ਕਿਸਾਨ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਤੋਂ ਇੱਕ ਵਾਰ ਫਿਰ ਦਿੱਲੀ ਵੱਲ ਮਾਰਚ ਕਰਨ ਜਾ ਰਹੇ ਹਨ। ਦੁਪਹਿਰ 12 ਵਜੇ 101 ਕਿਸਾਨਾਂ ਦਾ ਗਰੁੱਪ ਪੂਰੀ ਤਿਆਰੀ ਨਾਲ ਅੱਗੇ ਵਧੇਗਾ। ਹਾਲਾਂਕਿ ਉਨ੍ਹਾਂ ਨੂੰ ਰੋਕਣ ਲਈ ਪਹਿਲਾਂ ਹੀ ਸਰਹੱਦ ‘ਤੇ ਸੁਰੱਖਿਆ ਕਰਮਚਾਰੀ ਤਾਇਨਾਤ ਹਨ। ਕਿਸਾਨਾਂ ਦੇ ਦਿੱਲੀ ਕੂਚ ਚੋਂ ਠੀਕ ਪਹਿਲਾਂ ਹਰਿਆਣਾ ਸਰਕਾਰ ਨੇ ਅੰਬਾਲਾ ਦੇ ਕਈ ਪਿੰਡਾਂ ਵਿੱਚ ਇੰਟਰਨੈੱਟ ਕਰ ਦਿੱਤਾ ਹੈ। ਹਰਿਆਣਾ ਸਰਕਾਰ ਨੇ ਅੰਬਾਲਾ ਜ਼ਿਲ੍ਹੇ ਦੇ 12 ਪਿੰਡਾਂ ਵਿੱਚ ਇੰਟਰਨੈੱਟ ਦੀ ਪਾਬੰਦੀ ਲਗਾ ਦਿੱਤਾ ਹੈ। ਇਹ ਪਾਬੰਦੀ 18 ਦਸੰਬਰ ਤੱਕ ਵਧਾ ਦਿੱਤੀ ਗਈ ਹੈ। ਇਹ ਸੇਵਾਵਾਂ 17 ਦਸੰਬਰ ਨੂੰ ਸਵੇਰੇ 6 ਵਜੇ ਤੋਂ ਦੁਪਹਿਰ 12 ਵਜੇ ਤੱਕ ਬੰਦ ਰਹਿਣਗੀਆਂ। ਇਹ ਹੁਕਮ ਹਰਿਆਣਾ ਦੀ ਗ੍ਰਹਿ ਸਕੱਤਰ ਸੁਮਿਤਰਾ ਮਿਸ਼ਰਾ ਨੇ ਜਾਰੀ ਕੀਤਾ ਹੈ।ਅੰਬਾਲਾ ਦੀ ਹਦੂਦ ਅੰਦਰ ਪੈਂਦੇ ਪਿੰਡ ਡੰਗਡੇਹੜੀ, ਲੋਹਗੜ੍ਹ, ਮਾਣਕਪੁਰ, ਡਡਿਆਣਾ, ਮਾੜੀ ਘੱਲ, ਛੋਟੀ ਘੱਲ, ਲਹਿਰਾਸਾ, ਕਾਲੂ ਮਾਜਰਾ, ਦੇਵੀ ਨਗਰ (ਹੀਰਾ ਨਗਰ, ਨਰੇਸ਼ ਵਿਹਾਰ), ਸੱਦੋਪੁਰ, ਸੁਲਤਾਨਪੁਰ ਅਤੇ ਕਾਕਰੂ ਦੇ ਇਲਾਕਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ 2 ਜੀ. 3G, 4G, 5G ਫੋਨਾਂ ਦੀਆਂ ਇੰਟਰਨੈੱਟ ਸੇਵਾਵਾਂ ਕੰਮ ਨਹੀਂ ਕਰਨਗੀਆਂ।
----------- Advertisement -----------
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਇੰਟਰਨੈੱਟ ਬੰਦ, ਹਰਿਆਣਾ ਸਰਕਾਰ ਨੇ ਅੰਬਾਲਾ ਦੇ 12 ਪਿੰਡਾ ’ਚ ਇੰਟਰਨੈੱਟ ਕੀਤਾ ਬੰਦ
Published on
----------- Advertisement -----------