September 22, 2026, 4:59 pm
----------- Advertisement -----------
HomeNewsLatest Newsਛੇ ਵੱਖ-ਵੱਖ ਵਿਸ਼ਿਆਂ ਦੇ ਸੈਸ਼ਨਾਂ 'ਤੇ ਅਧਾਰਿਤ ਰਿਹਾ ਭਾਜਪਾ ਦਾ ਦੂਜੇ ਦਿਨ...

ਛੇ ਵੱਖ-ਵੱਖ ਵਿਸ਼ਿਆਂ ਦੇ ਸੈਸ਼ਨਾਂ ‘ਤੇ ਅਧਾਰਿਤ ਰਿਹਾ ਭਾਜਪਾ ਦਾ ਦੂਜੇ ਦਿਨ ਦਾ ਸਿਖਲਾਈ ਕੈਂਪ

Published on

----------- Advertisement -----------

ਭਾਰਤੀ ਜਨਤਾ ਪਾਰਟੀ ਵੱਲੋਂ ਲਾਏ ਗਏ ਤਿੰਨ ਰੋਜ਼ਾ ਸਿਖਲਾਈ ਕੈਂਪ ਦੇ ਦੂਜੇ ਦਿਨ, ਜਿਸ ਵਿੱਚ ਪੰਜਾਬ ਭਰ ਤੋਂ ਸਿੱਖਿਆਰਥੀ ਭਾਗ ਲੈ ਰਹੇ ਹਨ, ਅਨੁਸ਼ਾਸਨ ਦੀ ਪਾਲਣਾ ਕਰਦੇ ਹੋਏ ਛੇ ਵਿਸ਼ਿਆਂ ਦੇ ਛੇ ਸੈਸ਼ਨ ਕਰਵਾਏ ਗਏ। ਪਹਿਲਾ ਸੈਸ਼ਨ ਠੀਕ 09:30 ਵਜੇ ਸ਼ੁਰੂ ਹੋਇਆ। ਦੂਜੇ ਦਿਨ ਦੇ ਕੈਂਪ ਦੇ ਪਹਿਲੇ ਸੈਸ਼ਨ ਵਿੱਚ ਭਾਜਪਾ ਦੇ ਸੂਬਾਈ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਸਮੁੱਚੇ ਮਾਨਵਵਾਦ ਬਾਰੇ ਸੰਖੇਪ ਵਿੱਚ ਦੱਸਿਆ। ਸਿਖਲਾਈ ਕੈਂਪ ਦੇ ਆਯੋਜਨ ਦੌਰਾਨ ਕੇਂਦਰੀ ਅਤੇ ਸੂਬਾਈ ਲੀਡਰਸ਼ਿਪ 2024 ਦੀਆਂ ਲੋਕ ਸਭਾ ਚੋਣਾਂ ਲਈ ਕੈਂਪ ਵਿੱਚ ਪੁੱਜੇ ਵਿਦਿਆਰਥੀਆਂ ਨੂੰ ਜਿੱਤ ਦਾ ਸਬਕ ਸਿਖਾਏਗੀ।

ਦੂਸਰਾ ਸੈਸ਼ਨ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ‘ਤੇ ਕਰਵਾਇਆ ਗਿਆ, ਜਿਸ ‘ਚ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਹਾਜ਼ਰ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜਨ ਸੰਘ ਤੋਂ ਭਾਜਪਾ ਤੱਕ ਦੇ ਸਫ਼ਰ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਅੱਜ ਭਾਜਪਾ ਦੁਨੀਆ ਦੀ ਸਭ ਤੋਂ ਵੱਡੀ ਸਿਆਸੀ ਪਾਰਟੀ ਹੈI ਭਾਜਪਾ ਨੇ ਸੱਭਿਆਚਾਰਕ ਰਾਸ਼ਟਰਵਾਦ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕੀਤਾ ਹੈ। ਭਾਰਤੀ ਜਨਤਾ ਪਾਰਟੀ ਦੀ ਵਿਚਾਰਧਾਰਾ ਹੈ ਕਿ ਪਾਰਟੀ ਵਿਅਕਤੀ ਤੋਂ ਉੱਪਰ ਹੈ ਅਤੇ ਰਾਸ਼ਟਰ ਪਾਰਟੀ ਤੋਂ ਉੱਪਰ ਹੈ।

ਤੀਜੇ ਸੈਸ਼ਨ ਵਿੱਚ ਭਾਜਪਾ ਦੇ ਕੌਮੀ ਸਕੱਤਰ ਅਤੇ ਭਾਜਪਾ ਦੇ ਸੂਬਾਈ ਸੂਬਾ ਸਹਿ-ਇੰਚਾਰਜ ਡਾ: ਨਰਿੰਦਰ ਸਿੰਘ ਰੈਨਾ ਨੇ ਖੇਤੀ ਖੇਤਰ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ, ਚੌਥੇ ਸੈਸ਼ਨ ਵਿੱਚ ਵਿਨੈ ਸ਼ਰਮਾ ਨੇ ਵਿਚਾਰ ਪਰਿਵਾਰ, ਪੰਜਵੇਂ ਸੈਸ਼ਨ ਵਿੱਚ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਚੋਣ ਪ੍ਰਬੰਧਾਂ ਅਤੇ ਛੇਵੇਂ ਸੈਸ਼ਨ ‘ਚ ਭਾਜਪਾ ਦੇ ਮੁੱਖ ਸੂਬਾਈ ਬੁਲਾਰੇ ਅਨਿਲ ਸਰੀਨ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਸੁਰੱਖਿਆ ਵਿਸ਼ੇ ‘ਤੇ ਸੰਬੋਧਨ ਕੀਤਾ।
ਦੱਸਣਯੋਗ ਹੈ ਕਿ 29 ਜੁਲਾਈ ਨੂੰ ਹੋਣ ਵਾਲੇ ਪਹਿਲੇ ਸੈਸ਼ਨ ਵਿਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਦੂਜੇ ਸੈਸ਼ਨ ਵਿਚ ਭਾਜਪਾ ਦੇ ਸੂਬਾ ਸੰਗਠਨ ਜਨਰਲ ਸਕੱਤਰ ਸ੍ਰੀਨਿਵਾਸਲੂ ਜੀ ਅਤੇ ਤੀਜੇ ਸੈਸ਼ਨ ਵਿਚ ਭਾਜਪਾ ਦੇ ਰਾਸ਼ਟਰੀ ਸੰਗਠਨ ਜਨਰਲ ਸਕੱਤਰ ਬੀ.ਐਲ. ਸੰਤੋਸ਼ ਸਿਖਿਆਰਥੀਆਂ ਨੂੰ ਸੰਬੋਧਨ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...