਾਪਸੀ ਕਰਨ ਦੀ ਤਿਆਰੀ ਕਰ ਰਹੀ ਹੈ ਅਤੇ ਇਸ ਦੇ ਲਈ ਕੰਪਨੀ ਸਾਂਝੇਦਾਰੀ ਦੀ ਤਲਾਸ਼ ਕਰ ਰਹੀ ਹੈ। ਜਿਵੇਂ ਹੀ ਕੰਪਨੀ ਨੂੰ ਨਵਾਂ ਪਾਰਟਨਰ ਮਿਲਦਾ ਹੈ, ਕੰਪਨੀ TikTok ਨੂੰ ਨਵੇਂ ਨਾਮ ਅਤੇ ਨਵੇਂ ਰੰਗ ਨਾਲ ਰੀਲੌਂਚ ਕਰੇਗੀ। ਤੁਹਾਨੂੰ ਦੱਸ ਦੇਈਏ ਕਿ ਭਾਰਤ ਵਿੱਚ ਸਾਲ 2020 ਵਿੱਚ, ਭਾਰਤ ਸਰਕਾਰ ਨੇ 250 ਤੋਂ ਵੱਧ ਚੀਨੀ ਐਪਸ ਨੂੰ ਬੈਨ ਕਰ ਦਿੱਤਾ ਸੀ, ਜਿਸ ਵਿੱਚ TikTok ਅਤੇ PUBG ਵਰਗੀਆਂ ਮਸ਼ਹੂਰ ਐਪਸ ਸ਼ਾਮਲ ਸਨ।
ਹਾਲਾਂਕਿ, ਹੁਣ ਤੱਕ ਕੰਪਨੀ ਨੇ ਅਧਿਕਾਰਤ ਤੌਰ ‘ਤੇ ਕੁਝ ਵੀ ਸਪੱਸ਼ਟ ਨਹੀਂ ਕੀਤਾ ਹੈ, ਪਰ ਰਿਪੋਰਟਾਂ ਦੇ ਅਨੁਸਾਰ, TikTok ਨੂੰ ਭਾਰਤ ਵਿੱਚ ਵਾਪਸੀ ਕਰਨ ਵਿੱਚ ਜ਼ਿਆਦਾ ਸਮਾਂ ਨਹੀਂ ਲੱਗੇਗਾ। ਕੰਪਨੀ ਨੇ ਆਪਣੇ ਪੁਰਾਣੇ ਕਰਮਚਾਰੀਆਂ ਨੂੰ ਵਾਪਸ ਬੁਲਾਉਣ ਦੀ ਵੀ ਸ਼ੁਰੂਆਤ ਕਰ ਦਿੱਤੀ ਹੈ। ਜਿਸ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਹੈ ਕਿ ਯੂਜ਼ਰਸ ਦਾ ਇੰਤਜ਼ਾਰ ਜਲਦ ਹੀ ਖਤਮ ਹੋਣ ਵਾਲਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...