November 3, 2026, 1:14 pm
----------- Advertisement -----------
HomeNewsBreaking Newsਲੁਧਿਆਣਾ ‘ਚ ਗੁਰਦੁਆਰਾ ਸਾਹਿਬ ‘ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਪੁਲਿਸ ਹਿਰਾਸਤ...

ਲੁਧਿਆਣਾ ‘ਚ ਗੁਰਦੁਆਰਾ ਸਾਹਿਬ ‘ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਪੁਲਿਸ ਹਿਰਾਸਤ ‘ਚ ਮੌਤ, ਪੁੱਛਗਿੱਛ ਦੌਰਾਨ ਵਿਗੜੀ ਸੀ ਤਬੀਅਤ

Published on

----------- Advertisement -----------

ਲੁਧਿਆਣਾ ਦੇ ਪਿੰਡ ਰਾਜੋਆਣਾ ਕਲਾਂ ਦੇ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਵਿਖੇ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਸ਼ੂਟਰ ਰਾਜ ਸਿੰਘ ਉਰਫ਼ ਰਾਜੂ ਦੀ ਪੁਲਿਸ ਹਿਰਾਸਤ ਦੌਰਾਨ ਮੌਤ ਹੋ ਗਈ ਹੈ। ਸੋਮਵਾਰ ਦੇਰ ਰਾਤ ਉਸ ਦੀ ਤਬੀਅਤ ਅਚਾਨਕ ਵਿਗੜ ਗਈ ਤੇ ਸੀਨੇ ‘ਚ ਦਰਦ ਹੋਣ ਦੀ ਸ਼ਿਕਾਇਤ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੁੱਢਲੀ ਜਾਣਕਾਰੀ ਅਨੁਸਾਰ ਰਾਜੂ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਪੈਣਾ ਦੱਸਿਆ ਜਾ ਰਿਹਾ ਹੈ। ਹਾਲਾਂਕਿ, ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗੀ। ਥਾਣਾ ਸੁਧਾਰ ਦੇ ਐਸਐਚਓ ਰਵਿੰਦਰਪਾਲ ਸਿੰਘ ਅਨੁਸਾਰ ਸੋਮਵਾਰ ਰਾਤ ਮੁਲਜ਼ਮ ਰਾਜ ਸਿੰਘ ਦੇ ਬਲੱਡ ਪ੍ਰੈਸ਼ਰ ‘ਚ ਕਮੀ ਆਉਣ ਦੀ ਸ਼ਿਕਾਇਤ ਹੋਈ ਸੀ। ਇਸ ਤੋਂ ਬਾਅਦ ਉਸ ਨੂੰ ਪਹਿਲਾਂ ਸੁਧਾਰ ਦੇ ਸਰਕਾਰੀ ਤੇ ਨਿੱਜੀ ਹਸਪਤਾਲਾਂ ‘ਚ ਲਿਜਾਇਆ ਗਿਆ। ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਲੁਧਿਆਣਾ ਦੇ ਗਲੋਬਲ ਹਾਰਟ ਹਸਪਤਾਲ ਰੈਫਰ ਕੀਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਰਾਜ ਸਿੰਘ ਉਰਫ਼ ਰਾਜੂ ਮੂਲ ਰੂਪ ਵਿੱਚ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਨੂਰਪੁਰ ਮਾਛੀਵਾੜਾ ਦਾ ਰਹਿਣ ਵਾਲਾ ਸੀ।

28 ਅਕਤੂਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਹੋਈ ਸੀ ਫਾਇਰਿੰਗ

ਜ਼ਿਕਰਯੋਗ ਹੈ ਕਿ 28 ਅਕਤੂਬਰ ਦੀ ਤੜਕਸਾਰ ਕਰੀਬ 3:15 ਵਜੇ ਪਿੰਡ ਰਾਜੋਆਣਾ ਕਲਾਂ ਸਥਿਤ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਵਿਖੇ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਹਮਲਾਵਰਾਂ ਨੇ ਗੋਲੀਬਾਰੀ ਕੀਤੀ ਸੀ। ਹਮਲਾਵਰਾਂ ਨੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਦੇਵ ਸਿੰਘ ਦੇ ਰਿਹਾਇਸ਼ੀ ਕਮਰੇ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀਆਂ ਚਲਾਈਆਂ ਸਨ।

ਇਸ ਦੌਰਾਨ ਇੱਕ ਗੋਲੀ ਸ਼ੀਸ਼ੇ ਤੇ ਲੱਕੜ ਦੇ ਦਰਵਾਜ਼ੇ ਨੂੰ ਚੀਰਦੀ ਹੋਈ ਕੰਧ ‘ਚ ਜਾ ਲੱਗੀ ਸੀ। ਘਟਨਾ ਸਮੇਂ ਬਾਬਾ ਬਲਦੇਵ ਸਿੰਘ ਬਾਥਰੂਮ ‘ਚ ਇਸ਼ਨਾਨ ਕਰ ਰਹੇ ਸਨ, ਜਿਸ ਕਾਰਨ ਉਹ ਵਾਲ-ਵਾਲ ਬਚ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲੇਗਾ ਕੈਬਨਿਟ ਮੰਤਰੀਆਂ ਦਾ ਪੈਨਲ, ਮੰਤਰੀ ਖੁੱਡੀਆਂ ਵੱਲੋਂ ਪਰਿਵਾਰ ਨੂੰ ਅੱਗੇ ਗੱਲਬਾਤ ਦਾ ਭਰੋਸਾ

ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇੱਕ ਵੱਡਾ ਮੋੜ ਆਇਆ...

ਝੋਟਾ ਦੇ ਪਿਤਾ ਦੀ ਰਾਹੁਲ ਗਾਂਧੀ ਤੇ ਬਿੱਟੂ ਨੂੰ ਅਪੀਲ, ਪਰਿਵਾਰ ਨੂੰ ਮਿਲਣ ਨਾ ਆਉਣ

ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ 13 ਅਕਤੂਬਰ ਨੂੰ ਹੋਈ ਮੌਤ ਤੋਂ ਬਾਅਦ...

ਰਾਜਸਥਾਨ ‘ਚ ਦਰਦਨਾਕ ਹਾਦਸਾ, ਸੜਕ ਨਿਰਮਾਣ ਦੌਰਾਨ 8 ਮਜ਼ਦੂਰਾਂ ਦੀ ਕਰੰਟ ਲੱਗਣ ਨਾਲ ਮੌਤ

ਰਾਜਸਥਾਨ ਦੇ ਝੁੰਝੁਨੂੰ ਜ਼ਿਲ੍ਹੇ ਦੇ ਉਦੈਪੁਰਵਾਟੀ ਖੇਤਰ ਦੇ ਛਪੋਲੀ ਪਿੰਡ ਵਿੱਚ ਸੜਕ ਨਿਰਮਾਣ ਦੇ...

ਕੈਨੇਡਾ ‘ਚ ਐਲੀਮੈਂਟਰੀ ਸਕੂਲਾਂ ‘ਚ ਦਸਤਾਰ ਸਮੇਤ ਸਾਰੇ ਧਾਰਮਿਕ ਪਹਿਰਾਵਿਆਂ ‘ਤੇ ਲੱਗੀ ਪਾਬੰਦੀ

ਕੈਨੇਡਾ ਦੇ ਕਿਊਬੈਕ 'ਚ ਨਵੀਂ ਬਣੀ ਸਰਕਾਰ ਐਲੀਮੈਂਟਰੀ ਸਕੂਲਾਂ ਵਿੱਚ ਪੱਗਾਂ ਅਤੇ ਨਕਾਬ ਸਮੇਤ...

ਸੜਕ ਨਿਰਮਾਣ ਦੌਰਾਨ 11,000 ਵੋਲਟ ਦੀ ਲਾਈਨ ਨਾਲ ਟਕਰਾਈ ਮਸ਼ੀਨ, 8 ਮਜ਼ਦੂਰਾਂ ਦੀ ਮੌਤ

ਰਾਜਸਥਾਨ ਦੇ ਝੁਨਝੁਨੂ ਜ਼ਿਲ੍ਹੇ ਦੇ ਛਾਪੋਲੀ ਵਿੱਚ ਸੜਕ ਨਿਰਮਾਣ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ।...

ਅਮਰੀਕਾ ਦੇ ਫਲੋਰੀਡਾ ‘ਚ ਪਲੇਨ ਹੋਇਆ ਕ੍ਰੈਸ਼, 9 ਲੋਕਾਂ ਦੀ ਮੌਤ, ਸੜਕ ‘ਤੇ ਡਿੱਗਦਿਆਂ ਹੀ ਅੱਗ ਦਾ ਗੋਲਾ ਬਣਿਆ ਜਹਾਜ਼

ਅਮਰੀਕਾ ਦੇ ਫਲੋਰਿਡਾ ਵਿਚ ਇਕ ਬਿਜ਼ਨੈੱਸ ਜੈੱਟ ਕ੍ਰੈਸ਼ ਹੋ ਗਿਆ। ਹਾਦਸੇ ਵਿਚ ਜਹਾਜ਼ ਵਿਚ...

ਪਤੀ ਨੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ, 4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਪਰਤੀ ਸੀ ਵਾਪਸ

  ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਵਿਕਾਸ ਨਗਰ ‘ਚ ਇੱਕ ਮਹਿਲਾ ਦਾ ਚਾਕੂ ਮਾਰ...

ਯੋ ਯੋ ਹਨੀ ਸਿੰਘ ਦੇ ਭਤੀਜੇ ਦੀ ਕਾਰ ਹਾਦਸੇ ਵਿੱਚ ਮੌਤ, ਰੈਪਰ ਨੇ ਜਤਾਇਆ ਦੁੱਖ

ਗਾਇਕ ਯੋ ਯੋ ਹਨੀ ਸਿੰਘ ਦੇ ਭਤੀਜੇ ਵਿਦਿਤ ਓਲਕ ਦੀ ਐਤਵਾਰ, 1 ਨਵੰਬਰ ਨੂੰ...

ਮਹੰਤ ਦੇ ਘਰ ਨਸ਼ੀਲਾ ਪਦਾਰਥ ਰੱਖ ਕੇ ਫਸਾਉਣ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਕੈਮਰੇ ਨੇ ਖੋਲ੍ਹੀ ਪੋਲ

ਲੁਧਿਆਣਾ ਦੇ ਖੰਨਾ ‘ਚ ਸ਼ਿਵ ਸੈਨਾ ਆਗੂ ਮਹੰਤ ਕਸ਼ਮੀਰ ਗਿਰੀ ਨੂੰ ਨਸ਼ੇ ਦੇ ਝੂਠੇ...