October 9, 2026, 3:49 pm
----------- Advertisement -----------
HomeNewsBreaking Newsਮੂਸੇਵਾਲੇ ਦਾ ਹੋਲੋਗ੍ਰਾਮ ਟੂਰ ‘Signed To God World Tour’ ਸ਼ੁਰੂ, ਟੋਰਾਂਟੋ ‘ਚ...

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ‘Signed To God World Tour’ ਸ਼ੁਰੂ, ਟੋਰਾਂਟੋ ‘ਚ ਹੋਵੇਗਾ ਸਿੱਧੂ ਦੇ ਹੋਲੋਗ੍ਰਾਮ ਦਾ ਪਹਿਲਾ ਸ਼ੋਅ

Published on

----------- Advertisement -----------


ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ਅੱਜ 9 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ‘Signed To God World Tour’ ਦੀ ਸ਼ੁਰੂਆਤ ਟੋਰਾਂਟੋ ਤੋਂ ਹੋਵੇਗੀ। ਇਹ ਟੋਰਾਂਟੋ ‘ਚ ਸਿੱਧੂ ਦੇ ਹੋਲੋਗ੍ਰਾਮ ਦਾ ਪਹਿਲਾ ਸ਼ੋਅ ਹੋਵੇਗਾ। ਮੂਸੇਵਾਲ ਦੀ ਅਸਲੀ ਆਵਾਜ਼ ਤੇ 3D ਤਕਨੀਕ ਨਾਲ ਸਟੇਜ ਪਰਫਾਰਮੈਂਸ ਹੋਵੇਗੀ। ਇਹ ਸ਼ੋਅ 2 ਘੰਟੇ ਦਾ ਹੋਵੇਗਾ ਤੇ ਇਸ ਵਿਚ ਸਿੱਧੂ ਦਾ ਸਟਾਈਲ ਦੇਖਣ ਨੂੰ ਮਿਲੇਗਾ। ਪਾਕਿ ਸਣੇ 8 ਦੇਸ਼ਾਂ ‘ਚ ਇਹ ਟੂਰ ਕਰਵਾਇਆ ਜਾਵੇਗਾ।

ਦੱਸ ਦੇਈਏ ਕਿ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਪਹਿਲਾਂ ਹੀ ਸਪੱਸ਼ਟ ਕੀਤਾ ਸੀ ਕਿ ਇਹ ਸਿਰਫ ਇਕ ਹੋਲੋਗ੍ਰਾਮ ਸ਼ੋਅ ਨਹੀਂ ਹੋਵੇਗਾ ਸਗੋਂ ਵਿਚ ਕਈ ਨਾਮੀ ਕਲਾਕਾਰ ਵੀ ਸ਼ਾਮਲ ਹੋਣਗੇ ਤੇ ਆਪਣੀ ਪੇਸ਼ਕਸ਼ ਦੇਣਗੇ। ਇਸ ਸ਼ੋਅ ਵਿਚ ਉਹ ਖੁਦ ਆਪਣੇ ਪੂਰੇ ਪਰਿਵਾਰ ਨਾਲ ਮੌਜੂਦ ਰਹਿਣਗੇ। ਇਸ ਦੌਰਾਨ ਉਹ ਸਿੱਧੂ ਦੇ ਜੀਵਨ, ਉਨ੍ਹਾਂ ਦੀ ਬਾਇਓਗ੍ਰਾਫੀ ਤੇ ਯਾਦਾਂ ਨਾਲ ਜੁੜੀਆਂ ਕਈ ਖਾਸ ਗੱਲਾਂ ਵੀ ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕਰਨਗੇ।

ਜ਼ਿਕਰਯੋਗ ਹੈ ਕਿ ਮੌਤ ਦੇ ਬਾਅਦ ਕਿਸੇ ਪਹਿਲੇ ਪੰਜਾਬੀ ਕਲਾਕਾਰ ਦਾ ਇਹ ਪਹਿਲਾ ਹੋਲੋਗ੍ਰਾਮ ਸ਼ੋਅ ਹੋਵੇਗਾ। ਸਿੱਧੂ ਮੂਸੇਵਾਲਾ ਦੇ ਪਾਕਿਸਤਾਨ ਵਿਚ ਲੱਖਾਂ ਫੈਨਸ ਹਨ। ਸਿੱਧੂ ਨੇ ਇਕ ਪ੍ਰੋਗਰਾਮ ਵਿਚ ਪਾਕਿਸਤਾਨ ਵਿਚ ਸ਼ੋਅ ਕਰਨ ਦਾ ਵਾਅਦਾ ਕੀਤਾ ਸੀ ਜਿਸ ਨੂੰ ਹੁਣ ਸਿੱਧੂ ਦੇ ਪਿਤਾ ਬਲਕੌਰ ਸਿੰਘ ਪੂਰਾ ਕਰਨ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੇਸ਼ੀ ਤੋਂ ਪਹਿਲਾਂ ਸਾਬਕਾ ਅਕਾਲੀ ਆਗੂ ਨੂੰ ਮਿਲੀਆਂ ਧਮਕੀਆਂ, DGP ਤੋਂ ਮੰਗੀ ਸੁਰੱਖਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸੰਬੰਧਿਤ ਵਿਵਾਦਪੂਰਨ...

ਪੰਜਾਬ ਚੋਣਾਂ ਲਈ ਨਵੀਂ ਰਣਨੀਤੀ, ਦੋ ਸੀਟਾਂ ਤੋਂ ਮੈਦਾਨ ‘ਚ ਉਤਰਨਗੇ ਅੰਮ੍ਰਿਤਪਾਲ ਸਿੰਘ; ਮੁਹਾਲੀ ਬੈਠਕ ‘ਚ ਲਿਆ ਫ਼ੈਸਲਾ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਿਆਸੀ ਪਿੜ ਵਿੱਚ ਇੱਕ ਵੱਡਾ...

ਹਾਈ ਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ ’ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀ

ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਉਸ ਹਲਫ਼ਨਾਮੇ ਦਾ ਨੋਟਿਸ ਲਿਆ ਜਿਸ ਵਿੱਚ ਕਿਹਾ ਗਿਆ...

ਅਮਰੀਕਾ ’ਚ ਗ੍ਰੀਨ ਕਾਰਡ ਦਾ ਰਾਹ ਹੋਇਆ ਔਖਾ? ਇੰਫੋਸਿਸ ਸਣੇ 8 ਕੰਪਨੀਆਂ ਸਸਪੈਂਡ

ਅਮਰੀਕਾ ‘ਚ ਭਾਰਤੀ ਆਈਟੀ ਮੁਲਾਜ਼ਮਾਂ ਲਈ ਗ੍ਰੀਨ ਕਾਰਡ ਪਾਉਣ ਦਾ ਰਸਤਾ ਮੁਸ਼ਕਲ ਹੋ ਸਕਦਾ...

ਗੌਰਵ ਯਾਦਵ ਬਣੇ ਪੰਜਾਬ ਦੇ ਪੱਕੇ DGP, ਪੰਜਾਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਆਖਿਰਕਾਰ ਪੰਜਾਬ ਨੂੰ ਪੱਕਾ ਡੀਜੀਪੀ ਮਿਲ ਗਿਆ ਹੈ। ਗੌਰਵ ਯਾਦਵ ਦੇ ਨਾਂ ‘ਤੇ ਪੰਜਾਬ...

OSD ਘੁੰਮਣ ਨੂੰ ਹਾਈ ਕੋਰਟ ਤੋਂ ਝਟਕਾ, ਜਸਟਿਸ ਬੇਦੀ ਨੇ ਸੁਣਵਾਈ ਤੋਂ ਕੀਤਾ ਇਨਕਾਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। CM ਦੇ OSD ਰਾਜਬੀਰ ਸਿੰਘ...

ਫਾਸਟ-ਟ੍ਰੈਕ ਪੰਜਾਬ ਪੋਰਟਲ ਰਾਹੀਂ ਅਪਲਾਈ ਕਰਨ ਦੇ 45 ਦਿਨਾਂ ਦੇ ਅੰਦਰ ਦਿੱਤੀਆਂ ਜਾਣਗੀਆਂ ਸਾਰੀਆਂ ਪ੍ਰਵਾਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 8 ਅਕਤੂਬਰ:ਕਾਰੋਬਾਰ ਵਿੱਚ ਸੌਖ, ਪਾਰਦਰਸ਼ਤਾ ਅਤੇ ਰੋਜ਼ਗਾਰ ਪੈਦਾ ਕਰਨ `ਤੇ ਨਵੇਂ ਸਿਰਿਓਂ ਧਿਆਨ...