November 16, 2026, 6:19 pm
----------- Advertisement -----------
HomeNewsBreaking Newsਪੰਜਾਬ ਵਾਸੀਆਂ ਲਈ ਇਤਿਹਾਸਕ ਦਿਨ, ਮੁੱਖ ਮੰਤਰੀ ਕਰਨਗੇ ਸ਼ਾਹਪੁਰ ਕੰਢੀ ਡੈਮ ਪ੍ਰੋਜੈਕਟ...

ਪੰਜਾਬ ਵਾਸੀਆਂ ਲਈ ਇਤਿਹਾਸਕ ਦਿਨ, ਮੁੱਖ ਮੰਤਰੀ ਕਰਨਗੇ ਸ਼ਾਹਪੁਰ ਕੰਢੀ ਡੈਮ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ

Published on

----------- Advertisement -----------

ਸ਼ਾਹਪੁਰ ਕੰਢੀ ਡੈਮ ਪੰਜਾਬ ਲਈ ਖਾਸ ਕਰਕੇ ਮਾਝੇ ਦੀ Lifeline ਸਾਬਤ ਹੋਵੇਗਾ।ਪੰਜਾਬ ਵਰਗੇ ਖੇਤੀ ਪ੍ਰਧਾਨ ਸੂਬੇ ਨੂੰ ਸਭ ਤੋਂ ਵੱਧ ਫਾਇਦਾ ਹੋਵੇਗਾ।ਇਸ ਡੈਮ ਨਾਲ ਜਿੱਥੇ ਬਿਜਲੀ ਦਾ ਉਤਪਾਦਨ ਵਧੇਗਾ, ਉਥੇ ਸਿੰਚਾਈ ਦੀ ਸਹੂਲਤ ਵੀ ਮਿਲੇਗੀ। ਇਸ ਪ੍ਰਾਜੈਕਟ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਵੀ ਹਾਸਲ ਹੋਵੇਗਾ।ਇਹ ਡੈਮ ਜਿੱਥੇ ਲੱਖਾਂ ਘਰਾਂ ਨੂੰ ਰੌਸ਼ਨ ਕਰੇਗਾ, ਉਥੇ ਲੱਖਾਂ ਲੋਕਾਂ ਦੀਆਂ ਜ਼ਿੰਦਗੀਆਂ ਵੀ ਰੁਸ਼ਨਾਏਗਾ। ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਦੀ ਕੀਮਤ 3394.49 ਕਰੋੜ ਰੁਪਏ ਹੈ। 80 ਫ਼ੀਸਦੀ ਯੋਗਦਾਨ ਇਕੱਲਾ ਪੰਜਾਬ ਪਾ ਰਿਹਾ ਹੈ। ਪੰਜਾਬ ਵੱਲੋਂ 2694.02 ਕਰੋੜ ਰੁਪਏ ਖਰਚੇ ਜਾ ਰਹੇ ਹਨ।

ਕੇਂਦਰ ਸਿਰਫ 20 ਫ਼ੀਸਦੀ ਯੋਗਦਾਨ ਪਾ ਰਿਹਾ ਹੈ। ਡੈਮ ਲਈ 700.45 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਜਾ ਰਹੀ ਹੈ। ਸ਼ਾਹਪੁਰ ਕੰਢੀ ਪ੍ਰਾਜੈਕਟ ਲਈ 3171.72 ਏਕੜ ਜ਼ਮੀਨ ਐਕੁਵਾਇਰ ਕੀਤੀ। ਪੰਜਾਬ ਦੀ 1643.77 ਏਕੜ ਜ਼ਮੀਨ ਐਕੁਵਾਇਰ ਹੋਈ ਹੈ ਜਦਕਿ ਜੰਮੂ ਕਸ਼ਮੀਰ ਦੀ 1527.95 ਏਕੜ ਜ਼ਮੀਨ ਐਕੁਵਾਇਰ ਹੋਈ ਹੈ। ਪੰਜਾਬ ਦੇ 5000 ਹੈਕਟੇਅਰ ਵਿੱਚ ਸਿੰਚਾਈ ਸਹੂਲਤ ਹੋਵੇਗੀ। ਮਾਝੇ ਇਲਾਕੇ ਦੇ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਦੇ ਖੇਤਾਂ ਵਿੱਚ ਪਾਣੀ ਪਹੁੰਚੇਗਾ।

ਗੁਆਂਢੀ ਸੂਬੇ ਜੰਮੂ ਕਸ਼ਮੀਰ ਦੇ 32 ਹਜ਼ਾਰ 173 ਹੈਕਟੇਅਰ ਰਕਬੇ ਨੂੰ ਸਿੰਚਾਈ ਸਹੂਲਤ ਮਿਲੇਗੀ। 206 ਮੈਗਾਵਾਟ ਦੇ ਦੋ ਪਾਵਰ ਹਾਊਸ ਬਣਾਏ ਜਾ ਰਹੇ ਹਨ। ਇਨ੍ਹਾਂ ਦਾ 75 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਇਹ ਕਾਰਜ ਮਾਰਚ, 2026 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਬਿਜਲੀ ਦਾ ਉਤਪਾਦਨ ਸ਼ੁਰੂ ਹੋਵੇਗਾ।

ਸ਼ਾਹਪੁਰਕੰਡੀ ਡੈਮ ਪ੍ਰੋਜੈਕਟ ਦੇ ਨਿਰਮਾਣ ਤੋਂ ਪਹਿਲਾਂ, ਰਣਜੀਤ ਸਾਗਰ ਡੈਮ ਪਾਵਰ ਹਾਊਸ ਸਵੇਰ ਅਤੇ ਸ਼ਾਮ ਦੇ Peak Demand ਦੌਰਾਨ 600 ਮੈਗਾਵਾਟ ਦੀ ਪੂਰੀ ਸਮਰੱਥਾ ‘ਤੇ ਕੰਮ ਕਰਨ ਦੇ ਯੋਗ ਨਹੀਂ ਸੀ ਕਿਉਂਕਿ Downstream Storage Reservoir ਦੀ ਅਣਹੋਂਦ ਕਾਰਨ ਇਹ ਪਾਣੀ ਪਾਕਿਸਤਾਨ ਵੱਲ ਵਹਿ ਜਾਂਦਾ ਸੀ।ਡੈਮ ਦੇ ਚਾਲੂ ਹੋਣ ਨਾਲ ਰਣਜੀਤ ਸਾਗਰ ਪਾਵਰ ਹਾਊਸ ਨੇ Peak Demand ਨੂੰ ਪੂਰਾ ਕਰਦੇ ਹੋਏ 600 ਮੈਗਾਵਾਟ ਦੀ ਪੂਰੀ ਸਮਰੱਥਾ ‘ਤੇ ਬਿਜਲੀ ਪੈਦਾ ਕਰਨਾ ਸ਼ੁਰੂ ਕਰ ਦਿੱਤਾ ਹੈ।

ਇਹ ਡੈਮ ਪਾਵਰ ਹਾਊਸਾਂ ਤੋਂ 206 ਮੈਗਾਵਾਟ ਦੀ ਵਾਧੂ ਬਿਜਲੀ ਪੈਦਾ ਕਰਨ ਵਿੱਚ ਹੋਰ ਮਦਦ ਕਰੇਗਾ ਜੋ ਮਾਰਚ 2026 ਤੱਕ ਪੂਰਾ ਹੋ ਜਾਵੇਗਾ। ਇਸ ਡੈਮ ਨਾਲ ਤਿੰਨ ਨਵੀਆਂ ਨਹਿਰਾਂ ਦੇ ਨਿਰਮਾਣ ਦਾ ਕੰਮ ਵੀ ਅੰਤਿਮ ਪੜਾਅ ‘ਤੇ ਹੈ। ਹਪੁਰਕੰਡੀ ਡੈਮ ਦੇ ਉੱਪਰਲੇ ਪਾਸੇ ਇੱਕ ਝੀਲ ਬਣਾਈ ਗਈ ਹੈ, ਜਿਸ ਨੂੰ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਦੇ ਸਭ ਤੋਂ ਵੱਡੇ ਸੈਲਾਨੀ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਇਹ ਡੈਮ ਉੱਤਰੀ ਭਾਰਤ ਵਿੱਚ ਪੰਜਾਬ ਨੂੰ Water Sports ਦੀ ਹੱਬ ਬਣਾਉਣ ਵਿੱਚ ਸਹਾਈ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...