June 17, 2026, 9:45 am
----------- Advertisement -----------
HomeNewsBreaking Newsਅਜੀਬੋ-ਗਰੀਬ ਮਾਮਲਾ:  ਪਤੀ ਨੂੰ ਤਲਾਕ ਦਿੱਤੇ ਬਿਨਾਂ ਕੀਤਾ ਦੂਸਰਾ ਵਿਆਹ, ਸੁਪਰੀਮ ਕੋਰਟ ਦਾ...

ਅਜੀਬੋ-ਗਰੀਬ ਮਾਮਲਾ:  ਪਤੀ ਨੂੰ ਤਲਾਕ ਦਿੱਤੇ ਬਿਨਾਂ ਕੀਤਾ ਦੂਸਰਾ ਵਿਆਹ, ਸੁਪਰੀਮ ਕੋਰਟ ਦਾ ਹੁਕਮ- 6 ਮਹੀਨੇ ਤੱਕ ਜੇਲ ‘ਚ ਰਹੇਗਾ ਦੂਜਾ ਪਤੀ

Published on

----------- Advertisement -----------

15 ਜੁਲਾਈ ਨੂੰ ਸੁਪਰੀਮ ਕੋਰਟ ਨੇ ਔਰਤ ਅਤੇ ਉਸ ਦੇ ਦੂਜੇ ਪਤੀ ਨੂੰ 6-6 ਮਹੀਨੇ ਦੀ ਸਜ਼ਾ ਸੁਣਾਈ ਸੀ। ਮਹਿਲਾ ਨੇ ਆਪਣੇ ਪਹਿਲੇ ਪਤੀ ਨੂੰ ਤਲਾਕ ਦਿੱਤੇ ਬਿਨਾਂ ਹੀ ਦੁਬਾਰਾ ਵਿਆਹ ਕਰ ਲਿਆ ਸੀ। ਪਹਿਲੇ ਪਤੀ ਨੇ ਪਤਨੀ, ਸਹੁਰੇ ਅਤੇ ਪਤਨੀ ਦੇ ਦੂਜੇ ਪਤੀ ਖਿਲਾਫ ਮਾਮਲਾ ਦਰਜ ਕਰਵਾਇਆ ਸੀ। ਇਹ ਮਾਮਲਾ ਸੈਸ਼ਨ ਕੋਰਟ ਤੋਂ ਹੁੰਦਾ ਹੋਇਆ ਸੁਪਰੀਮ ਕੋਰਟ ਤੱਕ ਪਹੁੰਚ ਗਿਆ।

ਜਸਟਿਸ ਸੀਸੀ ਰਵੀਕੁਮਾਰ ਅਤੇ ਜਸਟਿਸ ਸੰਜੇ ਕੁਮਾਰ ਦੀ ਬੈਂਚ ਨੇ ਆਪਣੇ ਫੈਸਲੇ ਵਿੱਚ ਕਿਹਾ ਹੈ ਕਿ ਔਰਤ ਅਤੇ ਉਸਦੇ ਦੂਜੇ ਪਤੀ ਨੂੰ ਇਕੱਠੇ ਜੇਲ੍ਹ ਨਹੀਂ ਭੇਜਿਆ ਜਾਵੇਗਾ। ਪਹਿਲੀ ਔਰਤ ਦਾ ਦੂਜਾ ਪਤੀ 6 ਮਹੀਨੇ ਤੱਕ ਜੇਲ੍ਹ ਵਿੱਚ ਰਹੇਗਾ। ਔਰਤ ਨੂੰ ਸਜ਼ਾ ਪੂਰੀ ਹੋਣ ਦੇ ਦੋ ਹਫ਼ਤਿਆਂ ਦੇ ਅੰਦਰ ਪੁਲਿਸ ਸਟੇਸ਼ਨ ‘ਚ ਆਤਮ ਸਮਰਪਣ ਕਰਨਾ ਹੋਵੇਗਾ।

ਅਦਾਲਤ ਦੇ ਇਸ ਫੈਸਲੇ ਦਾ ਕਾਰਨ ਜੋੜੇ ਦਾ 6 ਸਾਲ ਦਾ ਬੇਟਾ ਹੈ। ਬੈਂਚ ਨੇ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਕਿ ਬੱਚੇ ਦੀ ਸਹੀ ਢੰਗ ਨਾਲ ਦੇਖਭਾਲ ਕੀਤੀ ਜਾਂਦੀ ਹੈ, ਵੱਖ-ਵੱਖ ਸਜ਼ਾਵਾਂ ਦੀ ਵਿਵਸਥਾ ਕੀਤੀ ਗਈ ਹੈ।

ਦਰਅਸਲ ਪਟੀਸ਼ਨਕਰਤਾ (ਮਹਿਲਾ ਦੇ ਪਹਿਲੇ ਪਤੀ) ਨੇ ਦੋਸ਼ ਲਗਾਇਆ ਸੀ ਕਿ ਉਸ ਦੀ ਪਤਨੀ ਤੋਂ ਤਲਾਕ ਦਾ ਮਾਮਲਾ ਚੱਲ ਰਿਹਾ ਹੈ। ਤਲਾਕ ਹੋਣ ਤੋਂ ਪਹਿਲਾਂ ਪਤਨੀ ਨੇ ਦੁਬਾਰਾ ਵਿਆਹ ਕਰ ਲਿਆ। ਪਟੀਸ਼ਨਕਰਤਾ ਨੇ ਪਤਨੀ, ਪਤਨੀ ਦੇ ਦੂਜੇ ਪਤੀ ਅਤੇ ਪਤਨੀ ਦੇ ਮਾਤਾ-ਪਿਤਾ ਖਿਲਾਫ ਮਾਮਲਾ ਦਰਜ ਕੀਤਾ ਸੀ।

ਪਹਿਲਾਂ ਪਤੀ ਨੇ ਦੋਸ਼ ਲਾਇਆ ਕਿ ਪਤਨੀ ਨੂੰ ਉਸ ਦੇ ਸਹੁਰਿਆਂ ਨੇ ਦੂਜਾ ਵਿਆਹ ਕਰਨ ਲਈ ਉਕਸਾਇਆ। ਇਸ ਮਾਮਲੇ ਦੀ ਸੁਣਵਾਈ ਹੇਠਲੀ ਅਦਾਲਤ ਵਿੱਚ ਹੋਈ। ਅਦਾਲਤ ਨੇ ਇਸ ਮਾਮਲੇ ਵਿੱਚ ਔਰਤ ਦੇ ਮਾਪਿਆਂ ਨੂੰ ਬਰੀ ਕਰ ਦਿੱਤਾ ਸੀ। ਪਰ ਔਰਤ ਅਤੇ ਉਸਦੇ ਦੂਜੇ ਪਤੀ ਨੂੰ ਆਈਪੀਸੀ ਦੀ ਧਾਰਾ 494 ਦੇ ਤਹਿਤ 1 ਸਾਲ ਦੀ ਸਜ਼ਾ ਸੁਣਾਈ ਗਈ ਅਤੇ 2,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ।

ਮਹਿਲਾ ਦੇ ਪਹਿਲੇ ਪਤੀ ਨੇ ਹੇਠਲੀ ਅਦਾਲਤ ਦੇ ਫੈਸਲੇ ਖਿਲਾਫ ਮਦਰਾਸ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਮਾਮਲੇ ਦੀ ਸੁਣਵਾਈ ਹੋਈ ਅਤੇ ਮਦਰਾਸ ਹਾਈ ਕੋਰਟ ਨੇ ਔਰਤ ਅਤੇ ਉਸ ਦੇ ਦੂਜੇ ਪਤੀ ਨੂੰ ਅਦਾਲਤ ਦੇ ਉੱਠਣ ਤੱਕ ਕੈਦ ਅਤੇ 20,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ।

ਮਦਰਾਸ ਹਾਈ ਕੋਰਟ ਦੇ ਫੈਸਲੇ ਤੋਂ ਨਾਖੁਸ਼ ਔਰਤ ਦੇ ਪਹਿਲੇ ਪਤੀ ਨੇ ਸੁਪਰੀਮ ਕੋਰਟ ਪਹੁੰਚ ਕੇ ਪਟੀਸ਼ਨ ਦਾਇਰ ਕੀਤੀ ਹੈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਮਦਰਾਸ ਹਾਈਕੋਰਟ ਦੇ ਫੈਸਲੇ ਨੂੰ ਪਲਟ ਦਿੱਤਾ ਅਤੇ ਔਰਤ ਨੂੰ ਉਸਦੇ ਦੂਜੇ ਪਤੀ ਸਮੇਤ 6 ਮਹੀਨੇ ਦੀ ਸਜ਼ਾ ਸੁਣਾਈ। ਨਾਲ ਹੀ 20 ਹਜ਼ਾਰ ਰੁਪਏ ਦਾ ਜੁਰਮਾਨਾ ਘਟਾ ਕੇ 2 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...