November 8, 2026, 1:51 pm
----------- Advertisement -----------
HomeNewsBreaking Newsਸ਼੍ਰੋਮਣੀ ਅਕਾਲੀ ਦਲ ਨੇ ‘ਵਾਰਿਸ ਪੰਜਾਬ ਦੇ’ ਦੀ ਵੀਡੀਓ ਕਲਿੱਪ ਜਾਰੀ ਕਰਕੇ...

ਸ਼੍ਰੋਮਣੀ ਅਕਾਲੀ ਦਲ ਨੇ ‘ਵਾਰਿਸ ਪੰਜਾਬ ਦੇ’ ਦੀ ਵੀਡੀਓ ਕਲਿੱਪ ਜਾਰੀ ਕਰਕੇ ਲਾਏ ਇਲਜ਼ਾਮ

Published on

----------- Advertisement -----------

ਰੱਖੜ ਪੁੰਨਿਆ ਮੇਲੇ ਦੌਰਾਨ ਬਾਬਾ ਬਕਾਲਾ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸਟੇਜ ਤੋਂ ਇੱਕ ਬੁਲਾਰੇ ਵੱਲੋਂ ਦਿੱਤੇ ਗਏ ਕਥਿਤ ਬਿਆਨ ਦੀ ਵੀਡੀਓ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਪੰਥਕ ਧਿਰਾਂ ’ਤੇ ਨਿਸ਼ਾਨਾ ਸੇਧਣ ਲਈ ਵੱਡਾ ਹਥਿਆਰ ਦੇ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਲਜ਼ਾਮ ਲਾਇਆ ਹੈ ਕਿ ਇਨ੍ਹਾਂ ਪੰਥਕ ਸਮੂਹਾਂ ਦਾ ਮੁੱਖ ਮਕਸਦ ਚੋਣਾਂ ਜਿੱਤਣਾ ਨਹੀਂ, ਸਗੋਂ ਸੋਸ਼ਲ ਇੰਜੀਨੀਅਰਿੰਗ ਰਾਹੀਂ ਅਕਾਲੀ ਦਲ ਦੇ ਪਰੰਪਰਾਗਤ ਪੰਥਕ ਵੋਟ ਬੈਂਕ ਨੂੰ ਖੋਰਾ ਲਾਉਣਾ ਹੈ।

ਇੱਕ ਸੋਸ਼ਲ ਮੀਡੀਆ ਹੈਂਡਲ ਰਾਹੀਂ ਵਾਇਰਲ ਕੀਤੀ ਗਈ ਵੀਡੀਓ ਕਲਿੱਪ ਵਿੱਚ ਇੱਕ ਵਿਅਕਤੀ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਹੋਰ ਆਗੂਆਂ ਨਾਲ ਸਟੇਜ ਸਾਂਝੀ ਕਰਦਿਆਂ ‘ਵਾਰਿਸ ਪੰਜਾਬ ਦੇ’ (WPD) ਵੱਲੋਂ ਲਗਾਏ ਪੰਡਾਲ ’ਚ ਸੰਗਤ ਨੂੰ ਸੰਬੋਧਨ ਕਰ ਰਿਹਾ ਸੀ। ਅਕਾਲੀ ਦਲ ਦਾ ਦਾਅਵਾ ਹੈ ਕਿ ਇਹ ਪੰਥਕ ਧਿਰਾਂ ਸ਼੍ਰੋਮਣੀ ਅਕਾਲੀ ਦਲ ਦੇ ਵੋਟ ਬੈਂਕ ਨੂੰ ਨੁਕਸਾਨ ਪਹੁੰਚਾਉਣ ਲਈ ਹੀ ਬਣਾਈਆਂ ਗਈਆਂ ਹਨ।

ਦੂਜੇ ਪਾਸੇ, ‘ਵਾਰਿਸ ਪੰਜਾਬ ਦੇ’ ਨੇ ਇਨ੍ਹਾਂ ਇਲਜ਼ਾਮਾਂ ’ਤੇ ਤੁਰੰਤ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ’ਤੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੇ ਦੋਸ਼ ਲਾਏ ਹਨ। ਧਿਰ ਵੱਲੋਂ ਜਾਰੀ ਬਿਆਨ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਵੀਡੀਓ ਕਲਿੱਪ ਪੰਥਕ ਵਿਦਵਾਨ ਬਲਜੀਤ ਸਿੰਘ ਖ਼ਾਲਸਾ ਦੇ ਜਨਤਕ ਸੰਬੋਧਨ ਦਾ ਹਿੱਸਾ ਹੈ। ਉਨ੍ਹਾਂ ਦੱਸਿਆ ਕਿ ਖ਼ਾਲਸਾ ਨੇ ਆਪਣੀ ਕਿਤਾਬ ‘ਦ ਸਟੋਰੀ ਆਫ਼ ਬਾਦਲ ਫੈਮਿਲੀਜ਼ ਬਿਟ੍ਰੇਅਲਜ਼’ ਦੇ ਰਿਲੀਜ਼ ਸਮਾਗਮ ਦੌਰਾਨ 1997 ਦੀ ਸਰਕਾਰ ਦਾ ਇਤਿਹਾਸਕ ਹਵਾਲਾ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਉਸ ਸਮੇਂ ਬਾਦਲ ਸਰਕਾਰ ਦੇ ਕਥਿਤ ਜਬਰ ਤੋਂ ਤੰਗ ਆ ਕੇ ਜਸਵੰਤ ਸਿੰਘ ਖਾਲੜਾ ਦੇ ਸਾਥੀ ਅਤੇ ਪੰਥਕ ਵਿਦਵਾਨ ਗੁਰਬਚਨ ਸਿੰਘ ਪੰਜਾਬ ਨੇ ਇੱਥੋਂ ਤੱਕ ਆਖ ਦਿੱਤਾ ਸੀ ਕਿ ਜੇਕਰ ਬਾਦਲਾਂ ਨੂੰ ਹਰਾਉਣ ਲਈ ‘ਕਾਲੇ ਚੋਰ’ ਨੂੰ ਵੀ ਵੋਟ ਪਾਉਣੀ ਪਵੇ ਤਾਂ ਪਾਉਣੀ ਚਾਹੀਦੀ ਹੈ, ਤਾਂ ਜੋ ਸਿੱਖੀ ਨੂੰ ਬਚਾਇਆ ਜਾ ਸਕੇ। ‘ਵਾਰਿਸ ਪੰਜਾਬ ਦੇ’ ਦਾ ਦੋਸ਼ ਹੈ ਕਿ ਪੂਰੀ ਗੱਲਬਾਤ ਦਿਖਾਉਣ ਦੀ ਬਜਾਏ ਵੀਡੀਓ ਦਾ ਸਿਰਫ਼ ਇੱਕ ਹਿੱਸਾ ਹੀ ਗਲਤ ਸੰਦਰਭ ਵਿੱਚ ਪੇਸ਼ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲਗਾਤਾਰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਮੂਹ ’ਤੇ ਸ਼ਬਦੀ ਹਮਲੇ ਕਰਦੇ ਰਹੇ ਹਨ ਅਤੇ ਇਸ ਨੂੰ ‘ਵਾਈਰਸ ਪੰਜਾਬ ਦੇ’ ਕਰਾਰ ਦਿੰਦੇ ਆਏ ਹਨ। ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਦੀਆਂ ਕਾਨਫਰੰਸਾਂ ਦੌਰਾਨ ਪੰਥਕ ਵੋਟਾਂ ਲਈ ਚੱਲ ਰਹੀ ਸਿਆਸੀ ਜੰਗ ਸਾਫ਼ ਨਜ਼ਰ ਆਈ, ਜਿੱਥੇ ‘ਵਾਰਿਸ ਪੰਜਾਬ ਦੇ’ ਨੇ ਨਸ਼ਿਆਂ ਦੇ ਮੁੁੱਦੇ ਅਤੇ ਬੇਅਦਬੀ ਕਾਂਡਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਤਿੱਖੇ ਨਿਸ਼ਾਨੇ ’ਤੇ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...