June 12, 2026, 8:20 pm
----------- Advertisement -----------
HomeNewsBreaking Newsਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

Published on

----------- Advertisement -----------

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ ਹੋ ਕੇ ਫਾਜ਼ਿਲਕਾ ਤੋਂ ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਅੱਜ ‘ਆਪ’ ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕੀਤਾ।

ਸੇਠੀ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੂਰੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਜ਼ਨ ਵਿੱਚ ਵਿਸ਼ਵਾਸ ਪ੍ਰਗਟਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਤਰੱਕੀ ਲਈ ਕੰਮ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਭਰ ਵਿੱਚ ਲਗਾਤਾਰ ਆਪਣਾ ਆਧਾਰ ਮਜ਼ਬੂਤ ਕਰ ਰਹੀ ਹੈ।

ਅਨਿਲ ਕੁਮਾਰ ਸੇਠੀ ਨੇ ਕਿਹਾ ਕਿ ਉਹ ‘ਆਪ’ ਦੀ ਇਮਾਨਦਾਰ ਤੇ ਵਿਕਾਸ ਮੁਖੀ ਰਾਜਨੀਤੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਤੋਂ ਕਾਫੀ ਪ੍ਰਭਾਵਿਤ ਹਨ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ‘ਆਪ’ ਸਰਕਾਰ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀ ਬਿਹਤਰੀ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ।

ਆਮ ਆਦਮੀ ਪਾਰਟੀ ਨੇ ਅਨਿਲ ਕੁਮਾਰ ਸੇਠੀ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਜਥੇਬੰਦੀ ਵਿੱਚ ਬਣਦਾ ਮਾਣ-ਸਤਿਕਾਰ ਅਤੇ ਜ਼ਿੰਮੇਵਾਰੀ ਦੇਣ ਦਾ ਭਰੋਸਾ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...