July 22, 2026, 7:47 am
----------- Advertisement -----------
HomeNewsBreaking News26 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ, ਮਾਨ ਸਰਕਾਰ ਦੀ ਕੈਬਨਿਟ...

26 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ, ਮਾਨ ਸਰਕਾਰ ਦੀ ਕੈਬਨਿਟ ਨੇ ਲਏ ਕਈ ਵੱਡੇ ਫੈਸਲੇ

Published on

----------- Advertisement -----------

ਪੰਜਾਬ ਸਰਕਾਰ ਦਾ ਬਜਟ ਸੈਸ਼ਨ 21 ਮਾਰਚ ਤੋਂ ਸ਼ੁਰੂ ਹੋਵੇਗਾ ਅਤੇ 28 ਮਾਰਚ ਤੱਕ ਚੱਲੇਗਾ, ਜਦੋਂਕਿ ਪੰਜਾਬ ਸਰਕਾਰ ਦਾ ਬਜਟ 26 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਬਜਟ ‘ਤੇ 27 ਅਤੇ 28 ਮਾਰਚ ਨੂੰ ਬਹਿਸ ਹੋਵੇਗੀ। ਇਹ ਫੈਸਲਾ ਅੱਜ ਵੀਰਵਾਰ ਨੂੰ ਪੰਜਾਬ ਸਰਕਾਰ ਦੀ ਹੋਈ ਕੈਬਨਿਟ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ।

ਇਸ ਤੋਂ ਇਲਾਵਾ ਮੀਟਿੰਗ ਵਿਚ ਹੋਰ ਵੀ ਕਈ ਅਹਿਮ ਫੈਸਲੇ ਲਏ ਗਏ। ਜਿਨ੍ਹਾਂ ਵਿਚ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਸਿੱਖਣ ਲਈ “English for Work” ਕੋਰਸ ਲਾਗੂ ਕਰਨ ਲਈ ਹਰੀ ਝੰਡੀ ਦਿੱਤੀ ਗਈ। ਵਿਦਿਆਰਥੀਆਂ ਨੂੰ ਤਕਨੀਕੀ ਸਿਖਲਾਈ ਦੇਣ ਲਈ ਸੂਬੇ ਭਰ ਵਿੱਚ 40 ਹੁਨਰ ਸਿੱਖਿਆ ਸਕੂਲ ਖੋਲ੍ਹਣ ਨੂੰ ਪ੍ਰਵਾਨਗੀ ਅਤੇ ਸਾਲ 2022-2024 ਲਈ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਸਹਿਮਤੀ ਦਿੱਤੀ ਗਈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਜੇਕਰ ਲੋੜ ਪਈ ਤਾਂ ਬਜਟ ਸੈਸ਼ਨ ਦੀਆਂ ਤਰੀਕਾਂ ਨੂੰ ਹੋਰ ਵਧਾਇਆ ਜਾ ਸਕਦਾ ਹੈ। ਇਸ ਦੌਰਾਨ ਵਿੱਤ ਮੰਤਰੀ ਨੇ ਕਿਹਾ ਕਿ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ ਕਿ ਚਾਲੀ ਨਵੇਂ ਹੁਨਰ ਸਕੂਲ ਸਥਾਪਤ ਕੀਤੇ ਜਾਣਗੇ। ਤਾਂਜੋ ਨੌਜਵਾਨਾਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਵਿੱਚ ਕੋਈ ਮੁਸ਼ਕਲ ਨਾ ਆਵੇ। ਇਸ ਦੇ ਨਾਲ ਹੀ, ਬੱਚਿਆਂ ਨੂੰ ਅੰਗਰੇਜ਼ੀ ਸਿਖਾਉਣ ਲਈ ਬ੍ਰਿਟਿਸ਼ ਕੌਂਸਲ ਨਾਲ ਦੋ ਸਾਲਾਂ ਦੇ ਸਮਝੌਤੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

ਬਜਟ ਸੈਸ਼ਨ 21 ਮਾਰਚ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ। ਇਸ ਤੋਂ ਬਾਅਦ ਉਨ੍ਹਾਂ ਦੇ ਭਾਸ਼ਣ ‘ਤੇ ਚਰਚਾ ਕੀਤੀ ਜਾਵੇਗੀ। ਵਿਚਕਾਰ ਸ਼ਨੀਵਾਰ ਅਤੇ ਐਤਵਾਰ ਦੀਆਂ ਛੁੱਟੀਆਂ ਹੋਣਗੀਆਂ। ਇਸ ਤੋਂ ਬਾਅਦ 24 ਅਤੇ 25 ਮਾਰਚ ਨੂੰ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਇਸ ਸਮੇਂ ਦੌਰਾਨ, ਨਸ਼ਾਖੋਰੀ, ਖੇਤੀਬਾੜੀ ਅਤੇ ਉਦਯੋਗਾਂ ‘ਤੇ ਚਰਚਾ ਹੋ ਸਕਦੀ ਹੈ। ਇਸ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 26 ਮਾਰਚ ਨੂੰ ਬਜਟ ਪੇਸ਼ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...