September 21, 2026, 12:17 pm
----------- Advertisement -----------
HomeNewsBreaking Newsਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Published on

----------- Advertisement -----------

Change block type or style

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਤੋਂ ਜ਼ੀਰੋ ਲਾਈਨ ਤੱਕ ਅੱਜ 21 ਸਤੰਬਰ 2026 ਨੂੰ ਭਾਰਤੀ ਸਮੇਂ ਮੁਤਾਬਕ ਸ਼ਾਮ ਵੇਲੇ 5:30 ਵਜੇ ਨਗਰ ਕੀਰਤਨ ਲੈ ਕੇ ਆਇਆ ਜਾ ਰਿਹਾ ਹੈ।

ਪਾਕਿਸਤਾਨ ਲਹਿੰਦੇ ਪੰਜਾਬ ਵਾਲੇ ਪਾਸਿਓਂ ਸਿੱਖ ਸੰਗਤਾਂ ਬੜੀ ਸ਼ਰਧਾ ਭਾਵਨਾ ਨਾਲ ਇਹ ਨਗਰ ਕੀਰਤਨ ਸਜਾ ਰਹੀਆਂ ਹਨ। ਉਨ੍ਹਾਂ ਵੱਲੋਂ ਆਪਣੇ ਵਾਲੇ ਪਾਸੇ ਜ਼ੀਰੋ ਲਾਈਨ ਪੁੱਜਣ ਉੱਤੇ ਸੰਧਿਆ ਵੇਲੇ ਰਹਿਰਾਸ ਸਾਹਿਬ ਦੇ ਪਾਠ, ਗੁਰਬਾਣੀ ਕੀਰਤਨ ਤੇ ਆਰਤੀ ਉਪਰੰਤ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਬੇਨਤੀ ਕੀਤੀ ਜਾਵੇਗੀ ਕਿ ਦੋਵਾਂ ਪਾਸਿਆਂ ਦੀ ਸਿੱਖ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੁੱਲ੍ਹੇ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਭਾਰਤ ਵਾਲੇ ਪਾਸੇ ਡੇਰਾ ਬਾਬਾ ਨਾਨਕ ਵਿਖੇ ਜ਼ੀਰੋ ਲਾਈਨ ਉੱਤੇ ਪੁੱਜਣਗੇ। ਪਾਕਿਸਤਾਨ ਤੇ ਭਾਰਤ ਦੀਆਂ ਸਿੱਖ ਸੰਗਤਾਂ ਆਪੋ ਆਪਣੇ ਪਾਸੇ ਸੰਧਿਆ ਵੇਲੇ ਰਹਿਰਾਸ ਸਾਹਿਬ ਦਾ ਪਾਠ, ਆਰਤੀ ਤੇ ਸ਼ਬਦ ਕੀਰਤਨ ਉਪਰੰਤ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੁੱਲ੍ਹਣ ਲਈ ਅਰਦਾਸ ਕਰਨਗੀਆਂ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਡੇਰਾ ਬਾਬਾ ਨਾਨਕ ਅਤੇ ਬਾਰਡਰ ਦੇ ਇਲਾਕੇ ਦੀ ਸਮੂਹ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਅੱਜ ਸੰਧਿਆ ਵੇਲੇ ਭਾਰਤੀ ਸਮੇਂ ਅਨੁਸਾਰ 5:30 ਵਜੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਨੇੜੇ ਜ਼ੀਰੋ ਲਾਈਨ ਉੱਤੇ ਪੁੱਜ ਕੇ ਸਮਾਗਮ ਅਤੇ ਅਰਦਾਸ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਜ਼ਰੂਰ ਕਰਨ ਤਾਂ ਜੋ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਕੀਤੀ ਜਾ ਸਕੇ ਕਿ ਲਾਂਘਾ ਛੇਤੀ ਖੁੱਲ੍ਹੇ ਤੇ ਸੰਗਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਪਹਿਲਾਂ ਦੀ ਤਰ੍ਹਾਂ ਦਰਸ਼ਨ ਦੀਦਾਰ ਕਰ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...

 1.26 ਕਰੋੜ ਸਿਹਤ ਕਾਰਡਾਂ ਦੀ ਵੰਡ ਸ਼ੁਰੂ, 54 ਲੱਖ ਪਰਿਵਾਰਾਂ ਨੂੰ ਵੱਡੀ ਰਾਹਤ

*ਐਸ.ਏ.ਐਸ. ਨਗਰ (ਮੋਹਾਲੀ); 20 ਸਤੰਬਰ: *ਇਕ ਗੰਭੀਰ ਬਿਮਾਰੀ ਸਧਾਰਨ ਪਰਿਵਾਰ ਨੂੰ ਵਿੱਤੀ ਬੇਯਕੀਨੀ ਵੱਲ...

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...