September 6, 2026, 9:08 am
----------- Advertisement -----------
HomeNewsBreaking Newsਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

Published on

----------- Advertisement -----------

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ ਲਿਆ। ਖੇਤ ਦੀ ਮਿੱਟੀ ਦੇ ਠੇਕੇ ਤੇ ਪਿਤਾ ਦੀ ਰਿਟਾਇਰਮੈਂਟ ਦੇ ਪੈਸਿਆਂ ਨੂੰ ਲੈ ਕੇ ਹੋਏ ਵਿਵਾਦ ਵਿਚ 22 ਸਾਲਾ ਫਾਰਮੇਸੀ ਵਿਦਿਆਰਥੀ ਅਭਿਸ਼ੇਕ ਨੇ ਆਪਣੀ 95 ਸਾਲਾ ਦਾਦੀ ਇਸਰੋ ਦੇਵੀ, ਵੱਡੇ ਭਰਾ ਸੰਦੀਪ (40) ਤੇ ਚਾਚਾ ਮਹਿੰਦਰ ਪਾਲ (50) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।

ਹਮਲੇ ਵਿਚ ਮੁਲਜ਼ਮ ਦੀ ਚਾਚੀ ਸੁਨੀਤਾ ਵੀ ਗੰਭੀਰ ਵੀ ਗੰਭੀਰ ਜਖਮੀ ਹੋਈ ਹੈ ਜੋ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਜੰਗ ਲੜ ਰਹੀ ਹੈ। ਵਾਰਦਾਤ ਨੂੰ ਅੰਜਾਮ ਦੇਣ ਦੇ ਬਾਅਦ ਮੁਲਜ਼ਮ ਫਰਾਰ ਹੈ ਤੇ ਪੁਲਿਸ ਉਸ ਦੀ ਭਾਲ ਵਿਚ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਜਾਣਕਾਰੀ ਅਨੁਸਾਰ ਸ਼ਨੀਵਾਰ ਸ਼ਾਮ ਲਗਭਗ 5.30 ਵਜੇ ਪਰਿਵਾਰ ਵਿਚ ਪੈਸਿਆਂ ਨੂੰ ਲੈ ਕੇ ਤਿੱਖੀ ਬਹਿਸ ਹੋਈ ਸੀ।

ਵਿਵਾਦ ਇੰਨਾ ਵਧ ਗਿਆ ਕਿ ਅਭਿਸ਼ੇਕ ਨੇ ਗੁੱਸੇ ਵਿਚ ਆ ਕੇ ਫਾਇਰਿੰਗ ਸ਼ੁਰੂ ਕਰ ਦਿੱਤੀ। ਉਸ ਨੇ ਸਭ ਤੋਂ ਪਹਿਲਾਂ ਆਪਣੀ ਦਾਦੀ ਨੂੰ ਗੋਲੀ ਮਾਰੀ ਜਿਨ੍ਹਾਂ ਦੀ ਮੌਕੇ ‘ਤੇ ਮੌਤ ਹੋ ਗਈ। ਇਸ ਦੇ ਬਾਅਦ ਬਚਾਅ ਕਰਨ ਆਏ ਵੱਡੇ ਭਰਾ, ਚਾਚਾ ਤੇ ਚਾਚੀ ‘ਤੇ ਵੀ ਗੋਲੀਆਂ ਚਲਾ ਦਿੱਤੀਆਂ। ਭਰਾ ਤੇ ਚਾਚਾ ਨੂੰ ਸਿਰ ਦੇ ਪਿੱਥੇ ਜਦੋਂ ਕਿ ਚਾਚੀ ਨੂੰ ਅੱਖ ਦੇ ਹੇਠਾਂ ਗੋਲੀ ਲੱਗੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...