November 12, 2026, 2:52 am
----------- Advertisement -----------
HomeNewsਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਬੰਦੀ ਸਿੰਘਾਂ...

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ

Published on

----------- Advertisement -----------

ਚੰਡੀਗੜ੍ਹ /ਐੱਸ.ਏ.ਐੱਸ ਨਗਰ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਬੀਤੇ ਵੀਰਵਾਰ ਪਾਰਟੀ ਦੇ ਸੀਨੀਅਰ ਲੀਡਰਾਂ ਦੇ ਇੱਕ ਵਫ਼ਦ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਪੰਥ ਅਤੇ ਪੰਜਾਬ ਦੀਆਂ ਚਿਰੋਕਣੀਆਂ ਅਹਿਮ ਮੰਗਾਂ ਨੂੰ ਲੈ ਕੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਸ ਦੌਰਾਨ ਪਾਰਟੀ ਵੱਲੋਂ ਸੌਂਪੇ ਗਏ ਮੰਗ ਪੱਤਰ `ਤੇ ਅਮਿਤ ਸ਼ਾਹ ਨੇ ਪਾਰਟੀ ਦੇ ਵਫ਼ਦ ਨੂੰ ਮੰਗਾਂ ਮੰਨਣ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ ਭਾਜਪਾ ਦੇ ਸੀਨੀਅਰ ਲੀਡਰ ਅਤੇ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਵੀ ਮੌਜੂਦ ਸਨ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਮੀਟਿੰਗ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਗ੍ਰਹਿ ਮੰਤਰੀ ਨਾਲ ਕੀਤੀ ਗਈ ਮੁਲਾਕਾਤ ਦੌਰਾਨ ਉਚੇਚੇ ਤੌਰ ਤੇ ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਗਿਆ। ਪਾਰਟੀ ਨੇ ਕੁੱਲ 20 ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਸੂਚੀ ਕੇਂਦਰੀ ਗ੍ਰਹਿ ਮੰਤਰੀ ਨੂੰ ਸੌਂਪੀ ਹੈ। ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕਾਨੂੰਨ ਦੇ ਦਾਇਰੇ ਵਿੱਚ ਰਹਿੰਦਿਆਂ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਤੋਂ ਇਲਾਵਾ ਪਾਰਟੀ ਵੱਲੋਂ ਪੰਜਾਬ ਦੇ ਕਿਸਾਨਾਂ ਅਤੇ ਖੇਤ ਮਜਦੂਰਾਂ ਦੇ ਕਰਜ਼ਾ ਮੁਆਫ਼ੀ ਅਤੇ ਆਰਥਕ ਪੈਕੇਜ ਆਦਿ ਦੇਣ ਦੀ ਵੀ ਮੰਗ ਕੀਤੀ ਗਈ। ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਗ੍ਰਹਿ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਪੰਜਾਬ ਵਿੱਚ ਸਨਅਤ ਨੂੰ ਉਤਸਾਹਿਤ ਕਰਨ ਲਈ ਵੱਡੇ ਪੱਧਰ ਤੇ ਉਪਰਾਲੇ ਕਰਨ ਤੇ ਜ਼ੋਰ ਦਿੱਤਾ ਗਿਆ। ਜਿਸ ਵਿੱਚ ਜੰਮੂ-ਕਸ਼ਮੀਰ ਦੀ ਤਰਜ਼ ਤੇ ਪੈਕੇਜ ਦੇਣ ਦੀ ਮੰਗ ਕੀਤੀ ਗਈ।

ਢੀਂਡਸਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਪੰਥ ਅਤੇ ਪੰਜਾਬ ਦੇ ਲੰਮੇ ਸਮੇਂ ਤੋਂ ਲਟਕਦੇ ਮੁੱਦਿਆਂ ਨੂੰ ਹੱਲ ਕਰਵਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ ਸੀ। ਜਿਸ ਵਿੱਚ ਗ੍ਰਹਿ ਮੰਤਰੀ ਨੇ ਉਪਰੋਕਤ ਮੰਗਾਂ ਨੂੰ ਵਿਚਾਰਨ ਉਪਰੰਤ ਹੱਲ ਕੱਢਣ ਦਾ ਭਰੋਸਾ ਦਿੱਤਾ। ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਪੰਜਾਬ ਅਤੇ ਖਾਸਕਰ ਸਿੱਖਾਂ ਨੇ ਬਹੁਤ ਵੱਡੀਆਂ ਕੁਰਬਾਨੀਆਂ ਦੇ ਕੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਵੱਡਮੂਲਾ ਯੋਗਦਾਨ ਪਾਇਆ ਹੈ ਪ੍ਰੰਤੂ ਸਮੇਂ ਦੀਆਂ ਸਰਕਾਰਾਂ ਨੇ ਪੰਜਾਬੀਆਂ ਅਤੇ ਸਿੱਖਾਂ ਦੀਆਂ ਕੁਰਬਾਨੀਆਂ ਦਾ ਸਹੀ ਮੁੱਲ ਨਹੀ ਪਾਇਆ। ਢੀਂਡਸਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਥਕ ਮਸਲਿਆਂ ਦਾ ਹੱਲ ਕੱਢੇ ਜਿਸ ਲਈ ਸ਼੍ਰੋਮਣੀ ਅਕਾਲੀ ਦਲ ਲੰਬੇ ਸਮੇਂ ਤੋਂ ਸੰਘਰਸ਼ ਕਰ ਰਿਹਾ ਹੈ। ਜਿਨ੍ਹਾਂ ਵਿੱਚ ਵਿਸ਼ੇਸ਼ ਤੌਰ `ਤੇ ਬੰਦੀ ਸਿੰਘਾਂ ਦੀ ਰਿਹਾਈ ਸਭ ਤੋਂ ਵੱਡੀ ਮੰਗ ਹੈ।

ਢੀਂਡਸਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਕੇਂਦਰ ਅਤੇ ਪੰਜਾਬ ਵਿੱਚ ਸਿੱਖਾਂ ਅਤੇ ਪੰਜਾਬ ਦਾ ਜੋ ਨੁਕਸਾਨ ਕੀਤਾ ਹੈ ਉਹ ਕਦੇ ਵੀ ਭੁੱਲਿਆ ਨਹੀ ਜਾ ਸਕਦਾ ਹੈ। ਪਰਮਿੰਦਰ ਸਿੰਘ ਢੀਂਡਸਾ ਨੇ ਉਮੀਦ ਜ਼ਾਹਿਰ ਕੀਤੀ ਕਿ ਭਾਜਪਾ ਸਰਕਾਰ ਸਿੱਖਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਮੰਨ ਕੇ ਕਾਂਗਰਸ ਸਰਕਾਰਾਂ ਵੱਲੋਂ ਦਿੱਤੇ ਗਏ ਜ਼ਖ਼ਮਾਂ `ਤੇ ਮੱਲ੍ਹਮ ਲਾਉਣ ਦਾ ਕੰਮ ਕਰੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...