September 30, 2026, 3:41 pm
----------- Advertisement -----------
HomeNewsBreaking Newsਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

Published on

----------- Advertisement -----------

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ ਐਕਸ਼ਨ ਲਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰ ਮਿੱਠੂ ਸਿੰਘ ਕਾਨੇਕੇ ਅਤੇ ਜਸਵੰਤ ਸਿੰਘ ਪੁੜੈਣ ਨੂੰ ਤਲਬ ਕੀਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਦੇ ਤਹਿਤ ਦੋਨਾਂ ਮੈਂਬਰਾਂ ‘ਤੇ ਇਹ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ।

ਪੱਤਰ ‘ਚ ਲਿਖਿਆ ਗਿਆ ਹੈ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਨੁਮਾਇੰਦੇ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਦੀ ਇਹ ਮੁੱਢਲੀ ਜ਼ਿੰਮੇਵਾਰੀ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ਾਂ ਦੀ ਪਾਲਣਾ ਕਰਨ ਤੇ ਉਸ ਉੱਤੇ ਪਹਿਰਾ ਦੇਣ ਪਰੰਤੂ ਇਨ੍ਹਾਂ ਨੇ ਮਨਮਰਜ਼ੀ ਕਰਦਿਆਂ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਵੱਡੀ ਅਵੱਗਿਆ ਕੀਤੀ ਹੈ।

ਇਸ ਲਈ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਸਪੱਸ਼ਟੀਕਰਨ ਦੇਣ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਨਾਲ ਹੀ ਆਦੇਸ਼ ਦਿੱਤਾ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਤੱਕ ਇਹ ਦੋਵੇਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਿਸੇ ਵੀ ਇਕੱਤਰਤਾ ਵਿੱਚ ਹਿੱਸਾ ਨਹੀਂ ਲੈ ਸਕਦੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...

‘ਵਾਰਿਸ ਪੰਜਾਬ ਦੇ’ ਦੀ ਪਾਰਟੀ ਰਜਿਸਟ੍ਰੇਸ਼ਨ ’ਤੇ ECI ਨੇ ਉਠਾਏ ਸਵਾਲ

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸੀ...

ਅਮਿਤ ਸ਼ਾਹ ਦੇ ਪੰਜਾਬ ਆਉਣ ਤੋਂ ਪਹਿਲਾਂ ਵੱਡੀ ਖਬਰ! ਦੇਵੀ ਤਲਾਬ ਮੰਦਿਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਵਿੱਚ ਰੈਲੀ ਤੋਂ ਪਹਿਲਾਂ ਬੰਬ ਦੀ ਧਮਕੀ...