September 9, 2026, 4:19 pm
----------- Advertisement -----------
HomeNewsBreaking Newsਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ...

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ, ਪੰਜਾਬੀ ਮੁੰਡੇ ਨੇ ਇਲਜ਼ਾਮ!

Published on

----------- Advertisement -----------

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੀ ਘਟਨਾ ਨੇ ਪਰਿਵਾਰ ਨੂੰ ਗਹਿਰੇ ਸਦਮੇ ਵਿੱਚ ਧੱਕ ਦਿੱਤਾ ਹੈ। ਹੰਝੂਆਂ ਨਾਲ ਭਰੀਆਂ ਅੱਖਾਂ ਨਾਲ ਪਿਤਾ ਹਰਭਜਨ ਸਿੰਘ ਅਤੇ ਚਾਚਾ ਬਲਬੀਰ ਸਿੰਘ ਨੇ ਮੀਡੀਆ ਸਾਹਮਣੇ ਆਪਣਾ ਦਰਦ ਬਿਆਨ ਕਰਦਿਆਂ ਦੱਸਿਆ ਕਿ ਨਵਨੀਤ ਇਕਤਰਫ਼ਾ ਪਿਆਰ ਕਾਰਨ ਲਗਾਤਾਰ ਪਰੇਸ਼ਾਨੀ ਦਾ ਸਾਹਮਣਾ ਕਰ ਰਹੀ ਸੀ ਅਤੇ ਇਸ ਸਬੰਧੀ ਪਹਿਲਾਂ ਹੀ ਕੈਨੇਡਾ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ।

ਪਰਿਵਾਰ ਅਨੁਸਾਰ ਨਵਨੀਤ ਕਰੀਬ ਪੰਜ ਸਾਲ ਪਹਿਲਾਂ ਸਟੱਡੀ ਵੀਜ਼ੇ ‘ਤੇ ਕੈਨੇਡਾ ਗਈ ਸੀ। ਪੜ੍ਹਾਈ ਤੋਂ ਬਾਅਦ ਉਸ ਨੂੰ ਵਰਕ ਪਰਮਿਟ ਮਿਲਿਆ ਅਤੇ ਬਾਅਦ ਵਿੱਚ ਸਥਾਈ ਨਿਵਾਸ (PR) ਹਾਸਲ ਕਰਨ ਉਪਰੰਤ ਉਹ ਇੱਕ ਬੈਂਕ ਵਿੱਚ ਨੌਕਰੀ ਕਰ ਰਹੀ ਸੀ। ਕਰੀਬ ਇੱਕ ਮਹੀਨਾ ਪਹਿਲਾਂ ਉਹ ਚਾਰ ਸਾਲਾਂ ਬਾਅਦ ਆਪਣੇ ਪਰਿਵਾਰ ਨੂੰ ਮਿਲਣ ਅੰਮ੍ਰਿਤਸਰ ਆਈ ਸੀ। 27 ਜੂਨ ਨੂੰ ਉਸ ਨੇ ਅੰਮ੍ਰਿਤ ਛਕਿਆ ਅਤੇ 29 ਜੂਨ ਨੂੰ ਮੁੜ ਕੈਨੇਡਾ ਪਰਤ ਗਈ।

ਪਰਿਵਾਰ ਦਾ ਦਾਅਵਾ ਹੈ ਕਿ ਕੋਟਕਪੂਰਾ ਨਾਲ ਸਬੰਧਤ ਸ਼ਰਨਜੀਤ ਨਾਮਕ ਨੌਜਵਾਨ ਪਿਛਲੇ ਕਈ ਮਹੀਨਿਆਂ ਤੋਂ ਨਵਨੀਤ ਨੂੰ ਤੰਗ ਕਰ ਰਿਹਾ ਸੀ। ਉਹ ਲਗਾਤਾਰ ਫੋਨ ਕਰਦਾ, ਪਿੱਛਾ ਕਰਦਾ ਅਤੇ ਬੈਂਕ ਤੱਕ ਪਹੁੰਚ ਜਾਂਦਾ ਸੀ। ਇਸ ਤੋਂ ਬਾਅਦ ਨਵਨੀਤ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ‘ਤੇ ਪੁਲਿਸ ਨੇ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕੀਤਾ ਅਤੇ ਮਾਮਲਾ ਅਦਾਲਤ ਤੱਕ ਪਹੁੰਚਿਆ। ਪਰਿਵਾਰ ਦਾ ਕਹਿਣਾ ਹੈ ਕਿ ਇਸ ਤੋਂ ਬਾਅਦ ਨਵਨੀਤ ਨੇ ਆਪਣਾ ਮੋਬਾਈਲ ਨੰਬਰ ਅਤੇ ਰਹਿਣ ਦੀ ਥਾਂ ਵੀ ਬਦਲ ਲਈ ਸੀ, ਪਰ ਇਸ ਦੇ ਬਾਵਜੂਦ ਮੁਲਜ਼ਮ ਉਸ ਤੱਕ ਪਹੁੰਚ ਗਿਆ।

ਚਾਚਾ ਬਲਬੀਰ ਸਿੰਘ ਨੇ ਦੱਸਿਆ ਕਿ ਸ਼ਰਨਜੀਤ ਦੇ ਪਰਿਵਾਰ ਨਾਲ ਵੀ ਉਨ੍ਹਾਂ ਨੇ ਕਈ ਵਾਰ ਸੰਪਰਕ ਕੀਤਾ ਸੀ। ਉਸ ਦੀ ਪਤਨੀ ਅਤੇ ਭਰਾ ਨੇ ਭਰੋਸਾ ਦਿੱਤਾ ਸੀ ਕਿ ਉਹ ਉਸ ਨੂੰ ਨਵਨੀਤ ਨੂੰ ਤੰਗ ਨਹੀਂ ਕਰਨ ਦੇਣਗੇ। ਇਸ ਦੇ ਬਾਵਜੂਦ ਮੁਲਜ਼ਮ ਨੇ ਕਥਿਤ ਤੌਰ ‘ਤੇ ਧਮਕੀਆਂ ਦੇਣੀਆਂ ਜਾਰੀ ਰੱਖੀਆਂ ਅਤੇ ਨਵਨੀਤ ਸਮੇਤ ਉਸ ਦੇ ਪੂਰੇ ਪਰਿਵਾਰ ਨੂੰ ਨੁਕਸਾਨ ਪਹੁੰਚਾਉਣ ਦੀਆਂ ਗੱਲਾਂ ਕਰਦਾ ਰਿਹਾ।

ਘਟਨਾ ਵਾਲੇ ਦਿਨ ਸਵੇਰੇ ਕਰੀਬ 7:30 ਵਜੇ ਨਵਨੀਤ ਬੈਂਕ ਜਾਣ ਲਈ ਬੱਸ ਸਟਾਪ ‘ਤੇ ਖੜ੍ਹੀ ਸੀ ਅਤੇ ਆਪਣੇ ਭਰਾ ਨਾਲ ਵੀਡੀਓ ਕਾਲ ‘ਤੇ ਗੱਲ ਕਰ ਰਹੀ ਸੀ। ਪਰਿਵਾਰ ਅਨੁਸਾਰ ਉਸ ਨੇ ਕਾਲ ਦੌਰਾਨ ਕਿਹਾ, “ਸ਼ਰਨ ਆ ਗਿਆ ਹੈ” ਅਤੇ ਉਸ ਨੂੰ ਪੁੱਛਿਆ ਕਿ ਉਹ ਇੱਥੇ ਕਿਉਂ ਆਇਆ ਹੈ। ਇੰਨੀ ਗੱਲ ਹੋਣ ਤੋਂ ਕੁਝ ਪਲਾਂ ਬਾਅਦ ਫੋਨ ਅਚਾਨਕ ਕੱਟਿਆ ਗਿਆ ਅਤੇ ਸੰਪਰਕ ਟੁੱਟ ਗਿਆ। ਬਾਅਦ ਵਿੱਚ ਪਰਿਵਾਰ ਨੂੰ ਉਸ ਦੇ ਕਤਲ ਦੀ ਸੂਚਨਾ ਮਿਲੀ।

ਪਰਿਵਾਰ ਨੇ ਦੋਸ਼ ਲਗਾਇਆ ਕਿ ਜਦੋਂ ਪਹਿਲਾਂ ਹੀ ਪੁਲਿਸ ਰਿਪੋਰਟ ਦਰਜ ਸੀ ਅਤੇ ਮਾਮਲਾ ਅਦਾਲਤ ਵਿੱਚ ਚੱਲ ਰਿਹਾ ਸੀ ਤਾਂ ਮੁਲਜ਼ਮ ਖੁੱਲ੍ਹੇਆਮ ਕਿਵੇਂ ਘੁੰਮ ਰਿਹਾ ਸੀ ਅਤੇ ਉਸ ਕੋਲ ਹਥਿਆਰ ਕਿੱਥੋਂ ਆਇਆ। ਉਨ੍ਹਾਂ ਨੇ ਕੈਨੇਡਾ ਸਰਕਾਰ ਤੋਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ, ਮੁਲਜ਼ਮ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਅਤੇ ਭਾਰਤ ਸਰਕਾਰ ਤੋਂ ਨਵਨੀਤ ਦੀ ਮ੍ਰਿਤਕ ਦੇਹ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਦਖ਼ਲ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪਰਿਵਾਰ ਨੇ ਆਪਣੇ ਲਈ ਸੁਰੱਖਿਆ ਦੀ ਵੀ ਮੰਗ ਕੀਤੀ ਹੈ, ਕਿਉਂਕਿ ਉਨ੍ਹਾਂ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਵੀ ਪਹਿਲਾਂ ਧਮਕੀਆਂ ਮਿਲ ਚੁੱਕੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...