September 17, 2025, 8:41 pm
----------- Advertisement -----------
HomeNewsBreaking Newsਸਿੱਖ ਸ਼ਰਧਾਲੂਆਂ ’ਤੇ ਲਾਈ ਪਾਬੰਦੀ ’ਤੇ ਬੋਲੇ CM ਮਾਨ, “ਸਿੱਖ ਸ਼ਰਧਾਲੂਆਂ ਨੂੰ...

ਸਿੱਖ ਸ਼ਰਧਾਲੂਆਂ ’ਤੇ ਲਾਈ ਪਾਬੰਦੀ ’ਤੇ ਬੋਲੇ CM ਮਾਨ, “ਸਿੱਖ ਸ਼ਰਧਾਲੂਆਂ ਨੂੰ ਪਾਕਿ ਜਾਣ ਤੋਂ ਕਿਉਂ ਰੋਕਿਆ ਗਿਆ?”

Published on

----------- Advertisement -----------

ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖ ਸ਼ਰਧਾਲੂਆਂ ਨੂੰ ਗੁਰਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਜਾਣ ਤੋਂ ਰੋਕੇ ਜਾਣ ਦੇ ਮੁੱਦੇ ‘ਤੇ ਕੇਂਦਰ ਸਰਕਾਰ ‘ਤੇ ਸਖ਼ਤ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਸਵਾਲ ਉਠਾਇਆ ਕਿ ਕੇਂਦਰ ਸਰਕਾਰ ਦੀ ਨੀਤੀ ਪਾਕਿਸਤਾਨ ਦੇ ਖ਼ਿਲਾਫ਼ ਹੈ ਜਾਂ ਆਮ ਲੋਕਾਂ ਦੇ ਖ਼ਿਲਾਫ਼।

ਮਾਨ ਨੇ ਕਿਹਾ ਕਿ ਜਦੋਂ ਕੋਈ ਫਿਲਮ ਰੋਕੀ ਜਾਂਦੀ ਹੈ, ਤਾਂ ਨੁਕਸਾਨ ਪ੍ਰੋਡਿਊਸਰ ਦਾ ਹੁੰਦਾ ਹੈ, ਪਰ ਜਦੋਂ ਮੈਚ ਹੁੰਦਾ ਹੈ ਅਤੇ ਉਸ ਦਾ ਪ੍ਰੋਡਿਊਸਰ ਕੋਈ “ਵੱਡੇ ਸਾਹਿਬ ਦਾ ਪੁੱਤਰ” ਹੁੰਦਾ ਹੈ, ਤਾਂ ਉਸ ਨੂੰ ਨੁਕਸਾਨ ਨਹੀਂ ਹੋਣ ਦਿੱਤਾ ਜਾਂਦਾ। ਉਨ੍ਹਾਂ ਨੇ ਇਸ ਗੱਲ ‘ਤੇ ਰੋਸ ਜਤਾਇਆ ਕਿ ਇਕ ਪਾਸੇ ਮੈਚ ਨੂੰ ਇਜਾਜ਼ਤ ਦਿੱਤੀ ਗਈ, ਪਰ ਸ਼ਰਧਾਲੂਆਂ ਨੂੰ ਸ੍ਰੀ ਨਨਕਾਣਾ ਸਾਹਿਬ ਜਾਣ ਤੋਂ ਰੋਕਿਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਸਮਝ ਨਹੀਂ ਆਉਂਦੀ ਕਿ ਕੇਂਦਰ ਸਰਕਾਰ ਦੀ ਪੰਜਾਬ ਨਾਲ ਕੀ ਦੁਸ਼ਮਣੀ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਜੇਕਰ ਮੈਚ ਖੇਡਣਾ ਜ਼ਰੂਰੀ ਸੀ, ਤਾਂ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕਣ ਤੋਂ ਰੋਕਣ ਦੀ ਕੀ ਮਜਬੂਰੀ ਸੀ। ਉਨ੍ਹਾਂ ਨੇ ਕਿਹਾ ਕਿ ਕੀ ਸਭ ਕੁਝ ਕੇਂਦਰ ਦੀ ਮਰਜ਼ੀ ਨਾਲ ਹੀ ਚੱਲੇਗਾ? ਮਾਨ ਨੇ ਕੇਂਦਰ ਦੀ ਨੀਤੀਆਂ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਜਦੋਂ ਕਿਤੇ ਵੀ ਆਫ਼ਤ ਆਉਂਦੀ ਹੈ, ਤਾਂ ਪੈਸੇ ਤੁਰੰਤ ਪਹੁੰਚ ਜਾਂਦੇ ਹਨ, ਪਰ ਪੰਜਾਬ ‘ਚ ਆਫ਼ਤ ਆਉਣ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਈ ਦਿਨਾਂ ਬਾਅਦ ਆਕੇ ਸਿਰਫ਼ 1600 ਕਰੋੜ ਰੁਪਏ ਦੀ ਸਹਾਇਤਾ ਦਿੱਤੀ।

ਉਨ੍ਹਾਂ ਨੇ ਭਾਜਪਾ ਨੇਤਾਵਾਂ ਰਵਨੀਤ ਬਿੱਟੂ ਅਤੇ ਸੁਨੀਲ ਜਾਖੜ ‘ਤੇ ਵੀ ਨਿਸ਼ਾਨਾ ਸਾਧਿਆ ਅਤੇ ਪ੍ਰਧਾਨ ਮੰਤਰੀ ਨੂੰ ਸਵਾਲ ਕੀਤਾ ਕਿ ਸਿੱਖ ਸ਼ਰਧਾਲੂਆਂ ਨੂੰ ਸ੍ਰੀ ਨਨਕਾਣਾ ਸਾਹਿਬ ਜਾਣ ਤੋਂ ਕਿਉਂ ਰੋਕਿਆ ਗਿਆ। ਮਾਨ ਨੇ ਜ਼ੋਰ ਦੇਕੇ ਕਿਹਾ ਕਿ ਇਹ ਮੁੱਦਾ ਸਿਆਸਤ ਜਾਂ ਕਾਰੋਬਾਰ ਦਾ ਨਹੀਂ, ਸਗੋਂ ਸਿੱਖਾਂ ਦੀ ਆਸਥਾ ਦਾ ਹੈ। ਸ੍ਰੀ ਨਨਕਾਣਾ ਸਾਹਿਬ ਅਤੇ ਸ੍ਰੀ ਕਰਤਾਰਪੁਰ ਸਾਹਿਬ ਵਰਗੇ ਧਾਰਮਿਕ ਸਥਾਨ ਸਿੱਖ ਭਾਈਚਾਰੇ ਲਈ ਬਹੁਤ ਮਹੱਤਵਪੂਰਨ ਹਨ, ਪਰ ਸ਼ਰਧਾਲੂਆਂ ਨੂੰ ਉਥੇ ਮੱਥਾ ਟੇਕਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।

ਮੁੱਖ ਮੰਤਰੀ ਨੇ ਭਾਜਪਾ ਦੀਆਂ ਨੀਤੀਆਂ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਜੇਕਰ ਕੋਈ ਫਿਲਮ, ਜਿਸ ‘ਚ ਪਾਕਿਸਤਾਨੀ ਕਲਾਕਾਰ ਸ਼ਾਮਲ ਹੋਵੇ, ਨੂੰ ਰੋਕਿਆ ਜਾਂਦਾ ਹੈ, ਤਾਂ ਉਸ ਨੂੰ ਗੱਦਾਰੀ ਦਾ ਨਾਂ ਦਿੱਤਾ ਜਾਂਦਾ ਹੈ। ਪਰ ਜਦੋਂ ਮੈਚ ਹੁੰਦਾ ਹੈ, ਜਿਸ ਦਾ ਪ੍ਰੋਡਿਊਸਰ ਕੋਈ ਪ੍ਰਭਾਵਸ਼ਾਲੀ ਵਿਅਕਤੀ ਹੁੰਦਾ ਹੈ, ਤਾਂ ਉਸ ਨੂੰ ਇਜਾਜ਼ਤ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਭਾਜਪਾ ਦਾ ਮੀਡੀਆ ਸਪਾਂਸਰ ਕਹਿੰਦਾ ਹੈ ਕਿ ਮੈਚ ‘ਚ ਕੋਈ ਸਮੱਸਿਆ ਨਹੀਂ, ਪਰ ਫਿਲਮ ‘ਚ ਸਮੱਸਿਆ ਹੈ। ਮਾਨ ਨੇ ਸਵਾਲ ਕੀਤਾ ਕਿ ਮੈਚ ਤੋਂ ਆਉਣ ਵਾਲਾ ਪੈਸਾ ਕੀ ਅੱਤਵਾਦ ਜਾਂ ਨਸ਼ਿਆਂ ਲਈ ਵਰਤਿਆ ਜਾ ਰਿਹਾ ਹੈ।

ਅੰਤ ਵਿੱਚ, ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਕਿ ਉਹ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਨਾ ਖੇਡਣ ਅਤੇ ਸਿੱਖ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਧਾਰਮਿਕ ਸਥਾਨਾਂ ‘ਤੇ ਜਾਣ ਦੀ ਇਜਾਜ਼ਤ ਦੇਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਬੁਲਾਰੇ ਅਤੇ ਬੁਲਾਰੇ ਨਿਯੁਕਤ

ਚੰਡੀਗੜ 17 ਸਤੰਬਰ ( ) ਅੱਜ ਇੱਥੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਪਾਰਟੀ...

ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

ਚੰਡੀਗੜ੍ਹ, 17 ਸਤੰਬਰ ਪੰਜਾਬ ਦੇ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਯਤਨਾਂ ਨੂੰ ਤੇਜ਼...

ਯੋ ਯੋ ਹਨੀ ਸਿੰਘ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ,ਗਾਣੇ ‘ਚ ਔਰਤਾਂ ‘ਤੇ ਟਿੱਪਣੀ ਨਾਲ ਜੁੜਿਆ ਮਾਮਲਾ

ਮਸ਼ਹੂਰ ਰੈਪਰ ਯੋ ਯੋ ਹਨੀ ਸਿੰਘ ਨੂੰ ਮੋਹਾਲੀ ਦੀ ਰਾਸ਼ਟਰੀ ਲੋਕ ਅਦਾਲਤ ਵੱਲੋਂ ਵੱਡੀ...

ਹੜ੍ਹ ਪੀੜ੍ਹਤਾਂ ਲਈ ਅੱਗੇ ਆਈ ਅਦਾਕਾਰਾ ਨੀਰੂ ਬਾਜਵਾ

ਪੰਜਾਬੀ ਅਦਾਕਾਰਾ ਨੀਰੂ ਬਾਜਵਾ ਦੀ ਟੀਮ ਨੇ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਦੌਰਾ...

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਪੁੱਤਰ ਨੇ ਅਦਾਲਤ ’ਚ ਕੀਤਾ ਆਤਮ ਸਮਰਪਣ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਸ ਦੇ ਪਰਿਵਾਰਕ...

ਆਸਕਰ ਜੇਤੂ ਅਦਾਕਾਰ ਰੌਬਰਟ ਰੈੱਡਫੋਰਡ ਦਾ 89 ਸਾਲ ਦੀ ਉਮਰ ‘ਚ ਦਿਹਾਂਤ

ਆਸਕਰ ਜੇਤੂ ਅਦਾਕਾਰ ਰੌਬਰਟ ਰੈੱਡਫੋਰਡ ਦਾ 89 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਅਮਰੀਕੀ...

‘ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ ‘ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 16 ਸਤੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੋਹਿੰਦਰ ਕੇਪੀ ਦੇ ਪੁੱਤ ਦਾ ਅੰਤਿਮ ਸੰਸਕਾਰ, ਪਿਓ ਨੇ ਜਵਾਨ ਪੁੱਤ ਦੀ ਚਿਖਾ ਨੂੰ ਦਿੱਤੀ ਅਗਨੀ, ਮਾਂ ਦੇ ਨਹੀਂ ਰੁਕੇ ਹੰਝੂ

ਜਲੰਧਰ ਵਿੱਚ ਸਾਬਕਾ ਮੰਤਰੀ ਅਤੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਰਿਚੀ...

ਕਾਰਤਿਕ ਬੱਗਨ ਦੇ ਕ.ਤ.ਲ ਮਾਮਲੇ ‘ਚ 3 ਆਰੋਪੀ ਗ੍ਰਿਫ਼ਤਾਰ, ਇੰਸਟਾਗ੍ਰਾਮ ਬਣਿਆ ਮੌ. ਤ ਦਾ ਕਾਰਨ

ਸੋਸ਼ਲ ਮੀਡੀਆ ਇਨਫਲੁਏਂਸਰ ਕਾਰਤਿਕ ਬੱਗਨ ਦੇ ਕਤਲ ਮਾਮਲੇ ‘ਚ ਵੱਡੀ ਕਾਰਵਾਈ ਕਰਦੇ ਹੋਏ ਪੁਲਿਸ...