September 20, 2026, 1:35 pm
----------- Advertisement -----------
HomeNewsBreaking Newsਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ;...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ

Published on

----------- Advertisement -----------

ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ ਦੇ ਇੱਕ ਗਰੁੱਪ ਵੱਲੋਂ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਵੀ ਲਗਾਤਾਰ ਬਲਕੌਰ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।  

ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੋਣ ਦਾ ਦਾਅਵਾ ਕਰਨ ਵਾਲੇ ਇੱਕ ਸ਼ਖਸ ਨੇ ਸਿੱਧੂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ਨੂੰ ਉਨ੍ਹਾਂ ਦੇ ਨਾਮ ‘ਤੇ ਇੱਕ ਗਰੁੱਪ (ਤੰਦੂਰੀ ਮੁਰਗਾ) ਵੱਲੋਂ ਧਮਕੀ ਦਿੱਤੀ ਗਈ ਹੈ। ਧਮਕੀ ’ਚ ਕਿਹਾ ਗਿਆ ਹੈ ਕਿ ਤੁਹਾਡੇ ਕੋਲ ਸਿਰਫ ਕੁਝ ਦਿਨ ਬਾਕੀ ਹਨ, ਆਪਣੀ ਜ਼ਿੰਦਗੀ ਨੂੰ ਜੀਓ ਜਿੰਨ੍ਹੀ ਜਿਉਣੀ ਹੈ। ਟ੍ਰੇਲਰ ਦਾ ਇੰਤਜਾਰ ਹੈ। ਇਸ ਤੋਂ ਇਲਾਵਾ ਲਾਰੈਂਸ ਆਫ ਪੰਜਾਬ ਜ਼ਿੰਦਾਬਾਦ ਵੀ ਲਿਖਿਆ ਹੋਇਆ ਹੈ। ਕਾਬਿਲੇਗੌਰ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ਨੂੰ ਈਮੇਲ ਅਤੇ ਵਟਸਐਪ ਗਰੁੱਪਾਂ ਰਾਹੀਂ ਧਮਕੀਆਂ ਮਿਲ ਰਹੀਆਂ ਹਨ। ਕੁਝ ਹਫ਼ਤੇ ਪਹਿਲਾਂ, ਸਿੱਧੂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ਦੇ ਨਾਲ-ਨਾਲ ਬਿਕਰਮਜੀਤ ਮਜੀਠੀਆ, ਅਮਰਿੰਦਰ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ, ਡੀਜੀਪੀ ਗੌਰਵ ਯਾਦਵ, ਗੁਰਮੀਤ ਬਬਲੂ ਅਤੇ ਐਡਵੋਕੇਟ ਜਨਰਲ ਮਨਿੰਦਰਜੀਤ ਬੇਦੀ ਨੂੰ ਵੀ ਇਸੇ ਗਰੁੱਪ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ।

ਇੱਥੇ ਇਹ ਵੀ ਧਿਆਨ ਦੇਣਯੋਗ ਹੈ ਕਿ ਪੁਲਿਸ ਨੇ ਅਜੇ ਤੱਕ ਧਮਕੀਆਂ ਦੇਣ ਵਾਲੇ ਵਿਅਕਤੀ ਦੀ ਪਛਾਣ ਨਹੀਂ ਕੀਤੀ ਹੈ। ਹਾਲਾਂਕਿ ਧਮਕੀ ਦੇਣ ਵਾਲਾ ਵਿਅਕਤੀ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗਰੁੱਪ ਦਾ ਮੈਂਬਰ ਦੱਸ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...