October 10, 2026, 1:49 pm
----------- Advertisement -----------
HomeNewsBreaking Newsਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

Published on

----------- Advertisement -----------

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ ਤੇ ਪਹਿਲੇ ਸ਼ੋਅ ਵਿਚ ਹੀ ਪੈਰ ਰੱਖਣ ਦੀ ਥਾਂ ਨਹੀਂ ਸੀ ਤੇ ਸਿੱਧੂ ਦੀ ਵਿਰਾਸਤ ਨੂੰ ਨਵੇਂ ਅੰਦਾਜ਼ ਵਿਚ ਲੋਕਾਂ ਸਾਹਮਣੇ ਲਿਆਉਣ ਦੀ ਕੋਸ਼ਿਸ਼ ਕੀਤੀ ਗਈ ਹੈ ਤੇ ਹੋਲੋਗ੍ਰਾਮ ਰਾਹੀਂ ਸਿੱਧੂ ਦੀ ਸਟੇਜ ‘ਤੇ ਮੌਜੂਦਗੀ ਨੂੰ ਸਿਰਜਿਆ ਗਿਆ ਉਥੇ ਉਸ ਦੇ ਚਾਹੁਣ ਵਾਲੇ ਉਸ ਨੂੰ ਮਹਿਸੂਸ ਕਰਦੇ ਨਜ਼ਰ ਆਏ ਹਨ। ਇਹ ਇਕ ਸ਼ੋਅ ਨਹੀਂ ਸਗੋਂ ਇਕ ਅਜਿਹੇ ਕਲਾਕਾਰ ਦੀ ਕਹਾਣੀ ਹੈ ਜਿਸ ਨੇ ਆਪਣੇ ਗੀਤਾਂ ਰਾਹੀਂ ਪੰਜਾਬੀ ਸੰਗੀਤ ਨੂੰ ਦੁਨੀਆ ਦੇ ਨਕਸ਼ੇ ‘ਤੇ ਇਕ ਵੱਖਰੀ ਪਛਾਣ ਦਿਵਾਈ ਹੈ।

ਸਿੱਧੂ ਮੂਸੇਵਾਲਾ ਦੇ ਗੀਤਾਂ ਨੇ ਪੰਜਾਬ ਦੀਆਂ ਗਲੀਆਂ ਤੋਂ ਲੈ ਕੇ ਕੈਨੇਡਾ, ਅਮਰੀਕਾ ਤੇ ਦੁਨੀਆ ਦੇ ਕਈ ਹੋਰ ਦੇਸ਼ਾਂ ਤੱਕ ਜਗ੍ਹਾ ਬਣਾਈ। ਉੁਸ ਦੇ ਕਈ ਗੀਤਾਂ ਖਾਸ ਗੱਲ ਇਹ ਰਹੀ ਕਿ ਉਹ ਸਿਰਫ ਸੁਣੇ ਹੀ ਨਹੀਂ ਜਾਂਦੇ ਸਗੋਂ ਉਹ ਉਨ੍ਹਾਂ ਦੀ ਜ਼ਿੰਦਗੀ ਦਾ ਹਿੱਸਾ ਬਣ ਗਏ। ਉਸ ਦੇ ਬੋਲਾਂ ਵਿਚ ਇਕ ਵੱਖਰਾ ਅੰਦਾਜ਼, ਉਸ ਦੀ ਆਵਾਜ਼ ਵਿਚ ਇਕ ਵੱਖਰਾ ਦਮ ਤੇ ਉਸ ਦੀ ਸ਼ਖਸੀਅਤ ਵਿਚ ਇਕ ਵੱਖਰੀ ਪਛਾਣ ਮਹਿਸੂਸ ਕਰ ਸਕਦੇ ਹੋ। ਹੋਲੋਗ੍ਰਾਮ ਸ਼ੋਅ ਵਿਚ ਲੋਕਾਂ ਦਾ ਵੱਡਾ ਹਜ਼ੂਮ ਦੇਖਿਆ ਗਿਆ। ਜਿਸ ਕਲਾਕਾਰ ਨੂੰ ਦੁਨੀਆ ਤੋਂ ਖੋਹ ਲਿਆ ਗਿਆ ਉਸੇ ਦਾ ਨਾਂ ਫਿਰ ਪੂਰੀ ਦੁਨੀਆ ਵਿਚ ਗੂੰਜ ਰਿਹਾ ਹੈ। ਜਿਥੇ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਕਾਫੀ ਸਾਲ ਹੋਣ ਵਾਲੇ ਹਨ ਪਰ ਉਸ ਦੀ ਆਵਾਜ਼ ਦਾ ਜਾਦੂ ਅੱਜ ਵੀ ਲੋਕਾਂ ਦੇ ਦਿਲਾਂ ਵਿਚ ਧੜਕ ਰਿਹਾ ਹੈ।

ਹੋਲੋਗ੍ਰਾਮ ਟੂਰ ਦੌਰਾਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਸਿੱਧੂ ਨੇ ਆਪਣੀ ਜ਼ਿੰਦਗੀ ਦੌਰਾਨ ਹੀ ਅਜਿਹੀ ਤਕਨੀਕ ਬਾਰੇ ਸੋਚਣਾ ਸ਼ੁਰੂ ਕਰ ਦਿੱਤਾ ਸੀ। ਸਿੱਧੂ ਚਾਹੁੰਦਾ ਸੀ ਕਿ ਆਪਣੀ ਸਰੀਰਕ ਮੌਜੂਦਗੀ ਤੋਂ ਬਿਨਾਂ ਵੀ ਦੁਨੀਆ ਦੇ ਉਹ ਵੱਡੇ ਦਰਸ਼ਕ ਵਰਗ ਤੱਕ ਪਹੁੰਚ ਸਕੇ। ਉਸ ਸਮੇਂ ਸ਼ੁਰੂ ਹੋਇਆ ਇਹ ਵਿਚਾਰ ਉਸ ਦੀ ਵਿਰਾਸਤ ਨੂੰ ਅੱਗੇ ਲਿਜਾਣ ਦਾ ਸਾਧਨ ਬਣ ਰਿਹਾ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...

ਪੇਸ਼ੀ ਤੋਂ ਪਹਿਲਾਂ ਸਾਬਕਾ ਅਕਾਲੀ ਆਗੂ ਨੂੰ ਮਿਲੀਆਂ ਧਮਕੀਆਂ, DGP ਤੋਂ ਮੰਗੀ ਸੁਰੱਖਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸੰਬੰਧਿਤ ਵਿਵਾਦਪੂਰਨ...