October 29, 2026, 4:22 am
----------- Advertisement -----------
HomeNewsLatest NewsYouTube ਨੇ ਭਾਰਤ 'ਚ ਇਕ ਮਹੀਨੇ 'ਚ 22 ਲੱਖ ਵੀਡੀਓਜ਼ ਨੂੰ ਕੀਤਾ...

YouTube ਨੇ ਭਾਰਤ ‘ਚ ਇਕ ਮਹੀਨੇ ‘ਚ 22 ਲੱਖ ਵੀਡੀਓਜ਼ ਨੂੰ ਕੀਤਾ ਡਿਲੀਟ, ਦੋ ਕਰੋੜ ਚੈਨਲ ਵੀ ਕੀਤੇ ਬੰਦ

Published on

----------- Advertisement -----------

ਯੂਟਿਊਬ ਨੇ ਆਪਣੇ ਪਲੇਟਫਾਰਮਾਂ ਤੋਂ 22 ਲੱਖ ਤੋਂ ਵੱਧ ਭਾਰਤੀ ਵੀਡੀਓਜ਼ ਨੂੰ ਹਟਾ ਦਿੱਤਾ ਹੈ ਅਤੇ ਲੱਖਾਂ ਚੈਨਲਾਂ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਯੂਟਿਊਬ ਨੇ ਅਜਿਹੀ ਕਾਰਵਾਈ ਕਿਉਂ ਕੀਤੀ ਹੈ।
ਦਰਅਸਲ, YouTube ਨੇ ਅਕਤੂਬਰ ਤੋਂ ਦਸੰਬਰ 2023 ਤੱਕ ਕਮਿਊਨਿਟੀ ਦਿਸ਼ਾ-ਨਿਰਦੇਸ਼ ਲਾਗੂ ਕਰਨ ਦੀ ਰਿਪੋਰਟ ਪੇਸ਼ ਕੀਤੀ ਹੈ। ਇਸ ਰਿਪੋਰਟ ‘ਚ ਦੇਖਿਆ ਗਿਆ ਹੈ ਕਿ ਯੂ-ਟਿਊਬ ਨੇ ਦੁਨੀਆ ਦੇ ਕਈ ਦੇਸ਼ਾਂ ਦੇ ਵੀਡੀਓਜ਼ ਨੂੰ ਆਪਣੇ ਪਲੇਟਫਾਰਮ ਤੋਂ ਹਟਾ ਦਿੱਤਾ ਹੈ ਪਰ ਸਭ ਤੋਂ ਜ਼ਿਆਦਾ ਗਿਣਤੀ ਭਾਰਤੀ ਵੀਡੀਓਜ਼ ਦੀ ਹੈ। ਵਿਸ਼ਵ ਪੱਧਰ ‘ਤੇ ਯੂਟਿਊਬ ਨੇ 9 ਮਿਲੀਅਨ ਯਾਨੀ 90 ਲੱਖ ਵੀਡੀਓਜ਼ ‘ਤੇ ਇਹ ਕਾਰਵਾਈ ਕੀਤੀ ਹੈ।
ਯੂਟਿਊਬ ਨੇ ਆਪਣੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਕਾਰਨ ਦੁਨੀਆ ਭਰ ਤੋਂ ਕੁੱਲ 90,12,232 ਵੀਡੀਓਜ਼ ਨੂੰ ਡਿਲੀਟ ਕੀਤਾ ਹੈ। ਇਨ੍ਹਾਂ ‘ਚੋਂ ਜ਼ਿਆਦਾਤਰ ਵੀਡੀਓਜ਼ ਭਾਰਤ ਦੇ ਹਨ। ਯੂਟਿਊਬ ਨੇ ਭਾਰਤ ਤੋਂ ਕੁੱਲ 22,54,902 ਵੀਡੀਓਜ਼ ਨੂੰ ਡਿਲੀਟ ਕੀਤਾ ਹੈ। ਇਸ ਸੂਚੀ ‘ਚ ਭਾਰਤ ਤੋਂ ਬਾਅਦ ਸਿੰਗਾਪੁਰ ਦੂਜੇ ਨੰਬਰ ‘ਤੇ ਹੈ, ਜਿੱਥੇ ਯੂਟਿਊਬ ਦੁਆਰਾ 12,43,871 ਵੀਡੀਓ ਡਿਲੀਟ ਕੀਤੇ ਗਏ ਹਨ। ਇਨ੍ਹਾਂ ਤੋਂ ਇਲਾਵਾ ਯੂਟਿਊਬ ਦਾ ਆਪਣਾ ਦੇਸ਼ ਯਾਨੀ ਅਮਰੀਕਾ ਤੀਜੇ ਸਥਾਨ ‘ਤੇ ਹੈ, ਜਿਸ ਦੇ 7,88,354 ਵੀਡੀਓਜ਼ ਨੂੰ ਕੰਪਨੀ ਨੇ ਡਿਲੀਟ ਕੀਤਾ ਹੈ। ਦੱਸ ਦੇਈਏ ਕਿ ਯੂਟਿਊਬ ਦੇ ਕਮਿਊਨਿਟੀ ਦਿਸ਼ਾ-ਨਿਰਦੇਸ਼ਾਂ ਵਿੱਚ ਸਪੈਮ, ਸੰਵੇਦਨਸ਼ੀਲ ਸਮੱਗਰੀ, ਹਿੰਸਕ ਸਮੱਗਰੀ, ਗਲਤ ਜਾਣਕਾਰੀ, ਡੀਪਫੇਕ ਆਦਿ ਸ਼ਾਮਲ ਹਨ।
ਵੀਡੀਓ ਹਟਾਉਣ ਤੋਂ ਇਲਾਵਾ, YouTube ਨੇ ਆਪਣੇ ਪਲੇਟਫਾਰਮਾਂ ਤੋਂ ਕੁੱਲ 2,05,92,341 ਚੈਨਲਾਂ ਨੂੰ ਵੀ ਹਟਾ ਦਿੱਤਾ ਹੈ। ਇਹਨਾਂ ਵਿੱਚੋਂ, 92.8% ਚੈਨਲਾਂ ਨੂੰ ਸਪੈਮ, ਗੁੰਮਰਾਹਕੁੰਨ ਜਾਂ ਧੋਖਾਧੜੀ ਵਾਲੀ ਸਮੱਗਰੀ ਲਈ ਹਟਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ, 4.5% ਨਗਨਤਾ ਜਾਂ ਜਿਨਸੀ ਸਮੱਗਰੀ ਲਈ ਅਤੇ 0.9% ਨੂੰ ਗਲਤ ਜਾਣਕਾਰੀ ਫੈਲਾਉਣ ਲਈ ਹਟਾ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...