November 11, 2026, 3:30 pm
----------- Advertisement -----------
HomeNewsBreaking Newsਸਿੱਖ ਭਰਾਵਾਂ ‘ਤੇ ਹਮਲੇ ਦਾ SGPC ਨੇ ਲਿਆ ਨੋਟਿਸ, CM ਨੂੰ ਲਿਖੀ...

ਸਿੱਖ ਭਰਾਵਾਂ ‘ਤੇ ਹਮਲੇ ਦਾ SGPC ਨੇ ਲਿਆ ਨੋਟਿਸ, CM ਨੂੰ ਲਿਖੀ ਚਿੱਠੀ

Published on

----------- Advertisement -----------

ਉਤਰਾਖੰਡ ਦੇ ਰਿਸ਼ੀਕੇਸ਼ ਵਿਖੇ ਸਿੱਖ ਭਰਾਵਾਂ ਦੀ ਹੋਈ ਕੁੱਟਮਾਰ ਦਾ SGPC ਨੇ ਨੋਟਿਸ ਲਿਆ ਹੈ। ਉਨ੍ਹਾਂ ਨੇ ਇਸ ਹਮਲੇ ਦੀ ਨਿੰਦਾ ਕੀਤੀ ਹੈ। SGPC ਪ੍ਰਧਾਨ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਮਾਮੂਲੀ ਵਿਵਾਦ ਨੂੰ ਲੈ ਕੇ ਭੜਕੀ ਭੀੜ ਵੱਲੋਂ ਸਿੱਖਾਂ ਭਰਾਵਾਂ ਦੀ ਦਸਤਾਰ ਤੇ ਕੇਸਾਂ ਨੂੰ ਨਿਸ਼ਾਨਾ ਬਣਾ ਕੇ ਹਮਲਾ ਕਰਨਾ ਦੇਸ਼ ਦੀ ਜਮਹੂਰੀਅਤ ਲਈ ਬੇਹੱਦ ਸ਼ਰਮਾਨਕ ਹੈ। ਉਨ੍ਹਾਂ ਨੇ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। SGPC ਪ੍ਰਧਾਨ ਨੇ ਕਿਹਾ ਕਿ ਇਹ ਕੋਈ ਪਾਰਕਿੰਗ ਦਾ ਵਿਵਾਦ ਨਜ਼ਰ ਨਹੀਂ ਆ ਰਿਹਾ। ਅਸੀਂ ਉੱਤਰਾਖੰਡ ਸਰਕਾਰ ਨੂੰ ਦੋਸ਼ੀਆਂ ਦੀ ਪਛਾਣ ਕਰਨ ਤੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਅਪੀਲ ਕਰਦੇ ਹਾਂ। ਉਨ੍ਹਾਂ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਨੂੰ ਪੁਸ਼ਕਰ ਧਾਮੀ ਨੂੰ ਚਿੱਠੀ ਲਿਖੀ ਹੈ ਜਿਸ ਵਿਚ ਉਨ੍ਹਾਂ ਨੇ ਦੋਸ਼ੀਆਂ ਖਿਲਾਫ ਜਲਦ ਤੇ ਸਖਤ ਕਾਰਵਾਈ ਕਰਨ ਲਈ ਕਿਹਾ ਹੈ। ਇੰਨਾ ਹੀ ਨਹੀਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਸਿੱਖ ਭਰਾਵਾਂ ‘ਤੇ ਹੋਏ ਹਮਲੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਭਰਾਵਾਂ ‘ਤੇ ਹੋਇਆ ਹਮਲਾ ਬਹੁਤ ਹੀ ਚਿੰਤਾਜਨਕ ਹੈ। ਪੱਗ ਤੇ ਵਾਲਾਂ ਦੀ ਬੇਅਦਬੀ ਮਾਣ-ਸਨਮਾਨ ਦੀ ਉਲੰਘਣਾ ਹੈ। ਸਰਕਾਰ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕਰੇ ਤੇ ਸੂਬੇ ਵਿਚ ਸਿੱਖ ਭਾਈਚਾਰੇ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਰਾਸ਼ਟਰੀ ਏਕਤਾ ਨੂੰ ਨੁਕਸਾਨ ਪਹੁੰਚਾ ਸਕਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...