ਚੰਡੀਗੜ੍ਹ, 12 ਦਸੰਬਰ 2021 – ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਟਵਿੱਟਰ ‘ਤੇ ਇੱਕ ਵੀਡੀਓ ਜਾਰੀ ਕਰਕੇ ਮਰਹੂਮ ਸੀ ਡੀ ਐਸ ਜਨਰਲ ਬਿਪਿਨ ਰਾਵਤ ਨੂੰ ਸ਼ਰਧਾਂਜਲੀ ਦਿੱਤੀ ਹੈ। ਉਸ ਨੇ ਕਿਹਾ, ‘ਕੁਰਬਾਨੀ ਸਮਾਂ ਨਹੀਂ ਦੇਖਦੀ। ਸਮੇਂ ਦੇ ਮੱਥੇ ‘ਤੇ ਨਿਸ਼ਾਨ ਲੱਗ ਜਾਂਦਾ ਹੈ। ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੇ ਸਾਥੀ ਸ਼ਹੀਦ ਹੋ ਗਏ ਸਨ। ਉਹ ਸਾਡੇ ਦਿਲਾਂ ਵਿਚ ਹਮੇਸ਼ਾ ਜ਼ਿੰਦਾ ਰਹਿਣਗੇ ਅਤੇ ਪ੍ਰੇਰਨਾ ਸਰੋਤ ਬਣ ਕੇ ਹਮੇਸ਼ਾ ਅਲਖ ਦਾ ਦੀਵਾ ਜਗਾਉਂਦੇ ਰਹਿਣਗੇ।
ਇਸ ਤੋਂ ਪਹਿਲਾਂ ਸਿੱਧੂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ੁਭਕਾਮਨਾਵਾਂ ਦੇਣ ਤੋਂ ਬਾਅਦ ਉਨ੍ਹਾਂ ਨੇ ਟਵਿੱਟਰ ‘ਤੇ ਉਨ੍ਹਾਂ ਨਾਲ ਇਕ ਤਸਵੀਰ ਸਾਂਝੀ ਕੀਤੀ ਸੀ। ਪਰ ਲੋਕਾਂ ਨੇ ਟਵਿਟਰ ‘ਤੇ ਸਿੱਧੂ ਬਾਰੇ ਕਿਹਾ ਕੇ ਸਿੱਧੂ ਦਾ ਪਾਕਿਸਤਾਨ ਪ੍ਰੇਮ ਸਾਹਮਣੇ ਆਇਆ ਹੈ, ਕੇ ਉਹਨਾਂ ਨੇ ਸੋਨੀਆ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਪਰ ਦੇਸ਼ ਦੇ ਸਭ ਤੋਂ ਵੱਡੇ ਫੌਜੀ ਅਧਿਕਾਰੀ ਨੂੰ ਸ਼ਰਧਾਂਜਲੀ ਨਹੀਂ ਦਿੱਤੀ ਅਤੇ ਲੋਕਾਂ ਵੱਲੋਂ ਸਿੱਧੂ ਦੀ ਕਾਫੀ ਆਲੋਚਨਾ ਕੀਤੀ ਜਾ ਰਹੀ ਸੀ। ਇਸ ਤੋਂ ਬਾਅਦ ਸਿੱਧੂ ਨੇ ਇੱਕ ਵੀਡੀਓ ਬਣਾ ਕੇ ਟਵਿੱਟਰ ‘ਤੇ ਸ਼ੇਅਰ ਕੀਤੀ ਅਤੇ ਸੀਡੀਐਸ ਬਿਪਿਨ ਰਾਵਤ ਨੂੰ ਸ਼ਰਧਾਂਜਲੀ ਦਿੱਤੀ।