November 2, 2026, 8:27 pm
----------- Advertisement -----------
HomeNewsLatest News2 ਦਸੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗਾ 11ਵਾਂ ਸਰਬ ਭਾਰਤੀ ਸ਼ਬਦ ਗਾਇਨ ਮੁਕਾਬਲਾ

2 ਦਸੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗਾ 11ਵਾਂ ਸਰਬ ਭਾਰਤੀ ਸ਼ਬਦ ਗਾਇਨ ਮੁਕਾਬਲਾ

Published on

----------- Advertisement -----------

ਮੋਹਾਲੀ, 24 ਨਵੰਬਰ () : ਗੁਰੂਕਾਲ ਤੋਂ ਚਲੀ ਆ ਰਹੀ ਪ੍ਰਾਚੀਨ ਕੀਰਤਨ ਪ੍ਰਥਾ ਨਾਲ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਜੋੜੀ ਰੱਖਣ, ਇਸ ਦੀ ਸੰਭਾਲ, ਪ੍ਰਚਾਰ ਅਤੇ ਪ੍ਰਸਾਰ ਕਰਨ ਲਈ ਗੁਰਮਤਿ ਸੰਗੀਤ ਵਿਭਾਗ, ਪ੍ਰਾਚੀਨ ਕਲਾ ਕੇਂਦਰ ਅਤੇ ਗੁਰਮਤਿ ਸੰਗੀਤ ਸੋਸਾਇਟੀ, ਚੰਡੀਗੜ੍ਹ ਵਲੋਂ ਗਿਆਰਵਾਂ ਸਰਬ ਭਾਰਤੀ ਸ਼ਬਦ ਗਾਇਨ ਮੁਕਾਬਲਾ ਮਿਤੀ 2 ਦਸੰਬਰ, 2022 ਨੂੰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਸੈਕਟਰ-34, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ।
ਅੱਜ ਮੋਹਾਲੀ ਪ੍ਰੈਸ ਕਲੱਬ ਵਿਖੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਗੁਰਮਤਿ ਸੰਗੀਤ ਸੋਸਾਇਟੀ, ਚੰਡੀਗੜ੍ਹ ਅਤੇ ਐਚਓਡੀ, ਗੁਰਮਤਿ ਸੰਗੀਤ ਵਿਭਾਗ ਪ੍ਰਾਚੀਨ ਕਲਾ ਕੇਂਦਰ, ਚੰਡੀਗੜ੍ਹ ਡਾ. ਮਲਕੀਤ ਸਿੰਘ ਜੰਡਿਆਲਾ ਅਤੇ ਆਸ਼ੂਤੋਸ਼ ਮਹਾਜਨ, ਆਨਰੇੇੇਰੀ ਡਾਇਰੈਕਟਰ ਪ੍ਰੋਜੈਕਟ ਤੇ ਡਿਵੈਲਪਮੈਂਟ ਨੇ ਦੱਸਿਆ ਕਿ ਇਸ ਮੁਕਾਬਲੇ ਵਿਚ ਅਮਰੀਕਾ, ਕਨੇਡਾ, ਯੂਰੋਪ (online) ਅਤੇ ਦੇਸ਼ ਦੇ ਵੱਖ-ਵੱਖ ਪ੍ਰਾਂਤਾ ਤੋਂ ਸਕੂਲ, ਕਾਲੇਜ, ਵਿਸ਼ਵ ਵਿਦਿਆਲੇ ਅਤੇ ਧਾਰਮਿਕ ਥਾਵਾਂ ਤੋਂ ਲਗਭਗ 300 ਦੇ ਕਰੀਬ ਵੱਖ-ਵੱਖ ਗਰੁੱਪਾਂ ਵਿਚ ਭਾਗ ਲੈ ਰਹੇ ਹਨ। ਜਿਸ ਵਿਚ ਵਿਅਕਤੀਗਤ ਸ਼ਬਦ ਗਾਇਨ ਦੇ ਦੋ ਗਰੁੱਪ ਜੂਨੀਅਰ ਉਮਰ 10 ਸਾਲ ਤੋਂ 18 ਅਤੇ ਸੀਨੀਅਰ ਗਰੁੱਪ ਉਮਰ 18 ਸਾਲ ਤੋਂ 24 ਸਾਲ ਤਕ ਦੀ ਉਮਰ ਦੇ ਵਿਦਿਆਰਥੀ ਭਾਗ ਲੈ ਰਹੇ ਹਨ। ਗਰੁੱਪ ਸ਼ਬਦ ਗਾਇਨ ਦੀ ਓਪਨ ਕੈਟਾਗਰੀ ਹੈ ਅਤੇ ਕੇਵਲ ਗਰੁੱਪ ਸ਼ਬਦ ਕੈਟਾਗਰੀ ਵਿਚ ਜੇਤੂ ਵਿਦਿਆਰਥੀਆਂ ਨੂੰ 31000 ਰੁਪਏ ਪਹਿਲਾ ਇਨਾਮ, 21000 ਰੁਪਏ ਦੂਜਾ ਅਤੇ 11000 ਰੁਪਏ ਤੀਜਾ ਇਨਾਮ ਦਿੱਤਾ ਜਾਵੇਗਾ। 
ਡਾ. ਮਲਕੀਤ ਸਿੰਘ ਜੰਡਿਆਲਾ, ਐਚ. ਓ. ਡੀ. ਗੁਰਮਤਿ ਸੰਗੀਤ ਵਿਭਾਗ ਅਤੇ ਸਜਲ ਕੋਸਰ, ਸੈਕਟਰੀ ਪ੍ਰਾਚੀਨ ਕਲਾ ਕੇਂਦਰ ਚੰਡੀਗੜ੍ਹ ਨੇ ਇਹ ਵੀ ਸਪਸ਼ਟ ਕੀਤਾ ਕਿ ਇਸ ਸ਼ਬਦ ਗਾਇਨ ਮੁਕਾਬਲੇ ਦੀ ਮੁੱਖ ਸ਼ਰਤ ਸ਼ਬਦ ਦਾ ਗਾਇਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ਼ “ਨਿਰਧਾਰਿਤ ਰਾਗ ਪਰ ਸ਼ਬਦ ਗਾਇਨ ਲਾਜ਼ਮੀ ਹੈ। ਇਸ ਸ਼ਬਦ ਗਾਇਨ ਮੁਕਾਬਲੇ ਦਾ ਮੁੱਖ ਮੰਤਵ ਗੁਰੂ ਕਾਲ ਤੋਂ ਚਲੀ ਆ ਰਹੀ ਪ੍ਰਾਚੀਨ ਅਤੇ ਨਿਵੇਕਲੀ ਕੀਰਤਨ ਪਰੰਪਰਾ ਦਾ ਅੱਜ ਦੀ ਨੌਜਵਾਨ ਪੀੜੀ ਰਾਹੀਂ ਸੰਭਾਲ, ਪ੍ਰਚਾਰ ਅਤੇ ਪ੍ਰਸਾਰ ਕਰਨਾ ਹੈ। ਇਸ ਮੁਕਾਬਲੇ ਵਿਚ ਵਿਅਕਤੀਗਤ ਸ਼ਬਦ ਗਾਇਨ ਦੇ ਜੇਤੂ ਵਿਦਿਆਰਥੀਆਂ ਨੂੰ ਪਹਿਲਾ, ਦੂਜਾ ਅਤੇ ਤੀਜਾ ਇਨਾਮ ਵਜੋਂ ਮੈਡਲ ਅਤੇ ਸਰਟੀਫਿਕੇਟ ਵੀ ਦਿੱਤੇ ਜਾਣਗੇ। ਉਹਨਾਂ ਦੱਸਿਆ ਕਿ ਇਸ ਦੌਰਾਨ ਦੂਜੇ ਰਾਜਾਂ ਤੋਂ ਭਾਗ ਲੈਣ ਵਾਲੇ ਪ੍ਰਤੀਯੋਗੀਆਂ ਦੇ ਰਹਿਣ ਅਤੇ ਲੰਗਰ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਸਥਾਨ ‘ਚ ਦਰਦਨਾਕ ਹਾਦਸਾ, ਸੜਕ ਨਿਰਮਾਣ ਦੌਰਾਨ 8 ਮਜ਼ਦੂਰਾਂ ਦੀ ਕਰੰਟ ਲੱਗਣ ਨਾਲ ਮੌਤ

ਰਾਜਸਥਾਨ ਦੇ ਝੁੰਝੁਨੂੰ ਜ਼ਿਲ੍ਹੇ ਦੇ ਉਦੈਪੁਰਵਾਟੀ ਖੇਤਰ ਦੇ ਛਪੋਲੀ ਪਿੰਡ ਵਿੱਚ ਸੜਕ ਨਿਰਮਾਣ ਦੇ...

ਕੈਨੇਡਾ ‘ਚ ਐਲੀਮੈਂਟਰੀ ਸਕੂਲਾਂ ‘ਚ ਦਸਤਾਰ ਸਮੇਤ ਸਾਰੇ ਧਾਰਮਿਕ ਪਹਿਰਾਵਿਆਂ ‘ਤੇ ਲੱਗੀ ਪਾਬੰਦੀ

ਕੈਨੇਡਾ ਦੇ ਕਿਊਬੈਕ 'ਚ ਨਵੀਂ ਬਣੀ ਸਰਕਾਰ ਐਲੀਮੈਂਟਰੀ ਸਕੂਲਾਂ ਵਿੱਚ ਪੱਗਾਂ ਅਤੇ ਨਕਾਬ ਸਮੇਤ...

ਸੜਕ ਨਿਰਮਾਣ ਦੌਰਾਨ 11,000 ਵੋਲਟ ਦੀ ਲਾਈਨ ਨਾਲ ਟਕਰਾਈ ਮਸ਼ੀਨ, 8 ਮਜ਼ਦੂਰਾਂ ਦੀ ਮੌਤ

ਰਾਜਸਥਾਨ ਦੇ ਝੁਨਝੁਨੂ ਜ਼ਿਲ੍ਹੇ ਦੇ ਛਾਪੋਲੀ ਵਿੱਚ ਸੜਕ ਨਿਰਮਾਣ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ।...

ਅਮਰੀਕਾ ਦੇ ਫਲੋਰੀਡਾ ‘ਚ ਪਲੇਨ ਹੋਇਆ ਕ੍ਰੈਸ਼, 9 ਲੋਕਾਂ ਦੀ ਮੌਤ, ਸੜਕ ‘ਤੇ ਡਿੱਗਦਿਆਂ ਹੀ ਅੱਗ ਦਾ ਗੋਲਾ ਬਣਿਆ ਜਹਾਜ਼

ਅਮਰੀਕਾ ਦੇ ਫਲੋਰਿਡਾ ਵਿਚ ਇਕ ਬਿਜ਼ਨੈੱਸ ਜੈੱਟ ਕ੍ਰੈਸ਼ ਹੋ ਗਿਆ। ਹਾਦਸੇ ਵਿਚ ਜਹਾਜ਼ ਵਿਚ...

ਪਤੀ ਨੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ, 4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਪਰਤੀ ਸੀ ਵਾਪਸ

  ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਵਿਕਾਸ ਨਗਰ ‘ਚ ਇੱਕ ਮਹਿਲਾ ਦਾ ਚਾਕੂ ਮਾਰ...

ਯੋ ਯੋ ਹਨੀ ਸਿੰਘ ਦੇ ਭਤੀਜੇ ਦੀ ਕਾਰ ਹਾਦਸੇ ਵਿੱਚ ਮੌਤ, ਰੈਪਰ ਨੇ ਜਤਾਇਆ ਦੁੱਖ

ਗਾਇਕ ਯੋ ਯੋ ਹਨੀ ਸਿੰਘ ਦੇ ਭਤੀਜੇ ਵਿਦਿਤ ਓਲਕ ਦੀ ਐਤਵਾਰ, 1 ਨਵੰਬਰ ਨੂੰ...

ਮਹੰਤ ਦੇ ਘਰ ਨਸ਼ੀਲਾ ਪਦਾਰਥ ਰੱਖ ਕੇ ਫਸਾਉਣ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਕੈਮਰੇ ਨੇ ਖੋਲ੍ਹੀ ਪੋਲ

ਲੁਧਿਆਣਾ ਦੇ ਖੰਨਾ ‘ਚ ਸ਼ਿਵ ਸੈਨਾ ਆਗੂ ਮਹੰਤ ਕਸ਼ਮੀਰ ਗਿਰੀ ਨੂੰ ਨਸ਼ੇ ਦੇ ਝੂਠੇ...

ਪੰਜਾਬ ਦੀ ਸਿਆਸਤ ‘ਚ ਵੱਡਾ ਫੇਰਬਦਲ: ਜੌੜਾਮਾਜਰਾ, ਪਠਾਣਮਾਜਰਾ ਤੇ ਵਿਜੇ ਪ੍ਰਤਾਪ ਨੇ ਫੜਿਆ ਭਾਜਪਾ ਦਾ ਪੱਲਾ

ਪੰਜਾਬ ਦੀ ਸਿਆਸਤ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਘਟਨਾਕ੍ਰਮ...

ਪਠਾਣਮਾਜਰਾ ਅਤੇ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਹੋਵੇਗੀ ਰੱਦ , ‘ਆਪ’ ਵਿਧਾਨਸਭਾ ਸਪੀਕਰ ਤੋਂ ਕਰੇਗੀ ਮੰਗ

ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕੀਤੀ ਜਾਵੇਗੀ।...