September 5, 2026, 4:28 am
----------- Advertisement -----------
HomeNewsBreaking Newsਹੁਣ ਸਕੂਲਾਂ ’ਚ ਮਿਲੇਗੀ ਸੈਕਸ ਐਜੂਕੇਸ਼ਨ, ਕੇਂਦਰ ਸਰਕਾਰ ਨੇ ਕੀਤਾ ਐਲਾਨ

ਹੁਣ ਸਕੂਲਾਂ ’ਚ ਮਿਲੇਗੀ ਸੈਕਸ ਐਜੂਕੇਸ਼ਨ, ਕੇਂਦਰ ਸਰਕਾਰ ਨੇ ਕੀਤਾ ਐਲਾਨ

Published on

----------- Advertisement -----------

ਦੇਸ਼ ਵਿੱਚ ਸੈਕਸ ਐਜੂਕੇਸ਼ਨ (ਜਿਨਸੀ ਸਿੱਖਿਆ) ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਝਿਜਕ ਹੁਣ ਖ਼ਤਮ ਹੋਣ ਦੀ ਕਗਾਰ ‘ਤੇ ਹੈ। ਇਸ ਦਾ ਕਾਰਨ ਇਹ ਹੈ ਕਿ ਸਰਕਾਰ ਨੇ ਸੈਕਸ ਐਜੂਕੇਸ਼ਨ ਨੂੰ ਸਕੂਲੀ ਪਾਠਕ੍ਰਮ ਦਾ ਹਿੱਸਾ ਬਣਾਉਣ ਦੀ ਤਿਆਰੀ ਕਰ ਲਈ ਹੈ।

ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਦੱਸਿਆ ਹੈ ਕਿ ਦੇਸ਼ ਭਰ ਦੇ ਸਕੂਲਾਂ ਵਿੱਚ ਸੈਕਸ ਐਜੂਕੇਸ਼ਨ ਸ਼ੁਰੂ ਕਰਨ ਦੀ ਤਿਆਰੀ ਹੈ ਅਤੇ ਕੋਰਟ ਦੀ ਮਨਜ਼ੂਰੀ ਤੋਂ ਬਾਅਦ ਇਸ ਨੂੰ ਲਾਗੂ ਕੀਤਾ ਜਾਵੇਗਾ। ਐਡੀਸ਼ਨਲ ਸਾਲੀਸੀਟਰ ਜਨਰਲ ਐਸ਼ਵਰਿਆ ਭਾਟੀ ਨੇ ਜਸਟਿਸ ਬੀ.ਵੀ. ਨਾਗਰਤਨਾ ਅਤੇ ਆਰ. ਮਹਾਦੇਵਨ ਦੇ ਬੈਂਚ ਦੇ ਸਾਹਮਣੇ ਇਹ ਗੱਲ ਰੱਖੀ।

ਸੁਪਰੀਮ ਕੋਰਟ ’ਚ ਹੋਈ ਸੁਣਵਾਈ

ਦਰਅਸਲ, ਸੁਪਰੀਮ ਕੋਰਟ ਨੇ ਸੋਮਵਾਰ ਨੂੰ ਨਾਬਾਲਗਾਂ (ਕਿਸ਼ੋਰਾਂ) ਦੇ ਆਪਸੀ ਸਹਿਮਤੀ ਵਾਲੇ ਪ੍ਰੇਮ ਸਬੰਧਾਂ ਨਾਲ ਜੁੜੇ ਮਾਮਲਿਆਂ ਵਿੱਚ ਪੋਕਸੋ (POCSO) ਕਾਨੂੰਨ ਦੀ ਦੁਰਵਰਤੋਂ ‘ਤੇ ਚਿੰਤਾ ਪ੍ਰਗਟਾਈ। ਸੁਪਰੀਮ ਕੋਰਟ ਨੇ ਕਿਹਾ ਕਿ ਕਈ ਮਾਮਲਿਆਂ ਵਿੱਚ 16 ਤੋਂ 18 ਸਾਲ ਦੀ ਉਮਰ ਦੇ ਕਿਸ਼ੋਰ ਸਬੰਧ ਬਣਾ ਕੇ ਘਰ ਛੱਡ ਦਿੰਦੇ ਹਨ ਅਤੇ ਮਾਪੇ ਝੂਠੀ ਇੱਜ਼ਤ ਦੇ ਨਾਂ ‘ਤੇ ਅਪਰਾਧਿਕ ਕਾਰਵਾਈ ਸ਼ੁਰੂ ਕਰਵਾ ਦਿੰਦੇ ਹਨ।

ਕੇਂਦਰ ਸਰਕਾਰ ਨੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੇ ਐਡੀਸ਼ਨਲ ਸੈਕਟਰੀ ਦੀ ਪ੍ਰਧਾਨਗੀ ਹੇਠ 26 ਮੈਂਬਰਾਂ ਵਾਲੇ ਇੱਕ ਪੈਨਲ ਦਾ ਗਠਨ ਕੀਤਾ ਸੀ, ਜਿਸ ਨੇ ਪੋਕਸੋ ਐਕਟ ਦੇ ਸੰਦਰਭ ਵਿੱਚ ਆਪਸੀ ਸਹਿਮਤੀ ਨਾਲ ਸਰੀਰਕ ਸਬੰਧ ਬਣਾਉਣ ਵਾਲੇ ਨਾਬਾਲਗਾਂ ਦੀ ਨਿੱਜਤਾ ਦੇ ਅਧਿਕਾਰ ਨਾਲ ਜੁੜੇ ਮੁੱਦਿਆਂ ਦੀ ਜਾਂਚ ਕਰਨੀ ਸੀ।

ਪੈਨਲ ਨੇ ਦਿੱਤਾ ਸੁਝਾਅ

ਪੈਨਲ ਨੇ ਆਪਣੀ ਰਿਪੋਰਟ ’ਚ ਸੁਝਾਅ ਦਿੱਤਾ ਕਿ ਸਕੂਲਾਂ ਦੇ ਪਾਠਕ੍ਰਮ ਵਿੱਚ ਵਿਆਪਕ ਜਿਨਸੀ ਸਿੱਖਿਆ (ਸੈਕਸ ਐਜੂਕੇਸ਼ਨ) ਅਤੇ ਬੱਚਿਆਂ ਦੇ ਜਿਨਸੀ ਸ਼ੋਸ਼ਣ ਵਰਗੇ ਵਿਸ਼ੇ ਸ਼ਾਮਲ ਕੀਤੇ ਜਾਣ। ਪੈਨਲ ਨੇ ਇਹ ਵੀ ਸਿਫ਼ਾਰਸ਼ ਕੀਤੀ ਹੈ ਕਿ NCERT ਇਸ ਦਾ ਪਾਠਕ੍ਰਮ ਤਿਆਰ ਕਰੇ। ਸੈਕਸ ਐਜੂਕੇਸ਼ਨ ਨੂੰ ਨਵੀਂ ਸਿੱਖਿਆ ਨੀਤੀ (NEP) 2020 ਦੇ ਅਨੁਕੂਲ ਲਾਗੂ ਕਰਨ ਲਈ ਕਿਹਾ ਗਿਆ ਹੈ।

ਰਿਪੋਰਟ ’ਚ ਕਿਹਾ ਗਿਆ ਹੈ ਕਿ ਪ੍ਰਾਇਮਰੀ ਸਕੂਲ ਦੇ ਪੱਧਰ ਤੋਂ ਹੀ ਇਨ੍ਹਾਂ ਵਿਸ਼ਿਆਂ ਲਈ ਇੱਕ ਮਾਹਰ ਅਧਿਆਪਕ ਦੀ ਨਿਯੁਕਤੀ ਕੀਤੀ ਜਾਣੀ ਚਾਹੀਦੀ ਹੈ ਅਤੇ ਹਫ਼ਤੇ ਵਿੱਚ ਦੋ ਵਾਰ 20 ਮਿੰਟ ਲਈ ਇਨ੍ਹਾਂ ਵਿਸ਼ਿਆਂ ਦੀ ਕਲਾਸ ਲਾਜ਼ਮੀ ਤੌਰ ‘ਤੇ ਹੋਣੀ ਚਾਹੀਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...