September 18, 2026, 10:36 pm
----------- Advertisement -----------
HomeNewsLatest Newsਮਲੋਟ ਨੇੜਲੇ ਪਿੰਡ ਈਨਾ ਖੇੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ...

ਮਲੋਟ ਨੇੜਲੇ ਪਿੰਡ ਈਨਾ ਖੇੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸਖ਼ਤ ਨਿੰਦਾ

Published on

----------- Advertisement -----------

ਅੰਮ੍ਰਿਤਸਰ, 29 ਦਸੰਬਰ 2021 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਨੌਜਵਾਨ ਵੱਲੋਂ ਮਲੋਟ ਨੇੜਲੇ ਪਿੰਡ ਈਨਾ ਖੇੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਗੁਰਦੁਆਰਾ ਸਾਹਿਬ ਤੋਂ ਚੁੱਕ ਕੇ ਕੀਤੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਅਤੀ ਨਿੰਦਣਯੋਗ ਹਨ। ਉਨ੍ਹਾਂ ਪੰਜਾਬ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸੂਬੇ ਅੰਦਰ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਅਤੇ ਸਰਕਾਰ ਖ਼ਾਮੋਸ਼ ਬੈਠੀ ਹੋਈ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਵੀ ਸੁਚੇਤ ਰੂਪ ਵਿਚ ਸੇਵਾ ਸੰਭਾਲ ਯਕੀਨੀ ਬਣਾਉਣ ਲਈ ਅਪੀਲ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਅੰਦਰ ਹਰ ਸਮੇਂ ਸੇਵਾਦਾਰ ਦਾ ਹੋਣਾ ਲਾਜ਼ਮੀ ਕੀਤਾ ਜਾਵੇ। ਇਸ ਲਈ ਸੰਗਤਾਂ ਵੀ ਗੁਰਦੁਆਰਾ ਸਾਹਿਬਾਨ ਅੰਦਰ ਪਹਿਰੇਦਾਰੀ ਲਈ ਸਹਿਯੋਗ ਕਰਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਵਾਪਰੀ ਇਸ ਘਟਨਾ ਦੀ ਤਹਿ ਤੱਕ ਜਾ ਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਤਾਂ ਜੋ ਅੱਗੇ ਤੋਂ ਕੋਈ ਸ਼ਰਾਰਤੀ ਅਨਸਰ ਇਸ ਤਰ੍ਹਾਂ ਦੀ ਘਟਨਾ ਨੂੰ ਅੰਜ਼ਾਮ ਨਾ ਦੇ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...