September 20, 2026, 3:33 pm
----------- Advertisement -----------
HomeNewsBreaking News‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

Published on

----------- Advertisement -----------

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ। ਮੀਟਿੰਗ ਵਿਚ ਪੰਜਾਬ ਇੰਚਾਰਜ ਭੁਪੇਸ਼ ਬਘੇਲ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਸੀਨੀਅਰ ਲੀਡਰ ਰਜ਼ੀਆ ਸੁਲਤਾਨਾ ਇਸ ਮੀਟਿੰਗ ਵਿੱਚ ਹਾਜ਼ਰ ਰਹੇ। ਟਿੰਗ ਸ਼ੁਰੂ ਹੁੰਦਿਆਂ ਹੀ ਕਾਂਗਰਸ ਪਾਰਟੀ ਵਰਕਰਾਂ ਵੱਲੋਂ ਸਾਬਕਾ CM ਚਰਨਜੀਤ ਚੰਨੀ ਦੇ ਵਰਕਰਾਂ ਵੱਲੋਂ “ਚੰਨੀ ਜ਼ਿੰਦਾਬਾਦ” ਦੇ ਨਾਅਰੇ ਲਗਾਏ ਗਏ। ਜਿਸ ਤੋਂ ਬਾਅਦ ਮੀਟਿੰਗ ‘ਚ ਹੰਗਾਮਾ ਹੋਇਆ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਬਿਠਾ ਕੇ ਮੀਟਿੰਗ ਮੁੜ ਸ਼ੁਰੂ ਕੀਤੀ ਗਈ। 

ਇਸ ਮੌਕੇ ਭੁਪੇਸ਼ ਬਘੇਲ ਤੇ ਰਾਜਾ ਵੜਿੰਗ ਦੀ ਮੌਜੂਦਗੀ ਵਿਚ ਸਿੱਧੂ ਮੂਸੇਵਾਲਾ ਦੇ ਬਾਪੂ ਬਲਕੌਰ ਸਿੱਧੂ ਗਰਜੇ। ਉਨ੍ਹਾਂ ਤੰਜ ਕੱਸਦਿਆਂ ਕਿਹਾ ਕਿ ਤੁਸੀਂ ਆਉਂਦੇ ਓ, ਹਰੇਕ ਨੂੰ ਥਾਪੀ ਦੇ ਦਿੰਨੇ ਓ, ਇੱਕ ਨੂੰ ਮੂਹਰੇ ਲਾਓ। ਤੁਸੀਂ ਇੱਕ ਨੂੰ ਕਹਿ ਦਿਓ ਕੰਮ ਕਰਨ ਲਈ ਤੇ ਬਾਕੀ ਉਸਦਾ ਸਹਿਯੋਗ ਕਰੋ। ਮੈਨੂੰ ਕਾਂਗਰਸੀ ਹੋਣ ਦਾ ਕਿਸੇ ਤੋਂ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ। ਅਸੀਂ ਕਾਂਗਰਸ ਪਾਰਟੀ ‘ਚ ਨਵੇਂ ਨਹੀਂ ਆ। ਮੇਰੇ ਪੁੱਤ ਸਿੱਧੂ ਨੇ ਚੋਣ ਨਹੀਂ ਹਾਰੀ ਜ਼ਿੰਦਗੀ ਵੀ ਹਾਰ ਗਿਆ ।

ਬਲਕੌਰ ਸਿੱਧੂ ਨੇ ਕਿਹਾ ਕਿ ਮੇਰੇ ਪੁੱਤ ਤੋਂ ਸ਼ਰੀਰ ਖੋਹ ਲਿਆ ਗਿਆ ਪਰ ਉਹ ਸਾਰਿਆਂ ਦੇ ਦਿਲਾਂ ‘ਚ ਹੈ। ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੇ ਫੈਨ following ਦੇ ਬਰਾਬਰ ਹੈ। ਮੇਰਾ ਪੁੱਤ ਨਾ ਕਦੇ ਹਾਰਿਆ ਹੈ ਤੇ ਨਾ ਹੀ ਹਾਰੇਗਾ, ਧੂ ਮੂਸੇਵਾਲ ਰਹਿੰਦੀ ਦੁਨੀਆ ਤੱਕ ਅਮਰ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...