ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਵਾਪਸ ਭਾਰਤ ਪਰਤ ਗਏ ਹਨ। ਮੀਡਿਆ ਰਿਪੋਰਟਾਂ ਦੇ ਹਵਾਲੇ ਤੋਂ ਇਹ ਖਬਰ ਸਾਹਮਣੇ ਹੈ। ਹਾਲਾਂਕਿ ਲੋਕਾਂ ਦਾ ਇਹ ਕਹਿਣਾ ਸੀਉਨ੍ਹਾਂ ਦੇ ਵਿਦੇਸ਼ ਜਾਣ ਦਾ ਕਾਰਨ ਪਰਿਵਾਰ ਨੂੰ ਮਿਲ ਰਹੀਆਂ ਧਮਕੀਆਂ ਹਨ ਪਰ ਮੂਸੇਵਾਲਾ ਦੇ ਪਰਿਵਾਰ ਨੇ ਇਹ ਸਾਫ ਕਰ ਦਿੱਤਾ ਸੀ ਕਿ ਉਹ ਕਿਸੇ ਗੈਂਗਸਟਰ ਦੀ ਧਮਕੀ ਤੋਂ ਨਹੀਂ ਡਰਦੇ ਤੇ ਆਪਣੇ ਪੁੱਤਰ ਨੂੰ ਇਨਸਾਫ ਦਿਲਵਾ ਕੇ ਰਹਿਣਗੇ।
ਮੀਡਿਆ ਰਿਪੋਰਟਾਂ ਦੇ ਹਵਾਲੇ ਤੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਪੁੱਤਰ ਦਾ ਕਾਰੋਬਾਰ ਕਈ ਦੇਸ਼ਾਂ ਵਿੱਚ ਫੈਲਿਆ ਹੋਇਆ ਹੈ। ਜਿਸ ਨੂੰ ਉਹ 2 ਮਹੀਨਿਆਂ ਵਿੱਚ ਕਵਰ ਕਰਨਗੇ ਤੇ ਉਹ ਵਿਦੇਸ਼ ਵੀ ਸਿੱਧੂ ਦੇ ਕਾਰੋਬਾਰ ਨੂੰ ਹੀ ਦੇਖਣ ਗਏ ਸਨ। ਜ਼ਿਕਰਯੋਗ ਹੈ ਕਿ ਪਿਤਾ ਬਲਕੌਰ ਸਿੰਘ ਨੂੰ ਗੈਂਗਸਟਰਾਂ ਵੱਲੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਹਾਲਾਂਕਿ ਪਰਿਵਾਰ ਨੇ ਕਿਹਾ ਕਿ ਉਹ ਕਿਸੇ ਤੋਂ ਨਹੀਂ ਡਰਨ ਵਾਲੇ ‘ਤੇ ਆਪਣੇ ਪੁੱਤਰ ਨੂੰ ਇਨਸਾਫ ਦਿਲਵਾਉਣ ਦੀ ਹਰ ਕੋਸ਼ਿਸ਼ ਕਰਨਗੇ।












