April 21, 2026, 1:50 pm
----------- Advertisement -----------
HomeNewsBreaking News10 ਫਰਵਰੀ ਨੂੰ 2 ਵੱਡੇ ਫੈਸਲਿਆਂ ਲਈ SGPC ਨੇ ਸੱਦ ਲਈ ਅਹਿਮ...

10 ਫਰਵਰੀ ਨੂੰ 2 ਵੱਡੇ ਫੈਸਲਿਆਂ ਲਈ SGPC ਨੇ ਸੱਦ ਲਈ ਅਹਿਮ ਮੀਟਿੰਗ !

Published on

----------- Advertisement -----------

11 ਫਰਵਰੀ ਨੂੰ ਅਕਾਲੀ ਦਲ ਵਿੱਚ ਭਰਤੀ ਮੁਹਿੰਮ ਦੀ ਨਿਗਰਾਨੀ ਲਈ ਬਣੀ 7 ਮੈਂਬਰੀ ਕਮੇਟੀ ਦੀ ਦੂਜੀ ਅਹਿਮ ਮੀਟਿੰਗ ਹੋਣੀ ਹੈ। ਪਰ ਇਸ ਤੋਂ ਪਹਿਲਾਂ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ 10 ਫਰਵਰੀ ਨੂੰ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ ਸੱਦ ਲਈ ਹੈ । ਦੱਸਿਆ ਗਿਆ ਹੈ ਕਿ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ SGPC ਦੀਆਂ ਜਨਰਲ ਚੋਣਾਂ ਲਈ ਬਣੀਆਂ ਜਾਲੀ ਵੋਟਾਂ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ,ਟ੍ਰਸਟ ਵਿਭਾਗ ਅਤੇ ਸ਼੍ਰੋਮਣੀ ਕਮੇਟੀ ਨਾਲ ਸੰਬੰਧਿਤ ਜਰੂਰੀ ਮਸਲੇ ਵਿਚਾਰੇ ਜਾਣਗੇ। ਪਰ ਇਸ ਮੀਟਿੰਗ ਵਿੱਚ ਗਿਆਨੀ ਹਰਪ੍ਰੀਤ ਸਿੰਘ ਅਤੇ ਹੋਰ ਮੁੱਦਿਆਂ ‘ਤੇ ਵੀ ਵਿਚਾਰ ਹੋ ਸਕਦਾ ਹੈ ।

ਗਿਆਨੀ ਹਰਪ੍ਰੀਤ ਸਿੰਘ ਦੇ ਸਾਂਢੂ ਵੱਲੋਂ ਕੀਤੀ ਗਈ ਸ਼ਿਕਾਇਤ ‘ਤੇ ਜਾਂਚ ਲਈ ਬਣਾਈ ਗਈ ਕਮੇਟੀ ਨੂੰ ਮੁੜ ਤੋਂ ਹੋਰ ਸਮਾਂ ਦਿੱਤਾ ਗਿਆ ਸੀ । ਸੂਤਰਾਂ ਦੇ ਮੁਤਾਬਿਕ ਅਕਾਲੀ ਦਲ ਵੱਲੋਂ ਗਿਆਨੀ ਹਰਪ੍ਰੀਤ ਸਿੰਘ ‘ਤੇ ਫੈਸਲਾ ਜਲਦ ਕਰਨ ਦਾ ਦਬਾਅ ਪਾਇਆ ਜਾ ਰਿਹਾ ਹੈ ਜਦਕਿ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਇਸ ਨੂੰ ਲੈ ਕੇ ਤਿਆਰ ਨਹੀਂ ਹਨ ।

ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੀ ਇਹ ਕਹਿ ਚੁੱਕੇ ਹਨ ਕਿ ਸ੍ਰੀ ਅਕਾਲ ਤਖਤ ਨੂੰ ਹੀ ਜਥੇਦਾਰ ਸਬੰਧੀ ਜਾਂਚ ਦਾ ਅਧਿਕਾਰ ਹੈ। ਸਿਰਫ਼ ਇੰਨਾਂ ਹੀ ਨਹੀਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਸੀ ਕਿ ਜਦੋਂ ਗਿਆਨੀ ਹਰਪ੍ਰੀਤ ਸਿੰਘ ਪੰਜ ਪਿਆਰਿਆਂ ਦੇ ਸਾਹਮਣੇ ਖੜੇ ਹੋ ਕੇ ਸਪੱਸ਼ਟੀਕਰਨ ਦੇ ਚੁੱਕੇ ਹਨ ਤਾਂ ਕਮੇਟੀ ਦੀ ਜ਼ਰੂਰਤ ਨਹੀਂ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...