November 18, 2026, 2:38 am
----------- Advertisement -----------
HomeNewsBreaking Newsਨਸ਼ਾ ਰੋਕਣ ‘ਤੇ ਨੌਜਵਾਨ ਨੂੰ ਧਮਕਾਉਣ ਵਾਲੇ SHO ‘ਤੇ ਹੋਇਆ ਸਖਤ ਐਕਸ਼ਨ,...

ਨਸ਼ਾ ਰੋਕਣ ‘ਤੇ ਨੌਜਵਾਨ ਨੂੰ ਧਮਕਾਉਣ ਵਾਲੇ SHO ‘ਤੇ ਹੋਇਆ ਸਖਤ ਐਕਸ਼ਨ, ਵੀਡੀਓ ਹੋਈ ਸੀ ਵਾਇਰਲ

Published on

----------- Advertisement -----------

ਪੰਜਾਬ ਦੇ ਇੱਕ ਪਿੰਡ ਵਿੱਚ “ਸਾਡਾ ਪਿੰਡ ਵਿਕਾਊ ਹੈ” ਦੇ ਪੋਸਟਰ ਲਗਾਏ ਜਾਣ ਤੋਂ ਬਾਅਦ ਮਾਮਲਾ ਭਖ ਗਿਆ ਹੈ। ਪਿੰਡ ਭਾਈ ਬਖਤੌਰ ਵਿੱਚ ਹਾਲਾਤ ਉਸ ਵੇਲੇ ਗਰਮਾ ਗਏ ਜਦੋਂ ‘ਪਿੰਡ ਵਿਕਾਊ ਹੈ’ ਦਾ ਪੋਸਟਰ ਲਾਉਣ ਵਾਲੇ ਨੌਜਵਾਨ ਲਖਬੀਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਉਸ ਨੂੰ ਮਿਲ ਰਹੀਆਂ ਪੁਲਿਸ ਧਮਕੀਆਂ ਦਾ ਖੁਲਾਸਾ ਕੀਤਾ। ਉਸ ਨੇ ਕੋਟ ਫੱਤਾ ਥਾਣੇ ਦੇ ਐਸਐਚਓ ਮਨੀਸ਼ ਕੁਮਾਰ ‘ਤੇ ਪੁਲਿਸ ਐਨਕਾਊਂਟਰ ਦੀ ਧਮਕੀ ਦੇਣ ਵਰਗੇ ਗੰਭੀਰ ਦੋਸ਼ ਲਗਾਏ। ਵੀਡੀਓ ਵਿੱਚ ਲਖਬੀਰ ਦੀ 4 ਮਹੀਨੇ ਦੀ ਧੀ ਵੀ ਮੌਜੂਦ ਸੀ, ਜਿਸ ਨੇ ਪੂਰੇ ਸੂਬੇ ਨੂੰ ਹਿਲਾ ਕੇ ਰੱਖ ਦਿੱਤਾ।

ਜਿਵੇਂ ਹੀ ਇਹ ਵੀਡੀਓ ਵਾਇਰਲ ਹੋਇਆ, ਲੋਕਾਂ ਵਿੱਚ ਗੁੱਸਾ ਭਰ ਗਿਆ ਅਤੇ ਐਸਐਸਪੀ ਅਮਨੀਤ ਕੌਡਲ ਨੇ ਤੁਰੰਤ ਕਾਰਵਾਈ ਕਰਦਿਆਂ ਐਸਐਚਓ ਮਨੀਸ਼ ਕੁਮਾਰ ਨੂੰ ਲਾਈਨ ਹਾਜ਼ਰ ਕਰ ਦਿੱਤਾ। ਜਾਣਕਾਰੀ ਮੁਤਾਬਕ ਐਸਐਸਪੀ ਅਮਨੀਤ ਕੌਡਲ ਨੇ ਖੁਦ ਦੇਰ ਰਾਤ ਲਖਬੀਰ ਸਿੰਘ ਨਾਲ ਫੋਨ ‘ਤੇ ਗੱਲ ਕੀਤੀ ਅਤੇ ਉਸ ਨੂੰ ਭਰੋਸਾ ਦਿੱਤਾ ਕਿ ਕਾਨੂੰਨ ਉਨ੍ਹਾਂ ਦੇ ਨਾਲ ਹੈ। ਇਸ ਤੋਂ ਬਾਅਦ ਲਖਬੀਰ ਨੇ ਇੱਕ ਹੋਰ ਵੀਡੀਓ ਜਾਰੀ ਕਰਕੇ ਕਿਹਾ ਕਿ ਉਹ ਪੁਲਿਸ ਪ੍ਰਸ਼ਾਸਨ ਤੋਂ ਸੰਤੁਸ਼ਟ ਹੈ ਅਤੇ ਹੁਣ ਉਹ ਪੁਲਿਸ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲੇਗਾ।

ਜ਼ਿਕਰਯੋਗ ਹੈ ਕਿ, 2 ਦਿਨ ਪਹਿਲਾਂ ਪਿੰਡ ਵਿੱਚ ਸਾਬਕਾ ਫੌਜੀ ‘ਤੇ ਤਸਕਰਾਂ ਨੇ ਹਮਲਾ ਕਰ ਦਿੱਤਾ ਸੀ। ਸਿਰਫ਼ ਇਸ ਲਈ ਕਿਉਂਕਿ ਉਹ ਪਿੰਡ ਵਿੱਚ ਚੱਲ ਰਹੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਵਿਰੋਧ ਕਰਦਾ ਸੀ। ਤਸਕਰਾਂ ਨੇ ਉਸ ਦੀਆਂ ਲੱਤਾਂ ਤੋੜ ਦਿੱਤੀਆਂ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ 3 ਵਿੱਚੋਂ 2 ਮੁਲਜ਼ਮਾਂ ਨੂੰ ਫੜ ਲਿਆ, ਜਿਸ ਕਾਰਨ ਲੋਕਾਂ ਵਿੱਚ ਕੁਝ ਰਾਹਤ ਦੀ ਭਾਵਨਾ ਦਿਖਾਈ ਦਿੱਤੀ। ਕਾਂਗਰਸੀ ਆਗੂ ਅਤੇ ਵਿਧਾਇਕ ਪ੍ਰਗਟ ਸਿੰਘ ਮੰਗਲਵਾਰ ਨੂੰ ਹਸਪਤਾਲ ਗਏ ਅਤੇ ਜ਼ਖਮੀ ਫੌਜੀ ਰਣਵੀਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਪੂਰੀ ਜਾਣਕਾਰੀ ਲਈ। ਉਨ੍ਹਾਂ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਅਤੇ ਬਠਿੰਡਾ ਦੇ ਐਸਐਸਪੀ ਨੂੰ ਫ਼ੋਨ ਕਰਕੇ ਐਸਐਚਓ ਮਨੀਸ਼ ਕੁਮਾਰ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...