May 17, 2026, 5:03 am
----------- Advertisement -----------
HomeNewsBreaking Newsਇਟਲੀ ਦੇ ਬਰਗਾਮੋ ’ਚ ਗੁਰਦੁਆਰੇ ਬਾਹਰ ਦੋ ਸਿੱਖਾਂ ਦਾ ਕਤਲ, ਇਲਾਕੇ ’ਚ...

ਇਟਲੀ ਦੇ ਬਰਗਾਮੋ ’ਚ ਗੁਰਦੁਆਰੇ ਬਾਹਰ ਦੋ ਸਿੱਖਾਂ ਦਾ ਕਤਲ, ਇਲਾਕੇ ’ਚ ਸਹਿਮ

Published on

----------- Advertisement -----------


Bergamo ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖ ਸੇਵਾਦਾਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕਾਂ ਦੀ ਪਛਾਣ ਰਜਿੰਦਰ ਸਿੰਘ ਅਤੇ ਗੁਰਮੀਤ ਸਿੰਘ ਵਜੋਂ ਹੋਈ ਹੈ, ਜੋ ਕਈ ਸਾਲਾਂ ਤੋਂ ਧਾਰਮਿਕ ਸੇਵਾ ਨਾਲ ਜੁੜੇ ਹੋਏ ਸਨ।

ਘਟਨਾ ਸ਼ੁੱਕਰਵਾਰ ਰਾਤ ਦੀ ਦੱਸੀ ਜਾ ਰਹੀ ਹੈ, ਜਦੋਂ ਦੋਵੇਂ ਗੁਰਦੁਆਰੇ ਦੇ ਦਰਵਾਜ਼ੇ ’ਤੇ ਡਿਊਟੀ ਕਰ ਰਹੇ ਸਨ। ਇਸ ਦੌਰਾਨ ਕਾਰ ਵਿੱਚ ਆਏ ਹਮਲਾਵਰਾਂ ਨੇ ਅਚਾਨਕ ਫਾਇਰਿੰਗ ਕਰ ਦਿੱਤੀ। ਲਗਾਤਾਰ ਚਲੀਆਂ ਗੋਲੀਆਂ ਕਾਰਨ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ ਅਤੇ ਹਸਪਤਾਲ ਵਿੱਚ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਭੱਜ ਨਿਕਲੇ। ਪੁਲਿਸ ਮੁਤਾਬਕ, ਮਾਮਲਾ ਸੰਭਵਤ: ਨਿੱਜੀ ਰੰਜਿਸ਼ ਨਾਲ ਜੁੜਿਆ ਹੋ ਸਕਦਾ ਹੈ ਅਤੇ ਸ਼ੱਕ ਇੱਕ ਭਾਰਤੀ ਮੂਲ ਦੇ ਵਿਅਕਤੀ ’ਤੇ ਹੈ। ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਦੋਸ਼ੀਆਂ ਦੀ ਤਲਾਸ਼ ਜਾਰੀ ਹੈ।

ਇਸ ਘਟਨਾ ਨਾਲ ਸਥਾਨਕ ਸਿੱਖ ਭਾਈਚਾਰੇ ਵਿੱਚ ਗਹਿਰਾ ਦੁੱਖ ਅਤੇ ਗੁੱਸਾ ਹੈ। ਸੁਰੱਖਿਆ ਕਾਰਨਾਂ ਕਰਕੇ ਵਿਸਾਖੀ ਮੌਕੇ ਹੋਣ ਵਾਲਾ ਨਗਰ ਕੀਰਤਨ ਵੀ ਰੱਦ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ; 16 ਮਈ , 2026*:ਦੇਸ਼ ਦੇ ਕਈ ਸੂਬਿਆਂ ਵਿੱਚ ਵੋਟਰ ਸੂਚੀਆਂ 'ਚ ਬੇਨਿਯਮੀਆਂ ਨੂੰ...

ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

*ਸਮਾਣਾ/ਚੰੜ੍ਹੀਗੜ੍ਹ, 16 ਮਈ , 2026*:ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ...

ਅੰਮ੍ਰਿਤਸਰ : ਧੀ ਨੇ ਆਪਣੇ ਹੀ ਪਿਓ ਦੀ ਪਿੱਠ ‘ਚ ਮਾਰੀ ਗੋਲੀ, ਮਾਨਸਿਕ ਤੌਰ ਤੋਂ ਪ੍ਰੇਸ਼ਾਨ ਦੱਸੀ ਜਾ ਰਹੀ ਹੈ ਕੁੜੀ

ਅੰਮ੍ਰਿਤਸਰ ਦੇ ਅਧੀਨ ਆਉਂਦੇ ਬਾਬਾ ਬਕਾਲਾ ਸਾਹਿਬ ਦੇ ਥਾਣਾ ਖਲਚੀਆਂ ਖੇਤਰ ਤੋਂ ਇੱਕ ਬੇਹੱਦ...

ਪਿੰਡ ਕੁੱਸਾ ਨੇ ਲਿਆ ਇਤਿਹਾਸਕ ਫ਼ੈਸਲਾ, ਬਜ਼ੁਰਗਾਂ ਦੇ ਭੋਗ ‘ਤੇ ਨਹੀਂ ਪੱਕਣਗੇ ਮਿੱਠੇ ਪਕਵਾਨ

ਲੋਕ ਘੋਲਾਂ ਵਜੋਂ ਜਾਣੇ ਜਾਂਦੇ ਮਾਲਵੇ ਦੇ ਪ੍ਰਸਿੱਧ ਪਿੰਡ ਕੁੱਸਾ ਜੋ ਏਕਤਾ ਅਤੇ ਭਾਈਚਾਰੇ...

ਪੰਜਾਬ ਵਿੱਚ ਵਧ ਰਹੇ ਗੈਸਟ੍ਰੋਐਂਟਰਾਈਟਿਸ ਮਾਮਲਿਆਂ ਦੇ ਵਿਚਕਾਰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

*ਚੰਡੀਗੜ੍ਹ; 15 ਮਈ 2026:* ਪੰਜਾਬ ਭਿਆਨਕ ਗਰਮੀ ਅਤੇ ਗੈਸਟ੍ਰੋਐਂਟਰਾਈਟਿਸ ਤੇ ਡਿਹਾਈਡ੍ਰੇਸ਼ਨ ਦੇ ਵਧਦੇ ਮਾਮਲਿਆਂ ਦੀ...

ਹੁਸ਼ਿਆਰਪੁਰ: ਬੋਰਵੈੱਲ ਵਿਚੋਂ 9 ਘੰਟਿਆਂ ਦੀ ਜੱਦੋਜਹਿਦ ਤੋਂ ਬਾਅਦ ਬੱਚੇ ਨੂੰ ਕੱਢਿਆ ਗਿਆ ਸੁਰੱਖਿਅਤ

ਹੁਸ਼ਿਆਰਪੁਰ ਵਿੱਚ ਸ਼ੁੱਕਰਵਾਰ ਸ਼ਾਮ 4 ਵਜੇ ਦੇ ਕਰੀਬ 300 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੇ...