ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ। ਪੁਲਿਸ ਨੇ ਸੱਤ ਵਿਅਕਤੀਆਂ ਦੀਪਕ ਮੂੰਡੀ, ਬਿੱਟੂ, ਰਜਿੰਦਰ ਜੋਕਰ, ਕਪਿਲ ਪੰਡਿਤ, ਮਨਪ੍ਰੀਤ ਤੂਫਾਨ, ਮਨੀ ਰਾਈਆ ਤੇ ਜਗਤਾਰ ਸਿੰਘ ਮੂਸਾ ਖਿਲਾਫ ਚਲਾਨ ਪੇਸ਼ ਕੀਤਾ ਹੈ। ਇਸ ਦੇ ਨਾਲ ਹੀ ਇਸ ਕਤਲ ਕੇਸ ਵਿੱਚ ਨਾਮਜ਼ਦ ਗੈਂਗਸਟਰ ਦੀਪਕ ਟੀਨੂੰ ਦੀ ਫਰਾਰੀ ਦੇ ਮਾਮਲੇ ਵਿੱਚ ਮਾਨਸਾ ਪੁਲਿਸ ਦੁਆਰਾ ਸਾਬਕਾ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਸਮੇਤ 11 ਵਿਅਕਤੀਆਂ ਖਿਲਾਫ ਮਾਨਸਾ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਹੈ।
ਦੱਸ ਦਈਏ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਕਤਲ ਕਰ ਦਿੱਤਾ ਗਿਆ ਸੀ। 6 ਸ਼ੂਟਰਾਂ ਨੇ ਮੂਸੇਵਾਲਾ ਨੂੰ ਗੋਲੀਆਂ ਮਾਰਕੇ ਮਾਰ ਦਿੱਤਾ ਸੀ, ਜਿਨ੍ਹਾਂ ਵਿੱਚੋਂ 4 ਨੂੰ ਤਾਂ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ ਜਦਕਿ 2 ਸ਼ੂਟਰ ਪੁਲਿਸ ਮੁਕਾਬਲੇ ਦੌਰਾਨ ਅੰਮ੍ਰਿਤਸਰ ਦੇ ਅਟਾਰੀ ਵਿਖੇ ਮਾਰੇ ਗਏ ਸਨ।












